Wednesday, August 19Malwa News
Shadow

Tag: punjab news

ਅਮਨ ਅਰੋੜਾ ਦੀ ਮੁੜ ਚੇਤਾਵਨੀ, ਜਾਂ ਨਸ਼ਾ ਛੱਡੋ ਜਾਂ ਪੰਜਾਬ

Breaking News
ਕਪੂਰਥਲਾ, 17 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਕਰੜੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ‘ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਤੇ ਜਾਂ ਉਹ ਪੰਜਾਬ ਨੂੰ ਛੱਡ ਦੇਣ’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਅਪਣਾਈ ਗਈ ਨੀਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜਿੱਥੇ ਨਾਰਕੋ ਟੈਰਾਰਿਜ਼ਮ ਨੂੰ ਰੋਕਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਨਸ਼ੇ ਦੀ ਸਪਲਾਈ ਅਤੇ ਮੰਗ ਨੂੰ ਖਤਮ ਕਰਨ ਲਈ ਇਨਫਾਰਸਮੈਂਟ, ਪ੍ਰੀਵੈਂਨਸ਼ਨ ਅਤੇ ਰੀਹੈਬਿਲੀਟੇਸ਼ਨ ਦੀ ...

ਪੰਜਾਬ ਪੁਲੀਸ ਦਾ ਪਾਕਿਸਤਾਨ ਨੂੰ ਵੱਡਾ ਝਟਕਾ : ਯਾਦਵ

Breaking News
ਚੰਡੀਗੜ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਪਾਕਿਸਤਾਨ-ਆਈਐਸਆਈ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਮਿਹਨਤ ਨਾਲ ਸਥਾਪਿਤ ਕੀਤੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਖੁਫ਼ੀਆ ਜਾਣਕਾਰੀ ਤੋਂ ਇਹ ਸੰਕੇਤ ਮਿਲਿਆ ਹੈ ਕਿ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਦੀ ਸਫ਼ਲਤਾ ਨੇ ਪਾਕਿਸਤਾਨ ਦੀ ਆਈਐਸਆਈ ਨੂੰ ਵੱਡਾ ਝਟਕਾ ਦਿੱਤਾ ਹੈ, ਜੋ ਹੁਣ ਇਸ ਮੁਹਿੰਮ ਨੂੰ ਢਾਹ ਲਾਉਣ ਲਈ ਕੋਝੀਆਂ ਰਣਨੀਤੀਆਂ ਬਣਾ ਰਹੀ ਹੈ। ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਪਾਕਿ-ਆਈਐਸਆਈ ਨੂੰ ਸਰਹੱਦੀ ਰਾਜ ਵਿੱਚ ਕਿਸੇ ਵੀ ਕੀਮਤ ’ਤੇ ਅਸਥਿਰਤਾ ਫੈਲਾਉਣ ਦੀ ਇਜਾਜਤ ਨਹੀਂ ਦੇਵੇਗੀ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ ਕਰਨ ਵਾਲੇ ਵਿਅਕਤੀ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ । ਅਜਿਹੀ ਕਾਰਵਾਈ ਦੀ ਤਾਜ਼ਾਤਰੀਨ ਮਿਸਾਲ ਅੰਮਿ੍ਰਤਸ...

ਹੁਣ ਸੁਪਰਫਾਸਟ ਮੋਡ ‘ਚ ਚੱਲੇਗੀ ਪੰਜਾਬ ਸਰਕਾਰ : ਕੇਜਰੀਵਾਲ

Breaking News
ਲੁਧਿਆਣਾ, 17 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰ ਕੇ ਪਿਛਲੇ 32 ਸਾਲਾਂ ਤੋਂ ਉਦਯੋਗਪਤੀਆਂ ਨੂੰ ਦਰਪੇਸ਼ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਇੱਥੇ ਸਨਅਤਕਾਰ ਮਿਲਣੀ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੂਬੇ ਦੇ ਉਦਯੋਗਪਤੀਆਂ ਦੇ ਨਾਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸੱਤਾ ਵਿੱਚ ਰਹਿਣ ਵਾਲੇ ਉਦਯੋਗਾਂ ਵਿੱਚੋਂ ਆਪਣਾ ਹਿੱਸਾ ਲੈਂਦੇ ਸਨ, ਜਿਸ ਕਾਰਨ ਉਦਯੋਗਪਤੀ ਸੂਬੇ ਤੋਂ ਭੱਜ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 2022, 2023 ਅਤੇ 2025 ਵਿੱਚ ਨਿੱਜੀ ਤੌਰ 'ਤੇ ਉਦਯੋਗਪਤੀਆਂ ਨਾਲ ਤਿੰਨ ਦੌਰ ਦੀਆਂ ਮੀਟਿੰਗਾਂ ਕੀਤੀਆਂ ਸਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਉਨ੍ਹਾਂ ਕਿਹਾ ਕਿ ਉਦਯੋਗਪਤ...

ਸਿੱਟ ਵਲੋਂ ਮਜੀਠੀਆ ਤੋਂ ਕੀਤੀ ਗਈ ਪੁੱਛਗਿੱਛ

Hot News
ਪਟਿਆਲਾ, 17 ਮਾਰਚ: ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਖੁਲਾਸਾ ਕੀਤਾ ਕਿ ਸਿਟ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਡਰੱਗਜ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਤੋਂ ਸਵਾਲ ਜਵਾਬ ਕੀਤੇ ਗਏ ਹਨ ਅਤੇ ਇਹ ਪੁੱਛਗਿੱਛ 18 ਮਾਰਚ ਨੂੰ ਵੀ ਕੀਤੀ ਜਾਵੇਗੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਸਿਟ ਨੇ ਆਪਣੀ ਜਾਂਚ ਦਾ ਘੇਰਾ ਵਧਾਉਂਦੇ ਹੋਏ ਵਿਦੇਸ਼ਾਂ ਵਿੱਚ ਹੋਏ ਵਿੱਤੀ ਲੈਣ ਦੇਣ ਨੂੰ ਵੀ ਸ਼ਾਮਲ ਕੀਤਾ ਹੈ, ਕਿਉਂਕਿ ਇਹ ਸਿਟ ਵਿਤੀ ਲੈਣ ਦੇਣ ਦੀ ਪਹਿਲਾਂ ਹੀ ਜਾਂਚ ਕਰ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਚਾਰ ਦੋਸ਼ੀਆਂ ਵਿੱਚੋਂ ਤਿੰਨ ਦੋਸ਼ੀ ਵਿਦੇਸ਼ਾਂ ਵਿੱਚ ਹਨ, ਜਿਨ੍ਹਾਂ ਨੂੰ ਤਫਤੀਸ਼ ਵਿੱਚ ਸ਼ਾਮਲ ਕਰਵਾਉਣ ਤੇ ਕਾਨੂੰਨੀ ਪ੍ਰਕ੍ਰਿਆ ਦਾ ਸਾਹਮਣਾ ਕਰਵਾਉਣ ਲਈ ਸਿਟ ਵਲੋਂ ਇਨ੍ਹਾਂ ਨੂੰ ਵਾਪਸ ਲਿਆਉਣ ਲਈ ਬਲੂ ਕਾਰਨਰ ਨੋਟਿਸ ਸਮੇਤ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸ੍ਰੀ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਨਾਮਜਦ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦ...

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਹੁੰਚੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

Breaking News
ਅੰਮ੍ਰਿਤਸਰ, 16 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿੱਚ ਅੱਜ ਦੇ ਦਿਨ ਉਨ੍ਹਾਂ ਨੇ ਸ਼ਹ...

ਨਵੀਆਂ ਸਰਕਾਰੀ ਬੱਸਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Hot News
ਸੰਗਰੂਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਰੋਜ਼ਾਨਾ ਸਵੇਰੇ 6.45 ਵਜੇ ਲਹਿਰਾ ਬੱਸ ਸਟੈਂਡ ਤੋਂ ਵਾਇਆ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਦੁਪਹਿਰ ਸਮੇਂ ਬੱਸ ਹੁਸ਼ਿਆਰਪੁਰ ਵਿਖੇ ਪੁੱਜੇਗੀ ਅਤੇ ਉਥੋਂ ਦੁਪਹਿਰ 2.37 ਵਜੇ ਲਹਿਰਾ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ 422 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਨਾਲ ਯਾਤਰੀ ਵੱਡੀ ਰਾਹਤ ਮਹਿਸੂਸ ਕਰਨਗੇ।ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮ...
ਹਵਾਲਾ ਕਾਰੋਬਾਰ ਖਿਲਾਫ ਪੁਲੀਸ ਦਾ ਵੱਡਾ ਐਕਸ਼ਨ

ਹਵਾਲਾ ਕਾਰੋਬਾਰ ਖਿਲਾਫ ਪੁਲੀਸ ਦਾ ਵੱਡਾ ਐਕਸ਼ਨ

Breaking News
ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਐਚਪੀ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ ।ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲ...

ਪੁਲੀਸ ਇਨਕਾਊਂਟਰ ਤੋਂ ਬਾਅਦ ਕਾਬੂ ਕੀਤਾ ਅਰਸ਼ ਡੱਲਾ ਦਾ ਸਾਥੀ

Breaking News
ਲੁਧਿਆਣਾ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਫਿਰੋਜ਼ਪੁਰ ਦੇ ਜ਼ੀਰਾ ਦੀ ਬਸਤੀ ਮਨਸੀਆਂ ਵਾਲੀ ਦੇ ਕ੍ਰਿਸ਼ਨ ਵਜੋਂ ਹੋਈ ਹੈ, ਵਿਦੇਸ਼-ਅਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦਾ ਕਾਰਕੁਨ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ 5 ਮਾਰਚ, 2025 ਨੂੰ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਉਸਦੀ ਦੁਕਾਨ 'ਤੇ ਦੋ ਬਾਈਕ ਸਵਾਰ ਵਿ...

ਝੁੱਗੇ ਹਜਾਰਾ ‘ਚ ਪੁਲੀਸ ਦੀ ਵੱਡੀ ਕਾਰਵਾਈ

Breaking News
ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡ ਝੁੱਗੇ ਹਜ਼ਾਰਾ ਪੁਲਿਸ ਸਟੇਸ਼ਨ ਫਿਰੋਜ਼ਪੁਰ ਸਦਰ ਵਿੱਚ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਨਜਾਇਜ਼ ਘਰ ਬਣਾਈ ਬੈਠੇ ਨਸ਼ਾ ਤਸਕਰ ਗੁਰਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਸ਼ਾ ਤਸਕਰ ਭਗੌੜਾ ਹੈ ਅਤੇ ਇਸ ਖਿਲਾਫ਼ ਤਿੰਨ ਕੇਸ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਵੀ ਇਸ ਦਾ ਕਬਜ਼ਾ ਕੀਤਾ ਹੋਇਆ ਹੈ ਜੋ ਕੇ ਜਲਦੀ ਹੀ ਛੁੜਾ ਲਿਆ ਜਾਵੇਗਾ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰ...

ਪੰਜਾਬ ਦੇ ਸ਼ਹਿਰਾਂ ‘ਚ ਬਨਣਗੀਆਂ ਵਿਸ਼ਵ ਪੱਧਰੀ ਸੜਕਾਂ : ਚੀਮਾ

Punjab Development
ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ...