ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਪਟਿਆਲਾ, 30 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪ...








