ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਸੱਤ ਮਹੀਨੇ ਮੁਕੰਮਲ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ 20,641 ਐਫਆਈਆਰਜ਼ ਦਰਜ ਕਰਕੇ 31,478 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 1359.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਸ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ...








