Friday, October 2Malwa News
Shadow

Tag: punjab news

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

Breaking News
*ਫਗਵਾੜਾ; 14 ਅਗਸਤ* ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ "ਹਰ ਹਰ ਮਹਾਦੇਵ" ਅਤੇ "ਬਮ ਬਮ ਭੋਲੇ" ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ। 'ਆਪ' ਸੁਪਰੀਮੋ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ 'ਤੇ ਆਸ਼ੀਰਵਾਦ ਬਣਾਈ ਰੱਖਣ ਅਤੇ ਮੁੱਖ ਮੰਤਰੀ ਉਮਰ ਭਰ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਨਾ...
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Breaking News
ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ...
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

Breaking News
ਲੁਧਿਆਣਾ; 14 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕਾਰਵਾਈ ਤੇਜ਼, ਜਲ ਸਰੋਤਾਂ ਦੀ ਸੁਰੱਖਿਆ ਲਈ ਉਪਰਾਲੇ ਹੋਰ ਮਜ਼ਬੂਤ

Hot News
ਚੰਡੀਗੜ੍ਹ, 14 ਅਗਸਤ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਨੇ ਕਾਲੇ ਧੂੰਏਂ ਦੇ ਨਿਕਾਸ 'ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਅਤੇ ਪੰਜਾਬ ਦੇ ਜਲ ਸਰੋਤਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੂਬੇ ਭਰ ਵਿੱਚ ਸਰੋਤ-ਅਧਾਰਿਤ ਵਾਤਾਵਰਣਕ ਦਖਲਅੰਦਾਜ਼ੀਆਂ ਨੂੰ ਹੋਰ ਤੇਜ਼ ਕੀਤਾ ਹੈ। ਇਸ ਪਹਿਲ ਦਾ ਉਦੇਸ਼ ਦਿਖਾਈ ਦੇਣ ਵਾਲੇ ਧੂੰਏਂ ਨੂੰ ਘਟਾਉਣਾ, ਜਲ ਸਰੋਤਾਂ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਉਦਯੋਗਾਂ ਵਿੱਚ ਸਾਫ਼-ਸੁਥਰੀਆਂ ਕਾਰਜ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਲਈ ਬੋਰਡ ਵੱਲੋਂ ਨਿਸ਼ਾਨਾ-ਅਧਾਰਿਤ ਰੈਗੂਲੇਟਰੀ ਕਾਰਵਾਈ, ਵਿਗਿਆਨਕ ਨਿਗਰਾਨੀ, ਤਕਨੀਕੀ ਮਾਰਗਦਰਸ਼ਨ ਅਤੇ ਸਮਰੱਥਾ ਨਿਰਮਾਣ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਬੋਰਡ ਦੇ ਖੇਤਰੀ ਅਤੇ ਜ਼ੋਨਲ ਦਫ਼ਤਰਾਂ ਦੀ ਹਾਲ ਹੀ ਵਿੱਚ ਹੋਈ ਸਮੀਖਿਆ ਤੋਂ ਬਾਅਦ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਾਲੇ ਧੂੰਏਂ ਵਾਲੇ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਤਕਨਾਲੋਜੀ-ਆਧਾਰਿਤ ਅਤੇ ਕੇਂਦਰਿਤ ਕਾਰਵਾਈ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ। ਉ...
ਸਪੈਸ਼ਲ ਇੰਟੈਨਸਿਵ ਰਿਵੀਜਨ (ਐਸ.ਆਈ.ਆਰ)—2026 ਤਹਿਤ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫਸਰ

ਸਪੈਸ਼ਲ ਇੰਟੈਨਸਿਵ ਰਿਵੀਜਨ (ਐਸ.ਆਈ.ਆਰ)—2026 ਤਹਿਤ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫਸਰ

Hot News
ਸ੍ਰੀ ਮੁਕਤਸਰ ਸਾਹਿਬ, 14 ਅਗਸਤ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ)—2026 ਮੁਹਿੰਮ ਤਹਿਤ 16 ਅਗਸਤ (ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਵੋਟਰਾਂ ਦੀ ਸਹੂਲਤ ਲਈ  ਵਿਸ਼ੇਸ਼ ਕੈਂਪ ਲਗਾਏ ਜਾਣਗੇ, ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ। ਉਹਨਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6A ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਬੀ.ਐਲ.ਓਜ਼ ਕੋਲ ਹਾਰਡ ਕਾਪੀ ਵਿੱਚ ਫਾਰਮ ਨੰਬਰ 6 ਅਤੇ 8 ਉਪ...
ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ

ਕੋਟਕਪੂਰਾ ਵਿੱਚ ਵੱਖ-ਵੱਖ ਸਮਾਜਿਕ ਸੰਸਥਾਵਾਂ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੌਂਪੇ ਗ੍ਰਾਂਟ ਦੇ ਮਨਜ਼ੂਰੀ ਪੱਤਰ

Hot News
ਕੋਟਕਪੂਰਾ, 14 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਐਕਸ-ਸਰਵਿਸਮੈਨ ਵੈਲਫੇਅਰ ਯੂਨੀਅਨ, ਬੀ.ਆਰ.ਡੀ. ਪੰਜਾਬੀ ਜੁੱਤੀ ਕਲੱਸਟਰ ਐਂਡ ਵੈਲਫੇਅਰ ਸੋਸਾਇਟੀ, ਸ੍ਰੀ ਗੁਰੂ ਰਵਿਦਾਸ ਸੋਸਾਇਟੀ, ਭਗਵਾਨ ਵਾਲਮੀਕਿ ਨੌਜਵਾਨ ਸੇਵਾ ਸੁਸਾਇਟੀ, ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਅਤੇ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਵੱਖ-ਵੱਖ ਲੋਕ ਭਲਾਈ ਕਾਰਜਾਂ ਲਈ ਗ੍ਰਾਂਟ ਦੇ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਉਦਮੀਆਂ ਅਤੇ ਵੱਖ-ਵੱਖ ਵਰਗਾਂ ਨੂੰ ਸਹਾਇਤਾ ਦੇਣ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਨੂੰ ਪੰਜਾਬ ਸਰਕਾਰ ਵੱਲੋਂ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ, ਮਾਤਾਵਾਂ-ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦ...
ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

ਪਿੰਡ ਛਾਪਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਐਨਕਾਂ ਦੀ ਵੰਡ ਸਬੰਧੀ ਲਗਾਇਆ ਗਿਆ ਕੈਂਪ

Local
ਮਹਿਲ ਕਲਾਂ/ਬਰਨਾਲਾ, 14 ਅਗਸਤ- ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ‘ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਈਂਡਨੈੱਸ’ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖ਼ਾਸ ਤੌਰ 'ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਹਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (SMO) ਮਹਿਲ ਕਲਾਂ ਡਾ. ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦੀਪਤੀ ਅਤੇ ਅਪਥਾਲਮਿਕ ਅਫ਼ਸਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਨੇੜੇ ਦੀ ਘੱਟ ਨਜ਼ਰ ਵ...
ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅਹੁਦਾ ਸੰਭਾਲਿਆ

ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅਹੁਦਾ ਸੰਭਾਲਿਆ

Hot News
ਰੂਪਨਗਰ, 14 ਅਗਸਤ: ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਸ. ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਨਗਰ ਕੌਂਸਲ ਦੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਨੂੰ ਅਪੀ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Hot News
ਕੋਟਕਪੂਰਾ, 14 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਕੋਠੇ ਵੜਿੰਗ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਅਤੇ ਇਸੇ ਦਿਸ਼ਾ ਵਿੱਚ ਤੀਰਥ ਯਾਤਰਾ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

Hot News
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ-          ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।        ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ...