ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਕੁੱਲ ...







