Wednesday, November 12Malwa News
Shadow

Tag: punjab news

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

Punjab Development
ਤਰਨ ਤਾਰਨ, 29 ਸਤੰਬਰ- ਪੰਜਾਬ ਐਗਰੀ ਕਰਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅਗਾਹਵਧੂ ਕਿਸਾਨ ਸ. ਚਾਨਣ ਸਿੰਘ ਨੂੰ  ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ 33 ਸਾਲਾ ਬੀ ਏ ਪੜ੍ਹਿਆ ਨੌਜਵਾਨ ਪਿੰਡ ਪੱਟੀ ਦਾ ਕਿਸਾਨ ਹੈ, ਜਿਸ ਨੂੰ 21 ਸਾਲਾਂ ਦਾ ਖੇਤੀ ਤਜ਼ਰਬਾ ਹਾਸਿਲ ਹੈ ।  ਇਹ ਕੁੱਲ 40 ਏਕੜ ਰਕਬੇ ਤੇ ਅਨਾਜ, ਸਬਜ਼ੀਆਂ ਅਤੇ ਫ਼ਲਾਂ ਦੀ ਫ਼ਸਲ ਪ੍ਰਣਾਲੀ ਨੂੰ ਅਪਣਾ ਕੇ ਖੇਤੀ ਕਰ ਰਿਹਾ ਹੈ । ਹਾੜ੍ਹੀ ਵਿੱਚ ਇਹ ਕਿਸਾਨ ਕਣਕ ਦੇ ਨਾਲ ਸ਼ਲਗਮ ਅਤੇ ਗਾਜਰ ਬੀਜਦਾ ਹੈ ਅਤੇ ਸਾਉਣੀ ਵਿਚ ਝੋਨੇ ਨਾਲ ਕਰੇਲੇ, ਟੀਂਡੇ, ਭਿੰਡੀ ਅਤੇ ਹਦਵਾਣੇ ਦੀ ਖੇਤੀ ਕਰਦਾ ਹੈ। ਗਾਜਰ ਦਾ ਬੀਜ ਉਤਪਾਦਨ, ਤੇਲ-ਬੀਜ ਫ਼ਸਲਾਂ ਅਤੇ ਨਾਸ਼ਪਤੀ ਦੇ ਬਾਗ ਵੀ ਇਸ ਦੀ ਖੇਤੀ ਵਿਭਿੰਨਤਾ ਦਾ ਹਿੱਸਾ ਹਨ ।ਉਨ੍ਹਾਂ ਕਿਹਾ ਕਿ ਸ. ਚਾਨਣ ਸਿੰਘ ਮਿੱਟੀ ਦੀ ਚੰਗੀ ਸਿਹਤ ਲਈ ਹਰੀ ਖਾਦ (ਛੋਲੇ ਅਤੇ ਜੰਤਰ ਆਦਿ), ਰੂੜੀ ਦੀ ਖਾਦ ਅਤੇ ਜੀਵ ਅੰਮ੍ਰਿਤ ਵਰਤਦਾ ਹੈ । ਆਪਣੇ 5 ਏਕੜ ਰਕਬੇ ਉੱਪਰ ਪਿਛਲੇ 6 ਸਾਲ ਤੋਂ ਕਣਕ, ਮੱਕੀ, ਬਾਸਮਤੀ ਅਤੇ ਸਬਜ਼ੀਆਂ ਦੀ ਜੈ...
ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

Local
ਨੰਗਲ 29 ਸਤੰਬਰ ()- ਖੂਨਦਾਨ ਇੱਕ ਅਜਿਹਾ ਮਹਾਦਾਨ ਹੈ ਜੋ ਲੋਕਾਂ ਦੇ ਜੀਵਨ ਨੂੰ ਬਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਦਾ ਹੈ। ਵਿਗਿਆਨ ਨੇ ਭਾਵੇ ਜਿੰਨੀ ਮਰਜ਼ੀ ਤਰੱਕੀ ਕਰ ਲਈ ਹੋਵੇ ਪਰ ਮਨੁੱਖ ਦਾ ਖੂਨ ਦਾ ਬਦਲ ਹਾਲੇ ਤੱਕ ਨਹੀ ਬਣਿਆ ਹੈ। ਸਾਡੇ ਨੌਜਵਾਨ ਅੱਜ ਖੂਨਦਾਨ ਵਰਗੀ ਨਿਸ਼ਕਾਮ ਸੇਵਾ ਵੱਲ ਅਗਾਹ ਵੱਧ ਰਹੇ ਹਨ, ਇਹ ਸਾਡੇ ਸਮਾਜ ਵਿੱਚ ਨਵੀ ਊਰਜਾ ਦੇ ਸੰਕੇਤ ਹਨ।        ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਬੀਤੇ ਦਿਨ ਨੰਗਲ 2ਆਰਵੀਆਰ ਵਿੱਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ 118ਵੇ. ਜਨਮ ਦਿਨ ਮੌਕੇ ਲੱਗੇ ਖੂਨਦਾਨ ਕੈਂਪ ਵਿੱਚ ਸਵੈ ਇੱਛਾਂ ਨਾਲ ਖੂਨਦਾਨ ਦੇਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਿਸ਼ਕਾਮ ਸੇਵਾ ਲਈ ਨੌਜਵਾਨ ਅੱਗੇ ਵੱਧੇ ਹਨ, ਸਾਡੇ ਅਪ੍ਰੇਸ਼ਨ ਰਾਹਤ ਨੂੰ ਨੌਜਵਾਨਾਂ ਨਾਲ ਬਲ ਮਿਲਿਆ ਹੈ। ਅੱਜ ਖੂਨਦਾਂਨ ਕਰਨ ਵਾਲੇ ਬੇਲਾ ਰਾਮਗੜ੍ਹ ਦੇ ਨੌਜਵਾਨ ਗੁਰਜੰਟ ਸਿੰਘ ਤੇ ਬੇਲਾ ਧਿਆਨੀ ਦੇ ਕੁਲਵਿੰਦਰ ਸਿੰਘ ਦ...
ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ

ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ

Local
ਕੋਟਕਪੂਰਾ 29 ਸਤੰਬਰ ()  ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੀਂ ਰਾਤ ਸੁਰਗਾਪੁਰੀ ਇਲਾਕੇ ਵਿੱਚ ਉਸ ਪਰਿਵਾਰ ਦੇ ਘਰ ਪਹੁੰਚੇ, ਜਿਸ ਦੇ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤਰ ਗੰਭੀਰ ਜਖਮੀ ਹੋ ਗਏ ਸਨ। ਇਸ ਮੌਕੇ ਉਨ੍ਹਾਂ ਘਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਘਰ ਦੀ ਨਵੀਂ ਛੱਤ ਬਣਵਾ ਕੇ ਦੇਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਕਿਉਂ ਨਹੀਂ ਮਿਲਿਆ, ਇਸ ਦੀ ਵੀ ਪੜਤਾਲ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸ਼ਨੀਵਾਰ ਸਵੇਰੇ ਸੁਰਗਾਪੁਰੀ ਇਲਾਕੇ ਦੀ ਕਾਲਾ ਰਾਮ ਪ੍ਰਧਾਨ ਵਾਲੀ ਗਲੀ ਵਿੱਚ ਬਰਸਾਤ ਕਾਰਨ ਕਮਜ਼ੋਰ ਹੋਈ ਨਰੇਸ਼ ਸਿੰਗਲਾ ਦੇ ਘਰ ਦੀ ਛੱਤ ਅਚਾਨਕ ਡਿੱਗ ਪਈ ਸੀ। ਉਸ ਵੇਲੇ ਨਰੇਸ਼ ਸਿੰਗਲਾ ਦੀ ਪਤਨੀ ਪੂਨਮ ਰਾਣੀ ਅਤੇ ਪੁੱਤਰ ਅਸ਼ਵਨੀ ਕੁਮਾਰ ਘਰ ਵਿੱਚ ਸਨ, ਜੋ ਮਲਬੇ ਹੇਠ ਦਬ ਕੇ ਜਖਮੀ ਹੋ ਗਏ। ਗੁਆਂਢੀਆਂ ਨੇ ਬੜੀ ਮੁਸ਼ਕਿਲ ਨਾਲ ਦੋਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਇਸ ਮੌਕੇ ਪੀੜਤ ਪਰਿਵਾਰ ਦੇ ਮੁ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ 

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ 

Local
ਫਿਰੋਜ਼ਪੁਰ, 29 ਸਤੰਬਰ 2025.-       ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਗਾ ਨੇ ਦਿੱਤੀ|    ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਾਰੇ ਪੰਜਾਬ ਵਿੱਚ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਏ ਗਏ ਹਨ| ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਖੂਨਦਨ ਕੈਂਪ ਲਗਾਏ ਗਏ ਹਨ ਅਤੇ ਵੱਧ ਚੜ ਕੇ ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ।...
ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

Local
ਨੰਗਲ 29 ਸਤੰਬਰ ()- ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਦੀ ਅਗਵਾਈ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭੱਲੜੀ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।       ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ ਮਿੱਟੀ ਤੋਂ ਪ੍ਰਾਪਤ ਪੋਸ਼ਕ ਤੱਤਾਂ ਦਾ ਇਕ ਵੱਡੀ ਹਿੱਸਾ ਪਰਾਲੀ ਵਿਚ ਹੀ ਚਲਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਮੈਪਿੰਗ ਕੀਤੇ ਗਏ ਬੇਲਰਾਂ ਦਾ ਨੰਬਰ ਸਬੰਧਤ ਪਿੰਡਾਂ ਦੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਣ।          ਅਮਰਜੀਤ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੇਕਰ ਪਰਾਲੀ ...
CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ — ਮੋਹਾਲੀ ਬਣੇਗਾ ਮੈਡੀਕਲ ਕੈਪੀਟਲ

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ — ਮੋਹਾਲੀ ਬਣੇਗਾ ਮੈਡੀਕਲ ਕੈਪੀਟਲ

Hot News
ਚੰਡੀਗੜ੍ਹ, 29 ਸਤੰਬਰ : ਪੰਜਾਬ ਨੂੰ “ਰੰਗਲਾ, ਸਿਹਤਮੰਦ, ਅਤੇ ਭਵਿੱਖ ਲਈ ਤਿਆਰ” ਬਣਾਉਣ ਦੀ ਮੁਹਿੰਮ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ, ਫੋਰਟਿਸ ਹੈਲਥਕੇਅਰ ਨੇ ਮੋਹਾਲੀ ਵਿੱਚ ਆਪਣੇ ਕੈਂਪਸ ਦੇ ਵਿਸਥਾਰ ਲਈ ₹900 ਕਰੋੜ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨਿਵੇਸ਼ ਤਹਿਤ 400 ਤੋਂ ਵੱਧ ਨਵੇਂ ਬੈੱਡ ਜੁੜਨਗੇ ਅਤੇ ਇਸਨੂੰ 13.4 ਏਕੜ ਵਿੱਚ ਫੈਲਾ ਕੇ ਵਿਸ਼ਵ ਪੱਧਰੀ ਉੱਤਮਤਾ ਕੇਂਦਰ (Centre of Excellence) ਬਣਾਇਆ ਜਾਵੇਗਾ , ਜਿਸ ਨਾਲ ਪੰਜਾਬ ਮੈਡੀਕਲ, ਰੁਜ਼ਗਾਰ ਅਤੇ ਆਧੁਨਿਕ ਸਹੂਲਤਾਂ ਦਾ ਨਵਾਂ ਗੜ੍ਹ ਬਣ ਰਿਹਾ ਹੈ। ਪ੍ਰਦੇਸ਼ ਸਰਕਾਰ ਦੀ ਸਰਗਰਮੀ, ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਮਜ਼ਬੂਤ ਲੀਡਰਸ਼ਿਪ ਸਦਕਾ, ਫੋਰਟਿਸ ਦਾ ਇਹ ਅਭੂਤਪੂਰਵ ਨਿਵੇਸ਼ ਸੂਬੇ ਦੇ ਨੌਜਵਾਨਾਂ ਲਈ 2,200 ਤੋਂ ਵੱਧ ਨਵੀਆਂ ਨੌਕਰੀਆਂ ਅਤੇ ਹਜ਼ਾਰਾਂ ਅਪ੍ਰਤੱਖ ਰੁਜ਼ਗਾਰ ਦੇ ਮੌਕੇ ਲੈ ਕੇ ਆਵੇਗਾ। ਇਹ ਪ੍ਰੋਜੈਕਟ ਸਿੱਧੇ ਤੌਰ 'ਤੇ 2500 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਵਿੱਖ ਦੀ ਹੈਲਥਕੇਅਰ ਇੰਡਸਟਰੀ ਵਿੱਚ ਦਮਦਾਰ...
ਸੰਸਦ ਮੈਂਬਰ ਮੀਤ ਹੇਅਰ ਨੇ ਧਨੌਲਾ ਵਿਚ 55 ਲੱਖ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

ਸੰਸਦ ਮੈਂਬਰ ਮੀਤ ਹੇਅਰ ਨੇ ਧਨੌਲਾ ਵਿਚ 55 ਲੱਖ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

Local
ਧਨੌਲਾ, 28 ਸਤੰਬਰ-    ਜ਼ਿਲ੍ਹਾ ਬਰਨਾਲਾ ਵਿੱਚ ਮੌਜੂਦਾ ਪੰਜਾਬ ਸਰਕਾਰ ਦੌਰਾਨ ਸੈਂਕੜੇ ਕਰੋੜ ਰੁਪਏ ਦੇ ਫੰਡ ਵਿਕਾਸ ਕਾਰਜਾਂ ਲਈ ਜਾਰੀ ਕਰਵਾਏ ਗਏ ਹਨ ਅਤੇ ਆਉਂਦੇ ਸਮੇਂ ਵੀ ਵੱਡੀ ਗਿਣਤੀ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ।  ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸੰਤ ਅਤਰ ਸਿੰਘ ਨਗਰ ਵਿੱਚ 55 ਲੱਖ ਦੇ ਵਿਕਾਸ ਕਾਰਜ ਦੇ ਨੀਂਹ ਪੱਥਰ ਰੱਖਦਿਆਂ ਕੀਤਾ। ਓਨ੍ਹਾਂ ਕਿਹਾ ਕਿ ਆਉਂਦੇ ਦਿਨੀ 1.3 ਕਰੋੜ ਦਾ ਹੋਰ ਟੈਂਡਰ ਖੁੱਲ੍ਹ ਜਾਵੇਗਾ ਜਿਸ ਨਾਲ ਇਹ ਗਰਾਂਟ 1.58 ਕਰੋੜ ਦੀ ਹੋ ਜਾਏਗੀ, ਜਿਸ ਨਾਲ ਸੰਤ ਅਤਰ ਸਿੰਘ ਨਗਰ ਵਿੱਚ ਸੀਵਰੇਜ ਅਤੇ ਗਲੀਆਂ ਦੀ ਕੋਈ ਵੀ ਸਮੱਸਿਆ ਨਹੀੰ ਰਹੇਗੀ।    ਸੰਸਦ ਮੈਂਬਰ ਸ. ਮੀਤ ਹੇਅਰ ਨੇ ਕਿਹਾ ਕਿ ਧਨੌਲਾ ਦੇ ਵਿਕਾਸ ਲਈ ਜਿੰਨੀ ਗਰਾਂਟ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਆਈ ਹੈ, ਇਸ ਗਰਾਂਟ ਦਾ ਅੱਧਾ ਹਿੱਸਾ ਵੀ ਕਿਸੇ ਹੋਰ ਸਰਕਾਰ ਵਲੋੰ ਨਹੀੰ ਦਿੱਤਾ ਗਿਆ। ਓਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਸਿਰਫ਼ ਗਲੀਆਂ ਅਤੇ ਸੜਕਾਂ ਲਈ ਹੀ ਹੁਣ ਤੱਕ ਮਾਨ ਸਰਕਾਰ ਵਲੋੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ...
ਐਨ.ਪੀ.ਟੀ.ਆਈ ਨੇ ਗਰਿੱਡ ਕਨੈਕਟਿਡ ਸੋਲਰ ਰੂਫਟਾਪ ਸਿਸਟਮ ‘ਤੇ ਕਰਵਾਇਆ ਸਿਖਲਾਈ ਪ੍ਰੋਗਰਾਮ

ਐਨ.ਪੀ.ਟੀ.ਆਈ ਨੇ ਗਰਿੱਡ ਕਨੈਕਟਿਡ ਸੋਲਰ ਰੂਫਟਾਪ ਸਿਸਟਮ ‘ਤੇ ਕਰਵਾਇਆ ਸਿਖਲਾਈ ਪ੍ਰੋਗਰਾਮ

Local
ਹੁਸ਼ਿਆਰਪੁਰ, 28 ਸਤੰਬਰ :- ਪ੍ਰਧਾਨ ਮੰਤਰੀ ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਨੈਸ਼ਨਲ ਪਾਵਰ ਟ੍ਰੇਨਿੰਗ ਇੰਸਟੀਚਿਊਟ (ਐਨ.ਪੀ.ਟੀ.ਆਈ) ਨੇ  ਗਰਿੱਡ ਕਨੈਕਟਡ ਸੋਲਰ ਰੂਫਟਾਪ ਸਿਸਟਮ 'ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 80 ਤੋਂ ਵੱਧ ਕਰਮਚਾਰੀਆਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਆਸ਼ਿਕਾ ਨੇ ਕੀਤੀ। ਉਨ੍ਹਾਂ ਨੇ ਨਵੀਨੀਕਰਨ ਊਰਜਾ ਨੂੰ ਭਵਿੱਖ ਲਈ ਇਕ ਲੋੜ ਦੱਸਦੇ ਹੋਏ ਪ੍ਰੋਗਰਾਮ ਵਿਚ ਸ਼ਾਮਿਲ ਲੋਕਾਂ ਨੂੰ ਅਪੀਲ ਕੀਤੀ ਉਹ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲੈ ਕੇ ਸ ਊਰਜਾ ਦੇ ਪ੍ਰਸਾਰ ਵਿਚ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨੇ ਹਿੱਸਾ ਲੈਣ ਵਾਲਿਆਂ ਨੂੰ ਸੌਰ ਊਰਜਾ ਨਾਲ ਜੁੜੇ ਨਵੀਨਤਮ ਵਿਕਾਸ ਅਤੇ ਇਸ ਦੇ ਵਿਵਹਾਰਕ ਉਪਯੋਗਾਂ ਦੀ ਸਮਝ ਪ੍ਰਦਾਨ ਕੀਤੀ। ਇਹ ਆਯੋਜਨ ਊਰਜਾ ਖੇਤਰ ਵਿਚ ਸਮਰੱਥਾ ਨਿਰਮਾਣ ਅਤੇ ਹੁਨਰ ਵਿਕਾਸ ਪ੍ਰਤੀ ਐਨ.ਪੀ.ਟੀ.ਆਈ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਵੀ ਇਕੱਠ ਨੂੰ ਸ...
ਤੁਰੰਤ ਖਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ

ਤੁਰੰਤ ਖਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ

Local
ਮਾਨਸਾ, 28 ਸਤੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।       ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਹੋਣ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕ...
ਕੈਬਨਿਟ ਮੰਤਰੀ ਨੇ ਕਾਫਲਾ ਰੋਕ ਕੇ ਨੈਸ਼ਨਲ ਹਾਈਵੇ ਉੱਤੇ ਹੋਏ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

ਕੈਬਨਿਟ ਮੰਤਰੀ ਨੇ ਕਾਫਲਾ ਰੋਕ ਕੇ ਨੈਸ਼ਨਲ ਹਾਈਵੇ ਉੱਤੇ ਹੋਏ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

Local
ਅੰਮ੍ਰਿਤਸਰ 28 ਸਤੰਬਰ 2025--- ਅੱਜ ਅੰਮ੍ਰਿਤਸਰ ਤੋਂ ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਮੱਲੀਆਂ ਨੇੜੇ ਟਰੈਕਟਰ ਅਤੇ ਗੱਡੀ ਵਿਚਾਲੇ ਹੋਏ ਐਕਸੀਡੈਂਟ ਮੌਕੇ ਸੜਕ ਤੋਂ ਗੁਜ਼ਰ ਰਹੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣਾ ਕਾਫਲਾ ਰੋਕ ਕੇ ਪੀੜਤਾਂ ਦਾ ਹਾਲ-ਚਾਲ ਪੁੱਛਿਆ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਣ ਯੋਗ ਹੈ ਕਿ ਜਦੋਂ ਕੈਬਨਿਟ ਮੰਤਰੀ ਉੱਥੋਂ ਲੰਘ ਰਹੇ ਸਨ ਤਾਂ ਇੱਕ ਕਾਰ ਅਤੇ ਟਰੈਕਟਰ ਦੀ ਅਚਨਚੇਤ ਟੱਕਰ ਹੋ ਗਈ ਜਿਸ ਵਿੱਚ ਟਰੈਕਟਰ ਡਰਾਈਵਰ ਦੇ ਸੱਟਾਂ ਲੱਗੀਆਂ ਅਤੇ ਕਾਰ ਦਾ ਵੀ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ। ਕੈਬਨਿਟ ਮੰਤਰੀ ਨੇ ਤੁਰੰਤ ਗੱਡੀਆਂ ਰੁਕਾ ਕੇ ਆਪਣੇ ਅੰਗ ਰੱਖਿਅਕਾਂ ਨੂੰ ਜਖਮੀਆਂ ਦੀ ਸੰਭਾਲ ਵਿੱਚ ਲਗਾਇਆ ਅਤੇ ਤੁਰੰਤ ਫੋਨ ਕਰਕੇ ਸੜਕ ਸੁਰੱਖਿਆ ਫੋਰਸ ਨੂੰ ਬੁਲਾਇਆ। ਫੋਰਸ ਦੇ ਆਉਂਦੇ ਹੀ ਜਖਮੀਆਂ ਨੂੰ ਮੁਢਲੀ ਸਹਾਇਤਾ ਦਿੱਤੀ ਅਤੇ ਹਸਪਤਾਲ ਲਈ ਲੈ ਗਏ। ਵਾਹਿਗੁਰੂ ਜੀ ਦੀ ਮੇਹਰ ਨਾਲ ਕਿਸੇ ਨੂੰ ਵੀ ਗੰਭੀਰ ਚੋਟ ਨਹੀਂ ਲੱਗੀ। ਸਾਰੇ ਸੁਰੱਖਿਅਤ ਸਨ। ਸੜਕ ਸੁਰੱਖਿਆ ਫੋਰਸ ਵੱਲੋਂ ਤੁਰੰਤ ਘਟਨਾ ਸਥਾਨ ਉੱਤੇ ਪਹੁੰਚਣ ਦੀ ਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਉਹਨਾਂ ...