ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ 'ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ...