ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ
ਚੰਡੀਗੜ੍ਹ, 8 ਨਵੰਬਰ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ।
ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪ...







