Tuesday, November 11Malwa News
Shadow

Tag: punjab news

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

Local
ਗੁਰਦਾਸਪੁਰ, 30 ਸਤੰਬਰ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ `ਤੇ ਹੀ ਵਢਾਈ ਜਾਵੇ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿ...
ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ

Local
ਫਾਜ਼ਿਲਕਾ 30 ਸੰਤਬਰ- ਫਾਜਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵਾਰਡ ਨੰਬਰ 8 ਵਿਖੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀ ਦੀ ਪੂਰਤੀ ਕਰਨ ਲਈ ਕਾਰਜਸ਼ੀਲ ਹੈ|ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕੋਈ ਵੀ ਵਾਰਡ ਸਟਰੀਟ ਲਾਈਟਾਂ ਤੋਂ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਫਾਜ਼ਿਲਕਾ ਸ਼ਹਿਰ ਲਾਈਆਂ ਨਾਲ ਰੋਸ਼ਨਾਉਂਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਨੇਰੇ ਦੀ ਆੜ ਵਿਚ ਕੋਈ ਵੀ ਸ਼ਰਾਰਤੀ ਅਨਸਰ ਕੋਈ ਨੁਕਸਾਨ ਨਾ ਕਰ ਸਕੇ ਅਤੇ ਵਾਰਡ ਵਾਸੀ ਆਰਾਮ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਇਸ ਲੜੀ ਵਾਰਡ ਵਾਸੀਆਂ ਦੀਆਂ ਮੰਗਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਸਟਰੀਟ ਲਾਈਟਾਂ ਦੇ ਨਾਲ-ਨਾਲ ਪਾਰਕ ਤੇ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਬਚੇ ਪਾਰਕਾਂ ਵਿਚ ਖੇਡ ਸਕਣ, ਲੋਕ ਸੈਰ ਕਰ ਸਕਣ, ਕਸਰਤ ਕਰ ਸਕਣ, ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਵਿਚ ਕੋ...
ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ

ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ

Local
ਬਰਨਾਲਾ, 30 ਸਤੰਬਰ- ਵਾਤਾਵਰਨ ਸੰਭਾਲ ਲਈ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੱਮ 2025 ਚ ਜ਼ਿਲ੍ਹਾ ਬਰਨਾਲਾ ਦਾ ਹਰ ਇੱਕ ਕਿਸਾਨ ਝੋਨੇ ਦੇ ਪਰਾਲ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਪਰਾਲੀ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕੀਤਾ।ਇਸ ਮੌਕੇ ਇਨ੍ਹਾਂ ਪਿੰਡਾਂ ਦੇ ਪਰਾਲੀ ਪ੍ਰਬੰਧਨ ਸਬੰਧੀ ਅਫਸਰ ਅਤੇ ਪਿੰਡਾਂ ਦੇ ਮੋਹਤਵਰ ਲੋਕ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਲੋੜ ਮੁਤਾਬਕ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਸੰਦ ਵੰਡੇ ਗਏ ਹਨ ਜਿਨ੍ਹਾਂ ਦੀਆਂ ਲਿਸਟਾਂ ਸਬੰਧਿਤ ਪਿੰਡਾਂ ਦੇ ਪੰਚਾਇਤ ਸਕੱਤਰ, ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਅਤੇ ਕਰਮਚਾਰੀਆਂ ਕੋਲ ਉਪਲੱਬਧ ਹੈ। ਕਿਸਾਨ ਵੀਰ ਇਨ੍ਹਾਂ ਚੋਂ ਕਿਸੇ ਨੂੰ ਵੀ ਆਪਣੀ ਲੋੜ ਦੱਸਕੇ ਖੇਤੀ ਸੰਦ ਲੈ ਸੱਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ...
ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News
ਨਵੀਂ ਦਿੱਲੀ, 30 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੀ ਕੁੱਲ ਜ਼ਮੀਨ ਦਾ ਸਿਰਫ਼ 1.5 ਫੀਸਦ ਹੋਣ ਦੇ ਬਾਵਜੂਦ ਪੰਜਾਬ ਅੱਜ ਦੇਸ਼ ਦੇ ਕੁੱਲ ਜੀ.ਡੀ.ਪੀ.ਵਿੱਚ 3 ਫੀਸਦ ਯੋਗਦਾਨ ਪਾਉਂਦਾ ਹੈ। ਮੁੱਖ ਮੰਤਰੀ ਨੇ ਕਿਹ...
ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

Punjab Development
ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਮਾਰਟ ਸਰਕਾਰ ਅਤੇ ਡਿਜੀਟਲ ਤਾਕਤ ਦੇ ਨਵੇਂ ਦੌਰ ਵਿੱਚ ਕਦਮ ਰੱਖ ਰਿਹਾ ਹੈ। ਰਾਜ ਹੁਣ ਨਵੀਂ ਸੋਚ ਅਤੇ ਈਮਾਨਦਾਰੀ ਵਿੱਚ ਪੂਰੇ ਦੇਸ਼ ਵਿੱਚ ਅੱਗੇ ਵਧ ਰਿਹਾ ਹੈ। ਰਾਜ ਨੇ ਮਜ਼ਬੂਤ ਡਿਜੀਟਲ ਢਾਂਚੇ ਦੀ ਵਰਤੋ ਕਰਕੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਪੜ੍ਹਾਈ ਵਿੱਚ ਸ਼ਾਮਲ ਕਰਨ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਇਹ ਸਿਰਫ਼ ਕਲਾਸਾਂ ਨੂੰ ਆਧੁਨਿਕ ਬਣਾਉਣ ਤੱਕ ਸੀਮਤ ਨਹੀਂ, ਬਲਕਿ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਬਦਲਦੀ ਡਿਜੀਟਲ ਦੁਨੀਆ ਲਈ ਤਿਆਰ ਕਰਨਾ ਅਤੇ ਉਨ੍ਹਾਂ ਨੂੰ ਸਿਰਫ਼ ਨੌਕਰੀ ਲੱਭਣ ਵਾਲੇ ਨਹੀਂ ਬਲਕਿ ਨੌਕਰੀ ਦੇਣ ਵਾਲੇ ਬਣਾਉਣ ਦਾ ਮਿਸ਼ਨ ਹੈ। AI ਨੂੰ ਪੜ੍ਹਾਈ ਵਿੱਚ ਸ਼ਾਮਲ ਕਰਨ ਦਾ ਮਕਸਦ ਇਹ ਹੈ ਕਿ ਪੁਰਾਣੇ ਤਰੀਕੇ ਅਤੇ ਦੁਨੀਆ ਦੇ ਆਧੁਨਿਕ ਤਰੀਕੇ ਵਿਚਕਾਰ ਫ਼ਰਕ ਖਤਮ ਕੀਤਾ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੂਰੇ ਰਾਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ ਪੂਰਾ AI ਸਿਸਟਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਕਲਾਸ 6 ਤੋਂ 12 ਤੱਕ ਲਈ ਬਣਾਏ ਜਾ ਰਹੇ ਇ...
ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ। ਦਿਨ ਭਰ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਸੈਸ਼ਨ - ਉਦਯੋਗ ਦੇ ਆਗੂਆਂ ਨਾਲ ਗੱਲਬਾਤ ਵਿਸ਼ੇ ‘ਤੇ ਵੱਡੇ ਕਾਰਪੋਰੇਟਾਂ ਘਰਾਣਿਆਂ ਨਾਲ ਬਿਜ਼ਨਸ-ਟੂ-ਬਿਜ਼ਨਸ ਮੀਟਿੰਗਾਂ ਕੀਤੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵਫ਼ਦ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ, ਸ੍ਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਆਈ.ਏ.ਐਸ., ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ, ਆਈਏਐਸ ਅਤੇ ਹੋਰ ਸੀਨੀਅ...
‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 30 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 213ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 300 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 213 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,441 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.38 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ, 5 ਕਿਲੋ ਭੁੱਕੀ, 465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1480 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿ...
ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

Punjab News
ਚੰਡੀਗੜ੍ਹ, 30 ਸਤੰਬਰ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤ...
ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

Hot News
ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ। ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤ...
ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

Hot News
ਚੰਡੀਗੜ੍ਹ, 30 ਸਤੰਬਰ:- ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ, "ਸੋਧੀ ਗਈ ਸੂਚੀ ਮੁਤਾਬਕ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ। 114 ਪੋਲਿੰਗ ਸਟੇਸ਼ਨ ਸਥਾਨਾਂ 'ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਤੱਕ ਤਰਕਸੰਗਤ ਕੀਤੀ ਗਈ ਹੈ, ਜਿਸ ਨਾਲ ਆਸਾਨ ਪਹੁੰਚ ਅਤੇ ਸਾਰੇ ਨਾਗਰਿਕਾਂ ਲਈ ਸੁਚਾਰੂ ਵੋਟਿੰਗ ਅਨੁਭਵ ਯਕੀਨੀ ਬਣਾਇਆ ਗਿਆ ਹੈ।" ਸਿਬ...