ਹੁਣ ਲਵਲੀ ਯੂਨੀਵਰਸਿਟੀ ਦੇ ਮਾਲਕ ਦੇ ਘਰ ਰਹਿਣਗੇ ਕੇਜਰੀਵਾਲ
ਦਿੱਲੀ, 4 ਅਕਤੂਬਰ - ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਪੰਜਾਬ ਤੋਂ ਆਪ ਦੇ ਰਾਜ ਸਭਾ ਸੰਸਦ ਅਸ਼ੋਕ ਮਿੱਤਲ ਦੇ ਘਰ ਰਹਿਣਗੇ। ਇਸ ਬਾਰੇ ਪੰਜਾਬ ਤੋਂ ਰਾਜ ਸਭਾ ਸੰਸਦ ਅਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ, "ਮੈਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ 'ਚ ਆਪਣੇ ਘਰ ਰਹਿਣ ਲਈ ਸੱਦਾ ਦਿੱਤਾ ਸੀ। ਉਨ੍ਹਾਂ ਨੇ ਮੇਰਾ ਸੱਦਾ ਸਵੀਕਾਰ ਕਰ ਲਿਆ ਅਤੇ ਹੁਣ ਉਹ ਦਿੱਲੀ 'ਚ ਮੇਰੇ ਘਰ ਰਹਿ ਰਹੇ ਹਨ। ਮੈਂ ਬਹੁਤ ਖੁਸ਼ ਹਾਂ।"
ਆਪ ਸੰਸਦ ਅਸ਼ੋਕ ਮਿੱਤਲ ਨੇ ਕਿਹਾ, "ਜਦੋਂ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ, ਤਾਂ ਮੈਨੂੰ ਕੁਝ ਸਮੇਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਕੋਲ ਰਹਿਣ ਲਈ ਘਰ ਨਹੀਂ ਹੈ। ਮੈਂ ਉਨ੍ਹਾਂ ਨੂੰ ਆਪਣੇ ਦਿੱਲੀ ਵਾਲੇ ਘਰ 'ਚ ਮਹਿਮਾਨ ਵਜੋਂ ਰਹਿਣ ਲਈ ਸੱਦਾ ਦਿੱਤਾ। ਸ਼ਾਇਦ ਪਾਰਟੀ ਦੇ ਹੋਰ ਕਾਰਕੁਨਾਂ ਅਤੇ ਆਗੂਆਂ ਨੇ ਵੀ ਉਨ੍ਹ...








