Wednesday, November 12Malwa News
Shadow

Tag: punjab news

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਆਮ ਲੋਕਾਂ ਵਿਚ ਭਾਰੀ ਉਤਸ਼ਾਹ

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਆਮ ਲੋਕਾਂ ਵਿਚ ਭਾਰੀ ਉਤਸ਼ਾਹ

Hot News
ਤਰਨਤਾਰਨ, 27 ਸਤੰਬਰ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਯੋਜਨਾ ਅਧੀਨ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੀ ਸਹਾਇਤਾ ਲਈ ਇਹ ਯੋਜਨਾ ਸ਼ੁਰੂ ਕੀਤੀ ਹੈ। ਇਸ ਸਕੀਮ ਅਧੀਨ ਸਾਰੇ ਸਰਕਾਰੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਇਲਾਜ਼ ਮੁਫਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਾਈਵੇਟ ਹਸਪਤਾਲ ਵੀ ਇਸ ਸਕੀਮ ਨਾਲ ਇੰਪੈਨਲਡ ਕੀਤੇ ਗਏ ਹਨ। ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਇਲਾਜ਼ ਮੁਫਤ ਕੀਤਾ ਜਾਵੇਗਾ। ਇਸ ਸਿਹਤ ਯੋਜਨਾ ਅਧੀਨ ਪਰਿਵਾਰ ਦੇ ਸਾਰੇ ਮੈਂਬਰ ਕਵਰ ਹੋਣਗੇ।ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਰਨਤਾਰਨ ਅਤੇ ਬਰਨਾਲਾ ਇਲਾਕੇ ਵਿਚ ਕੀਤੀ ਗਈ ਹੈ। ਤਰਨਤਾਰਨ ਇਲਾਕੇ ਵਿਚ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਲਈ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਆ ਰਹੇ ਨੇ। ਆਮ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਪ੍ਰਸੰਸਾ ...
‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

Hot News
ਚੰਡੀਗੜ, 26 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 209 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,047 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 854 ਗ੍ਰਾਮ ਹੈਰੋਇਨ, 26 ਕੁਇੰਟਲ ਭੁੱਕੀ, 21 ਕਿਲੋ ਗਾਂਜਾ, 1688 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4010 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

Hot News
ਚੰਡੀਗੜ੍ਹ, 26 ਸਤੰਬਰ:-- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪੇਸ਼ ਕਰਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ਲਈ ਕੇਂਦਰ ਤੋਂ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸਦਨ ਵਿੱਚ "ਪੰਜਾਬ ਦਾ ਪੁਨਰਵਾਸ" ਮਤੇ 'ਤੇ ਵਿਸਤਾਰਪੂਰਵਕ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ  ਪੰਜਾਬ ਪ੍ਰਤੀ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਰਾਹਤ ਪੈਕੇਜ ਨੂੰ ਖਾਨਾਪੂਰਤੀ ਵਾਲਾ, ਅਸਲ ਸਹਾਇਤਾ ਦੀ ਬਜਾਏ ਮਹਿਜ਼ ਮਾਮੂਲੀ ਖ਼ਰਚਿਆਂ ਦੀ ਪੂਰਤੀ ਵਾਲਾ ਅਤੇ ਇੱਕ ਦਿਖਾਵਾ ਮਾਤਰ ਕਰਾਰ ਦਿੱਤਾ। ਕੈਬਨਿਟ ਮੰਤਰੀ ਨੇ ਦੇਸ਼ ਵਾਸੀਆਂ ਨੂੰ ਚੇਤੇ ਕਰਵਾਇਆ ਕਿ ਕਿਵੇਂ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਵਿੱਚ ਡਟਿਆ ਰਿਹਾ, ਭਾਰਤ ਦੇ ਅੰਨ ਭੰਡਾਰ ਵਜੋਂ ਦੇਸ਼ ਨੂੰ ਭੋਜਨ ਦਿੰਦਾ ਆ ਰਿਹਾ ਹੈ ਅਤੇ ਕਿਵੇਂ ਜੰਗਾਂ ਦੌਰਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਾ ...
ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

Hot News
ਨਵੀਂ ਦਿੱਲੀ/ਚੰਡੀਗੜ੍ਹ/ 26 ਸਤੰਬਰ- ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਦਾਸੀਆਂ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ 1511 ਈਸਵੀ ਵਿੱਚ ਇਰਾਕ ਦੇ ਸ਼ਹਿਰ ਬਗਦਾਦ ਗਏ ਸੀ। ਦੂਜੇ ਵਿਸ਼ਵ ਯੁੱਧ ਦੌਰਾਨ ਅਤੇ ਅਮਰੀਕਾ-ਇਰਾਕ ਜੰਗ ਦੌਰਾਨ ਵੀ ਇਸ ਇਤਿਹਾਸਕ ਅਸਥਾਨ ਨੂੰ ਨੁਕਸਾਨ ਪਹੁੰਚਿਆ ਸੀ। ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਦੁਨੀਆਂ ਭਰ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਸਦੀਆਂ ਹਨ। ਉਹਨਾਂ ਦੀ ਸ਼ਰਧਾ ਹੈ ਕਿ ਗੁਰੂ ਸਾਹਿਬ ਦੇ ਇਸ ਅਸਥਾਨ ਨੂੰ ਮੁੜ ਉਸਾਰਿਆ ਜਾਵੇ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਰ-ਰਸੂਖ ਦਾ ਇਸਤੇਮਾਲ ਕਰਦੇ ਹੋਏ ਇਰਾਕ ਦੇ ਸੁਪਰੀਮ ਲੀਡਰ ਸੱਯਦ ਅਲੀ ਹੁਸੈਨੀ ਖਮੇਨੀ ਨਾਲ ਰਾਬਤਾ ਕਾਇਮ ਕਰਨ ਅਤੇ ਸਿੱਖ ਜਗਤ ਦੇ ਇਸ ਪਵਿੱਤਰ ਅਸਥਾਨ ਦੀ ਮੁੜ ਉਸਾਰੀ ਮੁੜ ਯਕੀਨ...
ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

Local
ਠੀਕਰੀਵਾਲ, 26 ਸਤੰਬਰ- ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ।ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਸਟਰ ਅਫਸਰ ਸਹਾਇਕ ਕਲੱਸਟਰ ਅਫਸਰਾਂ, ਨੋਡਲ ਅਫਸਰਾਂ, ਪਟਵਾਰੀਆਂ, ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਦੀ ਮਦਦ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਮਨਰੇਗਾ ਵਰਕਰਾਂ, ਸਹਿਕਾਰੀ ਸਭਾਵਾਂ ਅਤੇ ਹੋਰ ਸਥਾਨਕ ਸੰਸਥਾਵਾਂ ਦੀ ਭਾਗੀਦਾਰੀ ਨਾਲ ਵੱਡੇ ਪੱਧਰ ’ਤੇ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖ...
ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

Local
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ :-                  ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ।           ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ।     &nbs...
ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

Local
ਮਾਨਸਾ, 26 ਸਤੰਬਰ:-             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।             ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

Local
ਮਾਨਸਾ, 26 ਸਤੰਬਰ:-  ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।              ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।             ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਵਧਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।   &nb...
ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

Local
ਮਾਨਸਾ, 26 ਸਤੰਬਰ:-                 ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ।                  ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                 ਡਿਪਟੀ ਕਮਿਸ਼ਨਰ ਨੇ ਆਖਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ...
सिख समाज एक बहादुर कौम, धर्म की रक्षा के लिए सिर कटा दिये, लेकिन झुके नहीं – मुख्यमंत्री नायब सिंह सैनी

सिख समाज एक बहादुर कौम, धर्म की रक्षा के लिए सिर कटा दिये, लेकिन झुके नहीं – मुख्यमंत्री नायब सिंह सैनी

Hot News
चण्डीगढ़, 26 सितम्बर - हरियाणा के मुख्यमंत्री श्री नायब सिंह सैनी ने कहा कि सिख समाज एक बहादुर कौम है, जिसने धर्म की रक्षा के लिए सिर कटा दिये, लेकिन झुके नहीं। 1984 सिख दंगों में पीडित परिवारों की पीड़ा हमारी पीड़ा है और सिख समाज का संघर्ष हम सब के लिए प्रेरणादायी है व उनका आत्म-सम्मान सर्वोपरि है। मुख्यमंत्री श्री नायब सिंह सैनी आज यहां प्रदेश भर से आए सिख समाज के लोगों को सम्बोधित कर रहे थे। प्रदेश सरकार द्वारा मानसून सत्र के दौरान 1984 के दंगा पीड़ितों को सरकारी नौकरी देने का प्रस्ताव पारित करने पर सिख समाज ने आज मुख्यमंत्री का सम्मान एवं आभार व्यक्त किया। ऐसे 121 परिवारों के एक-एक सदस्य को सरकारी नौकरी देने का प्रावधान किया गया था, जिनके किसी सदस्य की जान दंगों में चली गई थी। उन्होंने कहा कि सिख समाज की कुर्बानियों तथा वीरता पर स...