ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 25 ਸਤੰਬਰ- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ ਬਾਹਰ ਵੀ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਹਰੀ ਰਿਹਾ ਅਤੇ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ 'ਤੇ ਹੈ। ਨਿਵੇਸ਼ ਦਾ ਇਹ ਵਧਦਾ ਦਾਇਰਾ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਪੂਰੇ ਪੰਜਾਬ ਵਿੱਚ ਨੌਕਰੀਆਂ, ਉੱਦਮ ਅਤੇ ਵਧੇਰੇ ਆਮਦਨ ਲਈ ਨਵੇਂ ਰਾਹ ਖੋਲ੍ਹ ਰਿਹਾ ਹੈ।
ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸ਼ਾਨਦਾਰ ਨਿਵੇਸ਼ ਪੰਜਾਬ ਦੇ ਉਦਯੋਗਿਕ ਈਕੋ-ਸਿਸਟਮ ਵਿੱਚ ਸਥਾਨਕ ਅਤੇ ਵਿਸ਼ਵ ਪੱਧਰੀ ਨਿਵੇਸ਼ਕਾ...








