ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 26 ਸਤੰਬਰ:- ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ ਰਣਨੀਤੀਆਂ ਤਿਆਰ ਕਰਨ ਦਾ ਹੈ। ਉਨ੍ਹਾਂ ਨੇ ਬੀ.ਬੀ.ਐਮ.ਬੀ. ਦੇ ਕੰਮਕਾਜ ਅਤੇ ਇਸ ਕੁਦਰਤੀ ਆਫ਼ਤ ‘ਤੇ ਵਿਰੋਧੀ ਧਿਰ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਕਰਕੇ ਕੀਤੀ ਜਾ ਰਹੀ ਰਾਜਨੀਤੀ 'ਤੇ ਵੀ ਗੰਭੀਰ ਸਵਾਲ ਉਠਾਏ।
ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹੜ੍ਹਾਂ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਵਿੱਚ 59 ਮਨੁੱਖੀ ਜਾਨਾਂ ਚਲੀਆਂ ਗਈਆਂ, ਘਰ ਤਬਾਹ ਹੋ ਗਏ, ਹਜ਼ਾਰਾਂ ਪਸ਼ੂਆਂ ਨੂੰ ਨੁਕਸਾਨ ਪਹੁੰਚਿਆ ਅਤੇ ਸੂਬੇ ਦੇ ਖੇਤੀਬਾੜੀ ਖੇਤਰ...








