ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 11 ਨਵੰਬਰ: ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।
ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹ...







