ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੌਰਾਨ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘‘ਯੁੱਧ ਨਸ਼ਿਆਂ ਦੇ ਵਿਰੁੱਧ’’ ਛੇੜਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਸਾਈਕੋਟਰੋਪਿਕ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ - ’ਤੇ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ ਗਈ। ਇਸ ਆਪ੍ਰੇਸ਼ਨ ਦੌਰਾਨ 232 ਐਫਆਈਆਰਜ਼ ਦਰਜ ਕਰਕੇ 290 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਚਾਰ ਘੰਟੇ ਚੱਲੇ ਇਸ ਆਪ੍ਰੇਸ਼ਨ ਦੌਰਾਨ 8.14 ਕਿਲੋਗ੍ਰਾਮ ਹੈਰੋਇਨ, 1.21 ਕਿਲੋਗ੍ਰਾਮ ਅਫੀਮ, 3.5 ਕਿਲੋਗ੍ਰਾਮ ਗਾਂਜਾ, 19 ਕਿਲੋਗ੍ਰਾਮ ਭੁੱਕੀ, 700 ਗ੍ਰਾਮ ਚਰਸ, 16,238 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 8.02 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ...

