ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
ਚੰਡੀਗੜ੍ਹ/ਜਲੰਧਰ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਸਮਾਵੇਸ਼ੀ, ਪੀੜਤ-ਕੇਂਦਰਿਤ ਅਤੇ ਲਿੰਗ-ਸੰਵੇਦਨਸ਼ੀਲ ਪੁਲਿਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਫ਼ਿਲੌਰ ਸਥਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐੱਮ.ਆਰ.ਐੱਸ.ਪੀ.ਪੀ.ਏ.) ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, "ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ" ਅਧੀਨ ਤੀਜੇ ਗੇੜ ਦੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।
ਇਹ ਪਹਿਲਕਦਮੀ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਵੱਲੋਂ ਜੇ-ਪਾਲ ਸਾਊਥ ਏਸ਼ੀਆ ਅਤੇ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਇੱਕ ਵਿਆਪਕ ਇੰਪੈਕਟ ਅਸੈਸਮੈਂਟ ਟ੍ਰੇਨਿੰਗ ਪ੍ਰੋਗਰਾਮ ਹੈ। ਦਸੰਬਰ 2025 ਤੋਂ ਚਲਾਈ ਜਾ ਰਹੀ ਲਿੰਗ ਸੰਵੇਦਨਸ਼ੀਲ ਸਿਖਲਾਈ ਦਾ ਇਹ ਤੀਜਾ ਅਤੇ ਆਖ਼ਰੀ ਗੇੜ ਹੈ। ਇਸ ਗੇੜ ਦੀ ਸਿਖਲਾਈ ਵਿੱਚ ਵਿਸ਼ੇਸ਼ ਗਰੁੱਪਾਂ ਅਧੀਨ ਕੁੱਲ 1,453 ਨਾਮਜ਼...








