Tuesday, August 11Malwa News
Shadow

Tag: punjab news

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਰਨਾਲਾ, 25 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਬਰਨਾਲਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਉਨ੍ਹਾਂ ਨੇ ਮੈਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ-ਪੱਖੀ ਫੈਸਲਿਆਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੀਹੋਂ ਲਾਹੁਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦਾ ਪੂਰਾ ਧਿਆਨ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਕੇਂਦਰਿਤ ਹੈ। ਉਨ੍ਹ...
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ/ਮਾਲੇਰਕੋਟਲਾ, 25 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਡੀ-ਐਡੀਕਸ਼ਨ ਸੈਂਟਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

Breaking News
ਐਸ.ਏ.ਐਸ. ਨਗਰ (ਮੋਹਾਲੀ), 25 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ। ਮੀਡੀਆ ਸਾਹਮਣੇ ਵੀਡੀਓਜ਼ ਅਤੇ ਹੋਰ ਸਮੱਗਰੀ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨਾਲ ਮਿਲਦਾ-ਜੁਲਦਾ ਮਾਸਕ (ਮੁਖੌਟਾ) ਤਿਆਰ ਕਰਵਾਇਆ ਗਿਆ ਸੀ ਅਤੇ ਉਸ ਦੀ ਵਰਤੋਂ ਇਸ ਫਰਜ਼ੀ ਵੀਡੀਓ ਨੂੰ ਬਣਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਕੈਨੇਡਾ ਰਹਿੰਦੇ ਜਗਮਨ ਸਮਰਾ ਦੀ ਪਛਾਣ ਉਸ ਵਿਅਕਤੀ ਵਜੋਂ ਕੀਤੀ, ਜਿਸ ਬਾਰੇ ਉਨ੍ਹਾਂ ਕਿਹਾ ਕਿ ਉਸ ਨੇ ਮਾਸਕ ਦੀ ਵਰਤੋਂ ਕਰਕੇ ਵੀਡੀਓ ਸ਼ੂਟ ਕੀਤੀ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫਰਜ਼ੀ ਵੀਡੀਓ ਕੈਨੇਡਾ ਦੇ ਇਕ ਹੋਟਲ ਵਿੱਚ ਫਿਲਮਾਈ ਗਈ ਸੀ, ਜਦੋਂ ਕਿ ਉਹ 2016 ਤੋਂ ਬਾਅਦ ਉਸ ਦੇਸ਼ ਵਿੱਚ ਨਹੀਂ ਗਏ। ਉਨ੍ਹਾਂ ਅੱਗੇ ਕਿਹਾ ਕਿ ਇਹ ਮਾਸਕ ਇਕ ਕਾਰ ਵਿੱਚ ਜਗਮਨ ਸਮਰਾ ਨੂੰ ਡਿਲੀਵਰ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਸਮਰਾ ਇਸ ਨੂੰ ਹੱਥ ਵਿੱਚ ਫੜੀ ਸਾਫ਼ ਦਿਖਾਈ ਦੇ ਰਿਹਾ ...
ਐਸ.ਆਈ.ਆਰ.-2026  ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026  ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

Hot News
ਚੰਡੀਗੜ੍ਹ, 25 ਜੂਨ: ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ  ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ  ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ। ਨਾਗਰਿ...
ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

Hot News
ਚੰਡੀਗੜ੍ਹ,25 ਜੂਨ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 562 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 156ਵੇਂ ਦਿਨ, ਪੁਲਿਸ ਟੀਮਾਂ ਨੇ 332 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,353 ਹੋਈਆਂ ਹਨ। ਇਸ ਤੋਂ ਇਲਾਵਾ, 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪ...
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ...
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ

Hot News
ਚੰਡੀਗੜ੍ਹ: 25 ਜੂਨ 2026- ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ। ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ਮੌਕੇ ਪ...
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Hot News
ਚੰਡੀਗੜ੍ਹ, 25 ਜੂਨ : ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ।  ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ...
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
*ਚੰਡੀਗੜ੍ਹ, 25 ਜੂਨ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

Local
ਚੰਡੀਗੜ੍ਹ, 25 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹਾਂ ਨੇ ਪਹਿਲੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਭੂਮਿਕਆ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਭੂਮੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਗਰੀਬ ਮੁਜ਼ਾਰਿਆਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਸਨ। ਸ. ਸੰਧਵਾਂ ਨੇ ਕਿਹਾ, "ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹਾਦਰੀ, ਨਿਆਂ ਅਤੇ ਨਿਸ਼ਕਾਮਤਾ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਅਣਥੱਕ ਲੜਾਈ ਲੜੀ। ਉਨ੍ਹਾਂ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ...