Thursday, August 20Malwa News
Shadow

Tag: punjab news

ਪੰਜਵੇਂ ਦਿਨ ਕੀਤੇ 75 ਨਸ਼ਾ ਤਸਕਰ ਗ੍ਰਿਫਤਾਰ

Breaking News
ਚੰਡੀਗੜ੍ਹ, 5 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਪੰਜਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 27.7 ਕਿਲੋਗ੍ਰਾਮ ਹੈਰੋਇਨ ਅਤੇ 3.06 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ ਪੰਜ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 547 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਅਫੀਮ ਅਤੇ 2060 ਨਸ਼ੀਲੀਆਂ ਗੋਲੀਆਂ/ਟੀਕੇ ਵੀ ਬਰਾਮਦ ਕੀਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾ...

ਭਲਾਈ ਸਕੀਮਾਂ ‘ਚ ਟਾਲਮਟੋਲ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ

Hot News
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵਿਭਾਗ ਨੇ ਪਹਿਲੀਆਂ ਤਿਮਾਹੀਆਂ ਦੌਰਾਨ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਹੈ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਫ਼ੰਡ ਲੈਪਸ ਨਾ ਹੋਣ। ਡਾ. ਬਲਜੀਤ ਕੌਰ ਨੇ ਮੁੱਖ ਵਿਭਾਗੀ ਸਕੀਮਾਂ, ਜਿਸ ਵਿੱਚ ਬੁਢਾਪਾ ਪੈ...

ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

Hot News
ਲੁਧਿਆਣਾ, 5 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਨੇ ਸਾਲ 2018-2023 ਤੱਕ ਗ੍ਰਾਮ ਪੰਚਾਇਤ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਵਰਤੀਆਂ ਗਈਆਂ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ...

ਉਦਯੋਗਿਕ ਵਿਕਾਸ ਲਈ ਸਰਕਾਰ ਪੂਰਾ ਸਮਰੱਥਨ ਦੇਵੇਗੀ : ਅਰੋੜਾ

Punjab Politics
ਲੁਧਿਆਣਾ, 5 ਮਾਰਚ : ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੰਜਾਬ) ਦੇ ਬੈਨਰ ਹੇਠ ਚੈਂਬਰ ਦੇ ਪ੍ਰਧਾਨ ਰਜਨੀਸ਼ ਆਹੂਜਾ ਅਤੇ ਕਨਵੀਨਰ ਰਾਹੁਲ ਆਹੂਜਾ ਦੀ ਅਗਵਾਈ ਹੇਠ ਮੋਢੀ ਉਦਯੋਗਪਤੀਆਂ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਾਰ ਦਹਾਕੇ ਤੋਂ ਵੱਧ ਪੁਰਾਣੇ ਲੰਬਿਤ ਮਾਮਲਿਆਂ ਨੂੰ ਹੱਲ ਕਰਨ ਲਈ ਇਤਿਹਾਸਕ 'ਵਨ ਟਾਈਮ ਸੈਟਲਮੈਂਟ' (ਓਟੀਐਸ) ਯੋਜਨਾ ਸ਼ੁਰੂ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ, ਜਿਸ ਨਾਲ ਉਦਯੋਗਪਤੀਆਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਮਿਲੀ।ਅੱਜ ਇੱਥੇ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਉਦਯੋਗ ਆਗੂਆਂ ਰਜਨੀਸ਼ ਆਹੂਜਾ, ਰਾਹੁਲ ਆਹੂਜਾ, ਉਪਕਾਰ ਸਿੰਘ ਆਹੂਜਾ (ਸੀਆਈਸੀਯੂ), ਓਪੀ ਬੱਸੀ, ਸੰਦੀਪ ਜੈਨ, ਅਜੀਤ ਲਾਕੜਾ ਅਤੇ ਹੋਰਾਂ ਨੇ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਇਹ ਮੁੱਦਾ ਪਿਛਲੇ ਕਈ ਦਹਾਕਿਆਂ ਤੋਂ ਲਟਕਿਆ ਹੋਇਆ ਸੀ ਜਿਸ ਕਾਰਨ ਉਦਯੋਗ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ...

ਬਿਨਾਂ ਸਿਫਾਰਿਸ਼ ਤੋਂ ਭਰਤੀ ਹੋਏ ਨੌਜਵਾਨਾਂ ਨੇ ਕੀਤਾ ਭਗਵੰਤ ਮਾਨ ਦਾ ਧੰਨਵਾਦ

Hot News
ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮਿਲਣ ਤੋਂ ਉਤਸ਼ਾਹਿਤ ਨਵ-ਨਿਯੁਕਤ ਉਮੀਦਵਾਰਾਂ ਨੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ ਕੀਤੀ। ਅੱਜ ਇੱਥੇ ਟੈਗੋਰ ਥੀਏਟਰ ਵਿਖੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕੁਝ ਨੌਜਵਾਨਾਂ ਨੇ ਮੁੱਖ ਮੰਤਰੀ ਅੱਗੇ ਆਪਣੇ ਦਿਲ ਦੇ ਵਲਵਲੇ ਸਾਂਝੇ ਕੀਤੇ।ਇਸ ਮੌਕੇ ਬਰਨਾਲਾ ਤੋਂ ਸਿਹਤ ਵਿਭਾਗ ਵਿੱਚ ਚੁਣੇ ਗਏ ਉਮੀਦਵਾਰ ਜਸਮੀਤ ਕੌਰ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਦਾ ਸੁਪਨਾ ਸਾਕਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ਼ ਯੋਗਤਾ ਦੇ ਆਧਾਰ 'ਤੇ ਰੈਗਲੂਰ ਨੌਕਰੀ ਮਿਲੀ ਹੈ। ਉਨ੍ਹਾਂ ਨੇ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਆਪਣੇ ਵਿਚਾਰ ਸਾਂਝੇ ਕਰਦਿਆਂ ਸਿਹਤ ਵਿਭਾਗ ਵਿੱਚ ਚੁਣੇ ਗਏ ਮੈਡੀਕਲ ਅਫਸਰ ਡਾ. ਹਰਮੀਤ ਸਿੰਘ ਨੇ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣਾ ਸਾਡੇ ਸਾਰਿਆਂ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋ...

ਵਿਰੋਧੀ ਆਗੂ ਮੁੱਖ ਮੰਤਰੀ ਵਾਲੀ ਰਿਹਾਇਸ਼ ਖੋਹਣ ਨੂੰ ਕਾਹਲੇ : ਭਗਵੰਤ ਮਾਨ

Punjab Politics
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਹਨ, ਜਿਸ ਲਈ ਉਹ ਕਈ ਤਰ੍ਹਾਂ ਦੇ ਹਥਕੰਡੇ ਵੀ ਵਰਤ ਰਹੇ ਹਨ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਵਿਰੋਧੀ ਆਗੂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਕਾਹਲੇ ਹਨ, ਜਿਸ ਲਈ ਉਹ ਵੱਖ-ਵੱਖ ਹਥਕੰਡੇ ਅਪਣਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਰ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਸਬੰਧਤ ਹੈ ਅਤੇ ਸਿਰਫ਼ ਲੋਕਾਂ ਦੁਆਰਾ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਘਰ ਵਿੱਚ ਰਹਿਣ ਦਾ ਮਾਣ ਹਾਸਲ ਹੁੰਦਾ ਹੈ। ਅਸਲ ਵਿੱਚ ਪੰਜਾਬ ਦੇ ਲੋਕ ਸੱਤਾ ਦੇ ਲੋਭੀ ਇਹੋ ਜਿਹੇ ਆਗੂਆਂ ਨੂੰ ਚੋਣਾਂ ਵਿੱਚ ਨਕਾਰ ਦਿੰਦੇ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਕਦੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ।ਇਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਮੰਨਣਾ ਹੈ ਕਿ ਮੁੱਖ ਮੰਤਰ...

50 ਹਜਾਰ ਹੋਰ ਨੌਜਵਾਨਾਂ ਨੂੰ ਦੇਵਾਂਗੇ ਸਰਕਾਰੀ ਨੌਕਰੀਆਂ : ਭਗਵੰਤ ਮਾਨ

Breaking News
ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮ...

ਸਰਕਾਰ ਵਲੋਂ 235 ਤਹਿਸੀਲਦਾਰਾਂ ਦੀਆਂ ਕਰ ਦਿੱਤੀਆਂ ਬਦਲੀਆਂ

Breaking News
ਚੰਡੀਗੜ੍ਹ, 5 ਮਾਰਚ : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਾਰਵਾਈ ਕਰਦਿਆਂ ਅੱਜ 235 ਤਹਿਸੀਲਦਾਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਬੀਤੇ ਦਿਨੀਂ ਤਹਿਸੀਲਦਾਰਾਂ ਵੱਲੋਂ ਹੜਤਾਲ ਕਰਕੇ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਤੇ ਸਰਕਾਰ ਵੱਲੋਂ ਛੁੱਟੀ ਤੇ ਗਏ ਤਹਿਸੀਲਦਾਰਾਂ ਡਿਊਟੀਜ਼ ਤੇ ਪਰਤਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।ਤਹਿਸੀਲਦਾਰਾਂ ਵੱਲੋਂ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਾਅਦ ਸਰਕਾਰ ਨੇ ਸਖਤ ਰੁਖ ਅਪਣਾਇਆ। ਅੱਜ 235 ਤਹਿਸੀਲਦਾਰਾਂ ਦੀਆ ਬਦਲੀਆਂ ਕਰ ਦਿੱਤੀਆਂ ਗਈਆਂ ਹਨ ਕਿ 15 ਤਹਿਸੀਲਦਾਰਾਂ ਨੂੰ ਕੱਲ ਹੀ ਸਸਪੈਂਡ ਕਰ ਦਿੱਤਾ ਗਿਆ ਸੀ।ਸਰਕਾਰ ਵੱਲੋਂ ਕਈ ਅਧਿਕਾਰੀਆਂ ਦਾ ਤਬਾਦਲਾ 200 ਤੋਂ 250 ਕਿਲੋਮੀਟਰ ਦੂਰ ਕਰ ਦਿੱਤਾ ਗਿਆ ਹੈ।100 ਕਿਲੋਮੀਟਰ ਦੇ ਘੇਰੇ ਅੰਦਰ ਕਿਸੇ ਨੂੰ ਵੀ ਨਹੀਂ ਰੱਖਿਆ ਗਿਆ।ਪੰਜਾਬ ਸਰਕਾਰ ਕਿਸੇ ਵੀ ਹਾਲਤ 'ਚ ਆਪਣੇਫੈਸਲੇ ਤੋਂ ਪਿੱਛੇ ਮੁੜਨ ਲਈ ਤਿਆਰ ਨਹੀਂ ਹੈ।ਸੀਐਮ ਮਾਨ ਵੱਲੋਂ ਕੱਲ ਕਈ ਤਹਿਸੀਲਾਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਸਾਰੇ ਕੰਮਾਂ ਦਾ ਜਾਇਜਾ ਲਿਆ।ਸ. ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਆਮ ਲੋਕਾਂ ਦੀ ਖੱਜਲ ਖੁਆਰਤਾ ਕਿਸੇ ਵੀ ਹਾਲਤ 'ਚ ਬਰਦਾ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

Punjab Politics
ਫ਼ਤਹਿਗੜ੍ਹ ਸਾਹਿਬ, 4 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ਉਨ੍ਹਾਂ ਨਸ਼ਿਆਂ ਵਿਰ...

ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

Hot News
ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ...