ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।
ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।
ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।
ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ...








