Tuesday, August 11Malwa News
Shadow

Tag: punjab news

ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ

Local
ਕੋਟਕਪੂਰਾ, 27 ਜੂਨ (  )         ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰ. 9 ਅਤੇ 10 ਬਠਿੰਡਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ  ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।          ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।       ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Hot News
 ਕੋਟਕਪੂਰਾ, 27 ਜੂਨ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼...
ਜੋ ‘ਰਾਮ‘ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ, ਚੰਦਾ ਚੋਰ ਪਾਰਟੀ ਦਾ ਸਮਾਜਿਕ ਬਾਈਕਾਟ ਹੋਵੇ- ਕੇਜਰੀਵਾਲ

ਜੋ ‘ਰਾਮ‘ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ, ਚੰਦਾ ਚੋਰ ਪਾਰਟੀ ਦਾ ਸਮਾਜਿਕ ਬਾਈਕਾਟ ਹੋਵੇ- ਕੇਜਰੀਵਾਲ

Punjab Politics
ਨਵੀਂ ਦਿੱਲੀ, 26 ਜੂਨ-       ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਸ਼੍ਰੀ ਰਾਮ ਦੇ ਘਰ ਵਿੱਚ ਅਰਬਾਂ ਰੁਪਏ ਦੀ ਚੋਰੀ ਕਰਨ ਵਾਲੇ ਸਾਰੇ ਰਾਖਸ਼ਾਂ ਨੂੰ ਸ਼ਰੇਆਮ ਫਾਂਸੀ 'ਤੇ ਲਟਕਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ‘ਰਾਮ‘ ਦੇ ਨਾ ਹੋਏ, ਉਹ ‘ਰਾਸ਼ਟਰ’ ਦੇ ਕੀ ਹੋਣਗੇ। ਪੂਰੇ ਦੇਸ਼ ਵਿੱਚ ਚੰਦਾ ਚੋਰ ਪਾਰਟੀ ਦਾ ਸਮਾਜਿਕ ਬਾਈਕਾਟ ਹੋਣਾ ਚਾਹੀਦਾ ਹੈ, ਕਿਉਂਕਿ ਟ੍ਰਸਟ, ਟ੍ਰਸਟ ਦੇ ਲੋਕ ਅਤੇ ਰਾਮ ਦੇ ਘਰ ਡਾਕਾ ਮਾਰਨ ਵਾਲੇ ਸਭ ਚੰਦਾ ਚੋਰ ਪਾਰਟੀ ਦੇ ਹਨ। ਚੰਦਾ ਚੋਰ ਪਾਰਟੀ ਛੋਟੇ ਮੋਹਰਿਆਂ ਨੂੰ ਫਸਾ ਕੇ ਰਾਮ ਦੇ ਘਰ ਵੱਡਾ ਡਾਕਾ ਮਾਰਨ ਵਾਲਿਆਂ ਨੂੰ ਬਚਾ ਰਹੀ ਹੈ। ਅਜਿਹੇ ਵਿੱਚ ਕਰੋੜਾਂ ਹਿੰਦੂਆਂ ਦੀ ਆਤਮਾ ਨੂੰ ਉਦੋਂ ਹੀ ਸ਼ਾਂਤੀ ਮਿਲੇਗੀ, ਜਦੋਂ ਵੱਡੇ ਡਾਕੂਆਂ ਨੂੰ ਫਾਂਸੀ ਦੀ ਸਜ਼ਾ ਹੋਵੇਗੀ। ਪਰ ਬਦਕਿਸਮਤੀ ਦੀ ਗੱਲ ਹੈ ਕਿ ਜਿਨ੍ਹਾਂ ਨੇ ਚੋਰੀ ਕੀਤੀ ਹੈ, ਉਨ੍ਹਾਂ ਉੱਤੇ ਹੀ ਕਾਰਵਾਈ ਦੀ ਜ਼ਿੰਮੇਵਾਰੀ ਹੈ। ਫਰਜ਼ੀ ਐਸਆਈਟੀ, ਫਰਜ਼ੀ ਐਫਆਈਆਰ ਅਤੇ ਫਰਜ਼ੀ ਗ੍ਰਿਫਤਾਰੀ ਰਾਹੀਂ ਛੋਟੇ ਮੋਹਰਿਆਂ ਨੂੰ ਫਸਾ ਕੇ ਵੱਡੇ ਅਪਰਾਧੀਆਂ ਨੂੰ ਬਚਾਇਆ ਗਿਆ ਹੈ। ...
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
*ਪਟਿਆਲਾ, 26 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ 'ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜ...
ਜ਼ਿਲ੍ਹਾ ਰੂਪਨਗਰ ‘ਚ ਸੇਫ ਪੰਜਾਬ ਪੋਰਟਲ ਦੁਆਰਾ ਪ੍ਰਾਪਤ ਗੁਪਤ ਸੂਚਨਾ ਤਹਿਤ 417 ਨਸ਼ਾ ਤਸਕਰਾਂ ਵਿਰੁੱਧ ਮਾਮਲੇ ਦਰਜ – ਹਰਜੋਤ ਬੈਂਸ

ਜ਼ਿਲ੍ਹਾ ਰੂਪਨਗਰ ‘ਚ ਸੇਫ ਪੰਜਾਬ ਪੋਰਟਲ ਦੁਆਰਾ ਪ੍ਰਾਪਤ ਗੁਪਤ ਸੂਚਨਾ ਤਹਿਤ 417 ਨਸ਼ਾ ਤਸਕਰਾਂ ਵਿਰੁੱਧ ਮਾਮਲੇ ਦਰਜ – ਹਰਜੋਤ ਬੈਂਸ

Local
ਰੂਪਨਗਰ, 26 ਜੂਨ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸਖਤੀ ਨਾਲ ਅਮਲੀ ਜ਼ਾਮਾ ਪਹਿਨਾਉਂਦੇ ਹੋਏ ਹੁਣ ਤੱਕ ‘ਸੇਫ ਪੰਜਾਬ ਪੋਰਟਲ’ ਰਾਹੀਂ ਪ੍ਰਾਪਤ ਗੁਪਤ ਸੂਚਨਾ ਦੇ ਆਧਾਰ ਉੱਤੇ 417 ਮੁਕੱਦਮੇ, ‘ਵਿਲੇਜ ਡਿਫੈਂਸ ਕਮੇਟੀ’ ਦੀ ਸ਼ਿਕਾਇਤਾਂ ਉੱਤੇ 43 ਮੁਕੱਦਮੇ ਅਤੇ ‘ਵੱਟਸਪ ਚੈਟ ਬੋਟ ਸੇਫ ਪੰਜਾਬ’ ਅਨੁਸਾਰ 374 ਮੁਕਮਦੇ ਐਨ ਡੀ ਪੀ ਐਸ ਐਕਟ ਤਹਿਤ ਦਰਜ ਕੀਤੇ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਪੱਧਰੀ ਯੁੱਧ ਨਸ਼ਿਆਂ ਵਿਰੁੱਧ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੀ ਅਗਵਾਈ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਲਾਕ ਕੋਆਰਡੀਨੇਟਰ, ਪਿੰਡਾਂ ਦੇ ਪਹਿਰੇਦਾਰਾਂ ਅਤੇ ਆਮ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਵਿੱਚ ਭਰੋਸਾ ਕਰਦਿਆਂ ਜ਼ਿਲ੍ਹੇ ਦੇ ਹਰ ਖੇਤਰ ਤੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਖਿਲਾਫ ਕਾਰਵਾਈ ਕਰਨ ਲਈ ਵੱਖ ਵੱਖ ਮਾਧਿਅਮਾਂ ਰਹੀ ਸ਼ਿਕਾਇਤਾਂ ਦਰਜ ਕਰਵਾਈਆਂ, ਜਿਸ ਸਦਕਾ ਵਿਆਪਕ ਪੱਧਰ ‘ਤੇ ਇਹ ਕਾਨੂੰਨੀ ਕਾਰਵਾਈ ਸੰਭਵ ਹੋ ਪਾਈ ਹੈ। ਇਸ ਮੌਕੇ ਉਨ੍ਹਾਂ ਕ...
ਬਰਨਾਲਾ ਕਲੱਬ ਨੇ ਕਰਾਇਆ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ

ਬਰਨਾਲਾ ਕਲੱਬ ਨੇ ਕਰਾਇਆ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ

Local
ਬਰਨਾਲਾ, 26 ਜੂਨ-   ਬਰਨਾਲਾ ਕਲੱਬ ਵਿਚ ਪਹਿਲਾ ਇੱਕ-ਰੋਜ਼ਾ ਤੈਰਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਤੇ ਕਲੱਬ ਦੇ ਜਨਰਲ ਸੈਕਟਰੀ ਇਸ਼ਵਿੰਦਰ ਸਿੰਘ ਜੰਡੂ ਨੇ ਤੈਰਾਕਾਂ ਦੀ ਹੌਸਲਾ ਅਫਜ਼ਾਈ ਕੀਤੀ।ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਬਰਨਾਲਾ ਕਲੱਬ ਵਲੋਂ ਪਹਿਲਕਦਮੀ ਕਰਦੇ ਹੋਏ ਤੈਰਾਕੀ ਟੂਰਨਾਮੈਂਟ ਕਰਾਇਆ ਗਿਆ ਹੈ। ਇਸ ਖੇਡ ਮੁਕਾਬਲੇ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਈਵੈਂਟਸ ਵਿੱਚ ਬੜੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ।ਇਸ ਟੂਰਨਾਮੈਂਟ ਵਿੱਚ ਕੁੱਲ 70 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ 29 ਗੋਲਡ ਮੈਡਲ, 28 ਸਿਲਵਰ ਮੈਡਲ ਅਤੇ 28 ਕਾਂਸੀ ਦੇ ਮੈਡਲ ਹਾਸਲ ਕੀਤੇ। ਟੂਰਨਾਮੈਂਟ ਨੂੰ ਸੁਚਾਰੂ ਅਤੇ ਸਫ਼ਲ ਬਣਾਉਣ ਵਿੱਚ ਬਰਨਾਲਾ ਕਲੱਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਬੈਡਮਿੰਟਨ ਕੋਚ ਮਾਸਟਰ ਜਸਵੰਤ ਸਿੰਘ, ਮੈਡਮ ਸੀਮਾ ਬਾਂਸਲ ਅਤੇ ਸਵੀਮਿੰਗ ਕੋਚ ਮਾਨਸਵੀਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।   ਇਸ ਮੌਕੇ ਇਸ਼ਵਿੰਦਰ ਸਿੰਘ ...
ਪਿੰਡ ਚਾਂਗਲੀ ਅਤੇ ਫਰਵਾਹੀ ਵਿਖੇ ਹੋਈ ‘ਲੋਕ ਮਿਲਣੀ

ਪਿੰਡ ਚਾਂਗਲੀ ਅਤੇ ਫਰਵਾਹੀ ਵਿਖੇ ਹੋਈ ‘ਲੋਕ ਮਿਲਣੀ

Local
ਧੂਰੀ, 26 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰ-ਦੁਆਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਧੂਰੀ ਦੇ ਪਿੰਡ ਚਾਂਗਲੀ ਅਤੇ ਫਰਵਾਹੀ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਵਰਗੇ ਪ੍ਰੋਗਰਾਮਾਂ ਰਾਹੀਂ ਨਾ ਸਿਰਫ਼ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਹੋ ਰਿਹਾ ਹੈ, ਸਗੋਂ ਵਿਕਾ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ 

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ 

Local
ਜਲੰਧਰ, 26 ਜੂਨ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ 628ਵੇਂ ਪ੍ਰਕਾਸ਼ ਉਤਸਵ ਸਮਾਗਮਾਂ ਤੋਂ ਪਹਿਲਾਂ ਨਕੋਦਰ ਰੋਡ 'ਤੇ ਸਤਿਗੁਰੂ ਕਬੀਰ ਚੌਕ ਦਾ ਨਵੀਨੀਕਰਨ ਉਪਰੰਤ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀ ਇਤਿਹਾਸਕ ਅਤੇ ਧਾਰਮਿਕ ਸ਼ਖਸੀਅਤਾਂ ਦਾ ਸਨਮਾਨ ਕਰਨ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਭਿਆਚਾਰਕ ਸਥਾਨਾਂ ਨੂੰ ਬਿਹਤਰ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਸਤਿਗੁਰੂ ਰਵਿਦਾਸ ਜੀ ਨੂੰ ਸਮਰਪਿਤ ਚੌਕ ਦਾ ਉਦਘਾਟਨ ਉਨ੍ਹਾਂ ਦੇ ਪ੍ਰਕਾਸ਼ ਉਤਸਵ ਦੌਰਾਨ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ 'ਤੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 29 ਜੂਨ ਦੀ ਸ਼ਾਮ ਨੂੰ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਭਾਰਗ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Hot News
ਚੰਡੀਗੜ੍ਹ, 26 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ। ...
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

Punjab Politics
ਚੰਡੀਗੜ੍ਹ, 26 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਧਰਤੀ ਤੋਂ ਇਨ੍ਹਾਂ ਦੋ ਵੱਡੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰੰਤਰ ਇੱਕ ਵੱਡੀ ਜੰਗ ਲੜ ਰਹੀ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ ਅਤੇ ਇੱਕ-ਇੱਕ ਗੈਂਗਸਟਰ ਸਲਾਖਾਂ ਦੇ ਪਿੱਛੇ ਨਹੀਂ ਚਲਾ ਜਾਂਦਾ, ਉਦੋਂ ਤੱਕ ਮਾਨ ਸਰਕਾਰ ਦੀ ਇਹ ਜੰਗ ਜਾਰੀ ਰਹੇਗੀ। ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੇਮਿਸਾਲ ਸਫਲਤਾ ਹਾਸਲ ਕੀਤੀ ਹੈ। 1 ਮਾਰਚ 2025 ਤੋਂ 25 ਜੂਨ 2026 ਤੱਕ ਪੁਲਿ...