‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਟੜੀ ਤੋਂ ਉਤਾਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਬਲਤੇਜ ਪੰਨੂ
ਚੰਡੀਗੜ੍ਹ, 4 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਬਿਆਨ ਦਿੰਦੇ ਹੋਏ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜਾਣਬੁੱਝ ਕੇ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਪਣੀ ਟਿੱਪਣੀ ਵਿੱਚ, ਪੰਨੂ ਨੇ ਮਾਨ ਸਰਕਾਰ ਦੁਆਰਾ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਚੁੱਕੇ ਗਏ ਸਰਗਰਮ ਉਪਾਵਾਂ ਦਾ ਜ਼ਿਕਰ ਕੀਤਾ ਅਤੇ ਹਾਲ ਹੀ ਵਿੱਚ ਹੋਈ ਘਟਨਾਵਾਂ 'ਤੇ ਚਿੰਤਾ ਪ੍ਰਗਟ ਕੀਤੀ ਜੋ ਇਸ ਮਹੱਤਵਪੂਰਨ ਲੜਾਈ ਤੋਂ ਧਿਆਨ ਭਟਕਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।ਪੰਜਾਬ ਜੋ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਨਾਕਾਮੀਆਂ ਕਾਰਨ ਲੰਮੇ ਸਮੇਂ ਤੋਂ ਪੀੜਤ ਸੀ, ਹੁਣ ਮਾਨ ਸਰਕਾਰ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਗਵਾਹ ਹੈ। ਹਰ ਪੁਲਿਸ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਗਿਆ ਹੈ, ਭਾਵੇਂ ਉਹ ਵਾਹਨਾਂ, ਇਮਾਰਤਾਂ ਜਾਂ ਇੰਟਰਨੈੱਟ ਸਹੂਲਤਾਂ ਦੇ ਰੂਪ ਵਿੱਚ ਹੋਵੇ। ਇਸ ਵਿਆਪਕ ਰਣਨੀਤੀ ਦੇ ਨਤੀਜੇ ਵਜੋਂ ਪਿਛਲੇ ਕੁਝ ਦਿਨਾਂ ਵਿੱਚ ਡਰੱਗ ਸਪਲਾਇਰਾਂ 'ਤੇ ਵੱਡੇ ਪੱਧਰ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ...

