ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਅੱਜ ਮਿਉਂਸੀਪਲ ਭਵਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, (ਸ਼ਹਿਰੀ ਵਿਕਾਸ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਫਤਹਿਗੜ੍ਹ ਸਾਹਿਬ, ਮਾਨਸਾ, ਬਠਿੰਡਾ, ਸੰਗਰੂਰ ਅਤੇ ਸਰਦੂਲਗੜ, ਭਿੱਖੀ, ਬਰੀਵਾਲਾ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਰੂਰ, ਚੀਮਾਂ, ਮੂਨਕ, ਦਿੜ੍ਹਬਾ, ਖਨੌਰੀ, ਮਲੋਦ, ਮੁਲਾਪੁਰ ਦਾਖਾਂ, ਸਾਹਨੇਵਾਲ, ਮਾਛੀਵਾੜਾ ਅਤੇ ਅਮਲੋਹ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ...







