Wednesday, July 1Malwa News
Shadow

Tag: punjab news

ਪੰਜਾਬ ਪੁਲਿਸ ਦੇ ਨਾਰਕੋਟਿਕ ਸਨਿਫਰ ਡੌਗ ਬਿੰਗੋ ਨੇ ਜਿੱਤਿਆ ਕਾਂਸੀ ਦਾ ਤਗਮਾ

Breaking News
ਚੰਡੀਗੜ੍ਹ, 11 ਨਵੰਬਰ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ  ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਸਮਰਪਿਤ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਵਧਾਈ ਦਿੱਤੀ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਹਾਸਲ ਕਰਕੇ ਇਸ ਮੀਟ ਵਿੱਚ ਸ਼ਾਨਦਾਰ ਛਾਪ ਛੱਡੀ। ਜ਼ਿਕਰਯੋਗ ਹੈ ਕਿ ਕਾਂਸਟੇਬਲ ਮਨਪ੍ਰੀਤ ਕੌਰ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਕੈਟਾਗਰੀ ਵਿੱਚ ਪੁਲਿਸ ਆਬਜ਼ਰਵੇਸ਼ਨ ਵਿੱਚ ਚਾਂਦੀ ਦਾ ਤਗਮਾ, ਇੰਸਪੈਕਟਰ ਮੋਹਿਤ ਧਵਨ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਕੈਟਾਗਰੀ ਵਿੱਚ ਮੈਡੀਕੋ-ਲੀਗਲ ਟੈਸਟ ਵਿੱਚ ਕਾਂਸੇ ਦਾ ਤਮਗਾ ਅਤੇ ਕਾਂਸਟੇਬਲ ਰੁਪਿੰਦਰ ਸਿੰਘ ਅਤੇ ਨਾਰਕੋਟਿਕ ਸਨਿਫਰ ਡੌਗ ਬਿੰਗੋ ਨੇ ਕਾਂਸੀ ਦਾ ਤਗਮਾ ਜਿੱਤਿਆ। ਡੀਜੀਪੀ ਗੌਰਵ ਯਾਦਵ ਨੇ ਤਿੰਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵੱਕਾਰੀ ਡੀਜੀਪੀ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ। ਇਸ ਮੌਕ...

ਖੇਡ ਵਿਭਾਗ ਨੇ ਮਿਨਰਵਾ ਫੁਟਬਾਲ ਅਕੈਡਮੀ ਨਾਲ ਕੀਤਾ ਸਮਝੌਤਾ

Hot News
ਚੰਡੀਗੜ੍ਹ, 11 ਨਵੰਬਰ, ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਵਿੱਚ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਆਉਣ ਵਾਲੇ ਆਈ ਲੀਗ ਸੀਜ਼ਨ ਲਈ ਵਰਤਣ ਦੀ ਆਗਿਆ ਮਿਲੇਗੀ, ਜੋ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦੁਆਰਾ ਕੀਤਾ ਜਾ ਰਿਹਾ ਹੈ। ਇਹ ਕਦਮ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਖੇਡਾਂ ਦੇ ਵਿਕਾਸ ਅਤੇ ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।ਇਹ ਸਮਝੌਤਾ ਆਈ. ਲੀਗ ਮੈਚ ਕਰਵਾਉਣ ਕਰਨ ਲਈ ਨਾ ਸਿਰਫ ਪੰਜਾਬ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰੇਗਾ, ਸਗੋਂ ਫੁਟਬਾਲ ਵਿੱਚ ਪੇਸ਼ੇਵਰ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨ ਖਿਡਾਰੀਆਂ ਨੂੰ ਵੀ ਸਹਾਰਾ ਦੇਵੇਗਾ। ਇਹ ਆਈ ਲੀਗ ਸੀਜ਼ਨ 19 ਦਸੰਬਰ 2024 ਤੋਂ ਸ਼ੁਰੂ ਹੋਵੇਗਾ ਅਤੇ ਅਪਰੈਲ 2025 ਤੱਕ ਦੇ ਅੰਤ ਤੱਕ ਕੁੱਲ 12 ਮੈਚ ਖੇਡੇ ਜਾਣਗੇ।ਮਾਹਿਲਪੁਰ ਜੋ ਕਿ ਫੁਟਬਾਲ ਦੀ ਨਰਸਰੀ ਵਜੋਂ ਜਾਣਿ...

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 11 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ...

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 11 ਨਵੰਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈ.ਈ.ਸੀ. ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਜ਼ੋਨ-ਡੀ, ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿੱਚ...

ਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

Punjab News
ਚੰਡੀਗੜ੍ਹ, 11 ਨਵੰਬਰ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ਪਹਿਣਨ ‘ਤੇ ਲਾਈ ਪਾਬੰਦੀ ਇੱਕ ਗਲਤ ਫੈਸਲਾ ਹੈ, ਜਿਸਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜੀ ਵਿਭਾਗ ਵੀ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਲੋੜੀਂਦੇ ਕਦਮ ਚੁੱਕੇ। ਸਪੀਕਰ ਨੇ ਕਿਹਾ ਕਿ ਸਿੱਖ ਹਮੇਸ਼ਾ ਮਿਹਨਤ ‘ਚ ਵਿਸ਼ਵਾਸ਼ ਕਰਦੇ ਹਨ ਅਤੇ ਉਹ ਆਪਣੇ ਧਾਰਮਿਕ ਅਕੀਦੇ ‘ਚ ਵੀ ਦ੍ਰਿੜ ਸੰਕਲਪ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਭਿੰਨ ਧਰਮਾਂ, ਨਸਲਾਂ ਅਤੇ ਜਾਤਾਂ ਨਾਲ ਪਰੋਇਆ ਹੋਇਆ ਦੇਸ਼ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਸੰਵਿ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Hot News
ਚੰਡੀਗੜ੍ਹ, 11 ਨਵੰਬਰ: ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

Punjab News
ਚੰਡੀਗੜ੍ਹ, 10 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ 'ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ ਹੋ ਗਈ ਹੈ। ਸ੍ਰੀ ਰੋੜੀ ਨੇ ਪ੍ਰਾਰਥਨਾ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ‘’ਅਯੁੱਧਿਆ ਦੀ ਇਹ ਯਾਤਰਾ ਮੇਰੇ ਲਈ ਸੱਚਮੁੱਚ ਬਹੁਤ ਖਾਸ ਹੈ। ਮੇਰੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਮੈਂ ਇਸ ਪਵਿੱਤਰ ਧਰਤੀ 'ਤੇ ਜਾਵਾਂ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਇਥੇ ਆਇਆ ਹਾਂ ਜਿਸ ਨਾਲ ਮੇਰੀ ਇਹ ਇੱਛਾ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਭਲਾਈ ਦੀ ਅਰਦਾਸ ਕੀਤੀ ਹੈ ਅਤੇ ਭਗਵਾਨ ਰਾਮਚੰਦਰ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਹਮੇਸ਼ਾ ਬਣਿਆ ਰਹੇਗਾ ਅਤੇ ਉਹ ਜ਼ਿੰਦਗੀ ਭਰ ਸਾਡੀ ਰੱਖਿਆ ਅਤੇ ਮਾਰਗਦਰਸ਼ਨ ਕਰਦੇ ਰਹਿਣਗੇ। ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੋੜੀ ਨੇ ਸ਼ਰਧਾ ਅਤੇ ਸ਼ਾਂਤੀ ਦੇ ਪ੍ਰਤੀਕ ਵਜੋਂ ਸ੍...

ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

Hot News
ਫਰੀਦਕੋਟ, 10 ਨਵੰਬਰ: ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਮੋਹਾਲੀ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਸੀ। ਇਹ ਸਫ਼ਲਤਾ ਇਸ ਕੇਸ ਵਿੱਚ ਰੇਕੀ ਮਾਡਿਊਲ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।   ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਵਾਸੀ ਭਦੌੜ, ਬਰਨਾਲਾ ਅਤੇ ਨਵਜੋਤ ਸਿੰਘ ਉਰਫ਼ ਨੀਤੂ ਵਾਸੀ ਨਿੱਝਰ ਰੋਡ, ਖਰੜ ਵਜ...

ਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤੇ – ਮੁੱਖ ਮੰਤਰੀ

Breaking News
ਜਲੰਧਰ, 10 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਜਲੰਧਰ ਵਿੱਚ ਆਰੀਆ ਸਮਾਜ ਦੇ ਸੰਸਥਾਪਕ ਅਤੇ ਭਾਰਤ ਦੇ ਮਹਾਨ ਸਮਾਜ ਸੁਧਾਰਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ 200ਵੇਂ ਜਨਮ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਮਹਾਂਰਿਸ਼ੀ ਜੀ ਵੱਲੋਂ ਸਿੱਖਿਆ, ਸਮਾਜ ਸੁਧਾਰ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੀਤੇ ਗਏ ਪ੍ਰੇਰਨਾਦਾਇਕ ਕਾਰਜਾਂ ਨੂੰ ਯਾਦ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤਾ ਹੈ। ਉਨ੍ਹਾਂ ਸਮਾਜ ਦੀਆਂ ਬੁਰਾਈਆਂ ਵਿਰੁੱਧ ਲੰਮਾ ਸਮਾਂ ਸੰਘਰਸ਼ ਕੀਤਾ ਅਤੇ ਸਿੱਖਿਆ ਰਾਹੀਂ ਲੋਕਾਂ ਨੂੰ ਜਾਗਰੂਕ ਕਰਕੇ ਤਬਦੀਲੀ ਦਾ ਰਾਹ ਪੱਧਰਾ ਕੀਤਾ। ਦੇਸ਼ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਆਰੀਆ ਸਮਾਜ ਦੇ ਉਦੇਸ਼ ਮਿਲਦੇ ਜੁਲਦੇ ਹਨ। ਸਾਡਾ ਵੀ ਉਦੇਸ਼ ਹਰ ਇੱਕ ਨੂੰ ਸਿੱਖਿਆ ਦੇਣਾ ਹੈ ਅਤੇ ਆਰੀਆ ਸਮਾਜ ਦਾ ਫਾਊਂਡੇਸ਼ਨ ਵੀ ਸਿੱਖਿਆ ਦਾ ਪ੍ਰਚਾਰ &n...

‘ਆਪ’ ਨੇ ਝੂਠੇ ਵਾਅਦਿਆਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਮਨਪ੍ਰੀਤ ਬਾਦਲ ਦੀ ਕੀਤੀ ਸਖ਼ਤ ਆਲੋਚਨਾ

Hot News
ਗਿੱਦੜਬਾਹਾ, 10 ਨਵੰਬਰ : ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਤਿੱਖੀ ਆਲੋਚਨਾ ਕਰਦਿਆਂ ਗਿੱਦੜਬਾਹਾ ਤੋਂ 'ਆਪ'  ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਉਨ੍ਹਾਂ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੱਤਾ ਹੈ। ਡਿੰਪੀ ਢਿੱਲੋਂ ਨੇ ਬਾਦਲ 'ਤੇ ਚੋਣ ਪ੍ਰਚਾਰ ਦੌਰਾਨ ਅਜਿਹੇ ਗੁੰਮਰਾਹਕੁੰਨ ਦਾਅਵੇ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।  ਇਸ ਮੁੱਦੇ ਬਾਰੇ ਬੋਲਦਿਆਂ ਡਿੰਪੀ ਢਿੱਲੋਂ ਨੇ ਕਿਹਾ, “ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ ਰਿਹਾ ਹੈ। ਉਹ 16 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਵਿੱਤ ਮੰਤਰੀ ਵੀ ਰਹੇ ਹਨ, ਪਰ ਫਿਰ ਵੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਨਾਕਾਮ ਰਹੇ ਹਨ। ਹੁਣ ਚੋਣਾਂ ਦੌਰਾਨ ਉਹ ਇਸ ਵਾਰ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਖੋਖਲੇ ਵਾਅਦੇ ਕਰ ਰਹੇ ਹਨ। ਜੇਕਰ ਤੁਸੀਂ ਸੱਤਾ 'ਚ ਰਹਿੰਦੀਆਂ 'ਚ ਕੋਈ ਕੰਮ ਨਹੀਂ ਕਰ ਸਕੇ ਤਾਂ ਹੁਣ ਗਿੱਦੜਬਾਹਾ ਤੁਹਾਡੇ 'ਤੇ ਵਿਸ਼ਵਾਸ ਕਿਉਂ ਕਰੇ? ਤੁਹਾਡੇ ਇਹ ਸਾਰੇ ਵਾਅਦੇ ਇੱਕ ਵਾਰ ਫਿਰ ਲੋਕਾਂ ਨੂ...