ਮਾਲ ਮੰਤਰੀ ਮੁੰਡੀਆਂ ਵੱਲੋਂ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।
ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਆਨ ਲਾਈਨ ਸਮੀਖਿਆ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ, ਇਮਾਨਦਾਰ ਤੇ ਭ੍ਰਿਸ਼ਾਚਾਰ ਮੁਕਤ ਪ੍ਰਸ਼ਾਸਨ ਦੇਣਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਮਾਲ ਅਧਿਕਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣਾ ਯਕੀਨੀ ਬਣਾਉਣ ਅਤੇ ਦਫਤਰਾਂ ਵਿਖੇ ਕੰਮ ਲਈ ਆਏ ਆਮ ਲੋਕਾਂ ਦੇ ਬੈਠਣ ਦਾ ਪ੍ਰਬੰਧ, ਪੱਖੇ, ਪੀਣ ਦਾ ਪਾਣੀ ਅਤੇ ਬਾਥਰੂਮ ਆਦਿ ਪ੍ਰਬੰਧ ਤੁਰੰਤ ਕਰਨੇ ਯਕੀਨੀ ਬਣਾਉਣ।
ਸ. ਮੁੰਡੀਆਂ ਨੇ ਸਪੱਸ਼ਟ ਆਦੇਸ਼ ਦਿੰਦਿਆਂ ਕਿਹਾ ਕਿ ...







