Tuesday, August 18Malwa News
Shadow

Tag: punjab news

ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ: 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿਆਧੁਨਿਕ ਸੀ.ਐਚ.ਸੀ. ਹਸਪਤਾਲ

Breaking News
ਸੰਗਰੂਰ 4 ਮਈ : ਪੰਜਾਬ ਸਰਕਾਰ ਨੇ ਹਰ ਪਿੰਡ ਤੱਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ, ਸੰਗਰੂਰ ਜਿਲੇ ਦੇ ਲੌਂਗੋਵਾਲ ਕਸਬੇ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦਾ ਨੀਂਹ ਪੱਥਰ ਰੱਖਿਆ। ਇਹ ਸਿਹਤ ਕੇਂਦਰ ਭਾਰਤੀ ਜਨਤਕ ਸਿਹਤ ਮਿਆਰਾਂ (ਆਈਪੀਐਚਐਸ) ਦੇ ਅਨੁਸਾਰ ਹੋਵੇਗਾ ਅਤੇ ਬਲਾਕ ਪੱਧਰ ਤੇ ਲਗਭਗ 1.92 ਲੱਖ ਦੀ ਆਬਾਦੀ ਨੂੰ ਲਾਭ ਪਹੁੰਚਾਏਗਾ। ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਅਮਨ ਅਰੋੜਾ ਦਾ ਲੌਂਗੋਵਾਲ ਪਹੁੰਚਣ ਤੇ ਜੋਰਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਲਾਕੇ ਦੀਆਂ ਇੱਕ ਦਰਜਨ ਤੋਂ ਵੱਧ ਪੇਂਡੂ ਪੰਚਾਇਤਾਂ ਦੇ ਸਰਪੰਚਾਂ—ਪੰਚਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਵੀ ਅਮਨ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿਹਤ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਦੇ...

ਇਕੋ-ਟੂਰੀਜਮ ਨੂੰ ਪ੍ਰੋਤਸਾਹਨ ਦੇਣ ਲਈ ਬਣਾਈ ਜਾ ਰਹੀ ਜੰਗਲ ਸਫਾਰੀ – ਰਾਓ ਨਰਬੀਰ ਸਿੰਘ

Haryana
ਚੰਡੀਗਡ੍ਹ, 4 ਮਈ - ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਬ ਸਿੰਘ ਨੇ ਕਿਹਾ ਕਿ ਵੱਧਦੇ ਪ੍ਰਦੂਸ਼ਣ ਦੇ ਕਾਰਨ ਵਾਤਾਵਰਣ ਸਰੰਖਣ ਇੱਕ ਵਿਸ਼ਵ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਵਾਤਾਵਰਣ ਸੰਤੁਲਨ ਨੂੰ ਬਣਾਏ ਰੱਖਣ ਲਈ ਸਾਨੂੰ ਕੁਦਰਤੀ ਤੇ ਜੰਗਲੀ ਜੀਵ ਸਰੰਖਣ ਪ੍ਰਤੀ ਸੰਵੇਦਨਸ਼ੀਲ ਹੋਣਾ ਹੋਵੇਗਾ। ਨਿਜੀ ਖੇਤਰ ਦੇ ਨਾਂਲ-ਨਾਲ ਕਈ ਨਵੇਂ ਨੌਜੁਆਨ ਸਟਾਰਟਅੱਪ ਵੀ ਕੁਦਰਤੀ ਤੇ ਜੰਗਲੀਜੀਵ ਸਰੰਖਣ ਵਿੱਚ ਦਿਲਚਸਪੀ ਦਿਖਾ ਰਹੇ ਹਨ, ਜੋ ਕਿ ਸਰਕਾਰੀ ਯਤਨਾਂ ਦੇ ਨਾਲ-ਨਾਲ ਇੱਕ ਸ਼ਲਾਘਾਯੋਗ ਪਹਿਲ ਹੈ।ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪਿਛਲੇ ਦਿਨਾਂ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਜੰਗਲੀ ਜੀਵਾਂ ਨੂੰ ਬਚਾਉਣ ਦਾ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਸੀ। ਇਸੀ ਲੜੀ ਵਿੱਚ ਹਰਿਆਣਾ ਵਨ ਵਿਭਾਗ ਅਰਾਵਲੀ ਖੇਤਰ ਵਿੱਚ ਜੰਗਲ ਸਫਾਰੀ ਤੇ ਗ੍ਰੀਨ ਵਾਲ ਪ੍ਰੋਜੈਕਟ ਜੰਗਲੀ ਜੀਵਾਂ ਨੂੰ ਬਚਾਉਣ ਲਈ ਪ੍ਰੋਗਰਾਮ ਦੀ ਰੂਪਰੇਖਾ ਤਿਆਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੰਗਲ ਸਫਾਰੀ ਪਰਿਯੋਜਨਾ ਪਹਿਲਾਂ ਸੈਰ-ਸਪਾਟਾ ਵਿਭਾਗ ਵੱਲੋਂ ਤਿਆਰ ਕੀਤੀ ਜਾਣੀ ਸੀ ਪਰ ਹੁਣ ਮੁੱ...

ਹਰਿਆਣਾ ਅਤੇ ਪੰਜਾਬ ਕਾਂਗਰਸ ਨੂੰ ‘ਆਪ’ ‘ਤੇ ਹਮਲਾ ਕਰਨ ਤੋਂ ਪਹਿਲਾਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ: ਮਲਵਿੰਦਰ ਸਿੰਘ ਕੰਗ

Hot News
ਚੰਡੀਗੜ੍ਹ 4 ਮਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਪੰਜਾਬ ਨੂੰ ਪਾਣੀ ਦੇ ਉਸ ਦੇ ਸਹੀ ਹਿੱਸੇ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚਣ ਦੀ ਸਖ਼ਤ ਨਿੰਦਾ ਕੀਤੀ ਹੈ। ਐਤਵਾਰ ਨੂੰ ਪਾਰਟੀ ਵਧਾਈ ਵਿਖੇ ਆਪ ਦੇ ਬੁਲਾਰੇ ਗਗਨਦੀਪ ਸਿੰਘ ਅਤੇ ਰਣਜੀਤ ਸਿੰਘ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, ਕੰਗ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਕਾਂਗਰਸ ਵੱਲੋਂ ਪੰਜਾਬ ਵਿਰੁੱਧ ਸ਼ੁਰੂ ਕੀਤੀ ਗਈ ਇਤਿਹਾਸਕ ਬੇਇਨਸਾਫ਼ੀ ਨੂੰ ਜਾਰੀ ਰੱਖਣ ਦਾ ਦੋਸ਼ ਲਗਾਇਆ। ਕੰਗ ਨੇ ਕਿਹਾ "ਭਾਜਪਾ ਅਤੇ ਕਾਂਗਰਸ ਦੋਵਾਂ ਦਾ ਪੰਜਾਬ ਦੇ ਪਾਣੀ ਦੇ ਅਧਿਕਾਰਾਂ ਨੂੰ ਲੁੱਟਣ ਦਾ ਲੰਮਾ ਇਤਿਹਾਸ ਰਿਹਾ ਹੈ। ਅੱਜ, ਇੱਕ ਸੀਨੀਅਰ ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਨੇ 'ਆਪ' ਅਤੇ ਭਾਜਪਾ 'ਤੇ ਪਾਣੀ ਦੇ ਮੁੱਦਿਆਂ 'ਤੇ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ, ਪਰ ਸੱਚਾਈ ਬਿਲਕੁਲ ਉਲਟ ਹੈ। ਕਾਂਗਰਸ ਨੇ ਪੰਜਾਬ ਦੇ ਪਾਣੀ ਦਾ ਸ਼ੋਸ਼ਣ ਕਰਨ ਦੀ ਨੀਂਹ ਰੱਖੀ, ਅਤੇ ਭਾਜਪਾ ਹੁਣ ਇਸ ਨੂੰ ਹੋਰ ਅੱਗੇ ਲੈ ਜਾ ਰਹੀ ਹੈ,"।ਕੰਗ ਨੇ ਕਾਂਗਰਸ ਦੇ ਦੋਹਰੇ ਮਾਪਦੰਡਾ...

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ, 4 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਬ...

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Breaking News
ਚੰਡੀਗੜ੍ਹ, 4 ਮਈ: ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਦੱਸਿਆ ਕਿ ਈਸੀਆਈਨੈੱਟ ਵਿੱਚ ਚੋਣਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਲਈ ਇੱਕ ਸਿੰਗਲ ਪਲੇਟਫਾਰਮ ਪ੍ਰਦਾਨ ਕੀਤਾ ਜਾਵੇਗਾ। ਇਹ ਇੱਕ ਸੁਹਜ ਉਪਭੋਗਤਾ ਇੰਟਰਫੇਸ ਅਤੇ ਇੱਕ ਸਰਲ ਉਪਭੋਗਤਾ ਅਨੁਭਵ ਪ੍ਰਦਾਨ ਕਰੇਗਾ। ਇਹ ਕਦਮ ਐਪ ਵਰਤਣ ਵਾਲਿਆਂ ਲਈ ਸੌਖ ਪ੍ਰਦਾਨ ਕਰੇਗਾ ਕਿਉਂ ਕਿ ਉਪਭੋਗਤਾਵਾਂ ਨੂੰ ਕਈ ਐਪਸ ਨੂੰ ਡਾਊਨਲੋਡ ਕਰਨ ਅਤੇ ਨੈਵੀਗੇਟ ਕਰਨ ਦੇ ਝੰਜਟ ਤੋਂ ਮੁਕਤੀ ਮਿਲੇਗੀ। ਇਸਦੇ ਨਾਲ ਹੀ ਵੱਖ-ਵੱਖ ਲੌਗਇਨ ਯਾਦ ਰੱਖਣ ਦੇ ਬੋਝ ਨੂੰ ਘਟਾਉਣ ਲਈ ਵੀ ਈਸੀਆਈਨੈੱਟ ਤਿਆਰ ਕੀਤਾ ਗਿਆ ਹੈ।ਇਸ ਪਲੇਟਫਾਰਮ ਦੀ ਕਲਪਨਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਮਾਰਚ 2025 ਵਿੱਚ ਚੋਣ...

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

Hot News
ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਪਾਣੀ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ 'ਤੇ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਅਤੇ ਸਾਫ਼ ਹੈ ਕਿ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ। ਹਰਿਆਣਾ ਆਪਣੇ ਹਿੱਸੇ ਤੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ। ਪੰਜਾਬ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕੇਗਾ।ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਤੈਅ ਨਿਯਮਾਂ ਅਨੁਸਾਰ ਬੁਲਾਈ ਗਈ ਮੀਟਿੰਗ ਵਿੱਚ ਤਾਂ ਪੰਜਾਬ ਭਾਗ ਲਵੇਗਾ ਪਰ ਕੇਂਦਰ ਦੀ ਸ਼ਹਿ 'ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਕਿਸੇ ਮੀਟਿ...

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

Hot News
ਚੰਡੀਗੜ੍ਹ, 4 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਤਿਕਾਰ ਵਾਲਾ ਮਾਹੌਲ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜਿਹਾ ਦੁਰਵਿਹਾਰ ਪੂਰੀ ਤਰ੍ਹਾਂ ਗ਼ੈਰ-ਵਾਜ਼ਬ ਹੈ, ਜਿਸ ਕਾਰਨ ਗੁਰਪ੍ਰਤਾਪ ਸਿੰਘ, ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ, ਖ਼ਿਲਾਫ਼ ਡਿਊਟੀ ਦੌਰਾਨ ਘੋਰ ਅਣਗਹਿਲੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੀਨੀਅਰ ਸੈਕੰਡਰੀ), ਤਰਨ ਤਾਰਨ ਇਸ ਲੈਕਚਰਾਰ ਦਾ ਹੈੱਡਕੁਆਰਟਰ ਹੋਵੇਗਾ।ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਹਨਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਵਤੀਰੇ ਨੂੰ ਕਿਸੇ ...

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

Hot News
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ। ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ, ਸੂਚਨਾ ਤੇ ਲੋਕ ਸ...

ਕਾਦੀਆਂ ਵਿਖੇ ਵਰ੍ਹਦੇ ਮੀਂਹ ‘ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

Hot News
ਬਟਾਲਾ, 4 ਮਈ : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ 'ਚ ਨਸ਼ਾ ਤਸਕਰ ਨਵਸ਼ਰਨ ਦਾਸ ਉਰਫ ਕਾਕਾ ਦੀ ਨਾਜਾਇਜ਼ ਉਸਾਰੀ ਕੋਠੀ ਜੇ.ਸੀ.ਬੀ ਮਸ਼ੀਨ ਲਗਾ ਕੇ ਢਾਹ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ 06 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਚਾਰ ਪਰਚੇ ਐਨ.ਡੀ.ਪੀ.ਐਸ ਐਕਟ ਤਹਿਤ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ’ਤੇ ਪੁਲਿਸ ਸਟੇਸ਼ਨ ਕਾਦੀਆਂ ਵਿਖੇ 3 ਪਰਚੇ, ਕਾਹਨੂੰਵਾਨ, ਦੀਨਾਨਗਰ ਅਤੇ ਐਸ.ਏ.ਐਸ ਨਗਰ ਵਿਖੇ ਇੱਕ-ਇੱਕ ਪਰਚਾ ਦਰਜ ਹੈ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ...

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ

Hot News
ਨੰਗਲ, 04 ਮਈ: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲਗਾਤਾਰ ਚੌਥੇ ਦਿਨ ਨੰਗਲ ਵਿਖੇ ਭਾਖੜਾ ਡੈਮ ਦਾ ਦੌਰਾ ਕੀਤਾ ਤਾਂ ਜੋ ਹਰਿਆਣਾ ਨੂੰ ਵਾਧੂ ਪਾਣੀ ਨਾ ਛੱਡਿਆ ਜਾਵੇ। ਡੈਮ ਉੱਤੇ ਜਾਇਜ਼ਾ ਲੈਣ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀਬਾੜੀ 'ਤੇ ਨਿਰਭਰ ਪੰਜਾਬ ਦੀ ਆਰਥਿਕਤਾ ਲਈ ਪਾਣੀ ਬੇਹੱਦ ਅਹਿਮ ਹੈ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਸਬੰਧੀ ਲਏ ਗਏ ਫ਼ੈਸਲੇ 'ਤੇ ਅਡੋਲ ਹੈ।ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਥਿਤੀ ‘ਤੇ ਨੇੜਿਓਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਨੰਗਲ ਡੈਮ ਦਾ ਦੌਰਾ ਕਰ ਚੁੱਕੇ ਹਨ ਅਤੇ ਇਸ ਮੁੱਦੇ ਦੇ ਹੱਲ ਲਈ ਭਲਕੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਗਿਆ ਹੈ। ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਰਾਜ ਸਰਕਾਰਾਂ ਪੰਜਾਬ ਦੇ...