Tuesday, June 30Malwa News
Shadow

Tag: punjab news

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤਾਂ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤਾਂ

Hot News
ਚੰਡੀਗੜ੍ਹ 9 ਅਕਤੂਬਰ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੀਖਣ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਹਨ। ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ, ਹਰ ਡਿਪਟੀ ਕਮਿਸ਼ਨਰ ਨੂੰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦੀ ਜਾਂਚ ਕਰਨੀ ਹੋਵੇਗੀ। ਇਸ ਤੋਂ ਇਲਾਵਾ, ਉਹਨਾਂ ਨੂੰ ਹਰ ਰੋਜ਼ ਮੁੱਖ ਮੰਤਰੀ ਨੂੰ ਆਪਣੀ ਰਿਪੋਰਟ ਪੇਸ਼ ਕਰਨੀ ਹੋਵੇਗੀ। ਇਹ ਕਦਮ ਇਹ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਦੀ ਭਲਾਈ ਉਹਨਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਹਨਾਂ ਨੇ ਕਿਹਾ, "ਸਾਡਾ ਮਕਸਦ ਹੈ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਅਸੀਂ ਹਰ ਪੱਧ...
ਪੰਜਾਬ ਦਾ ਚੀਫ ਸੈਕਟਰੀ ਬਦਲਿਆ

ਪੰਜਾਬ ਦਾ ਚੀਫ ਸੈਕਟਰੀ ਬਦਲਿਆ

Breaking News
ਪੰਜਾਬ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਦੀ ਕੀਤੀ ਜਾ ਰਹੀ ਅਦਲਾ ਬਦਲੀ ਦੇ ਚੱਲਦਿਆਂ ਅੱਜ ਪੰਜਾਬ ਦੇ ਮੁੱਖ ਸਕੱਤਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਅਨੁਸਾਰ ਆਈ ਏ ਐਸ ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ। ਸ੍ਰੀ ਸਿਨਹਾ ਇਸ ਤੋਂ ਪਹਿਲਾਂ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਦੇ ਆਹੁਦੇ 'ਤੇ ਕੰਮ ਕਰ ਰਹੇ ਸਨ। ਇਸ ਨਵੇਂ ਹੁਕਮ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹੁਣ ਐਡੀਸ਼ਨਲ ਚੀਫ ਸੈਕਟਰੀ ਰੈਵਨਿਊ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਰੱਦੋਬਦਲ ਦੌਰਾਨ ਇਸ ਸਭ ਤੋਂ ਵੱਡੀ ਬਦਲੀ ਹੈ।...
ਕੁੜੀ ਨੂੰ ਮਿਲਣ ਦੇ ਚੱਕਰ ਵਿਚ ਹੀ ਖੁੱਸ ਗਈ ਸਰਪੰਚੀ

ਕੁੜੀ ਨੂੰ ਮਿਲਣ ਦੇ ਚੱਕਰ ਵਿਚ ਹੀ ਖੁੱਸ ਗਈ ਸਰਪੰਚੀ

Hot News
ਅਬੋਹਰ 8 ਅਕਤੂਬਰ : ਇਸ ਵਾਰ ਪੰਚਾਇਤ ਚੋਣਾ ਦੌਰਾਨ ਕਾਗਜ ਦਾਖਲ ਕਰਨ ਤੋਂ ਪਹਿਲਾਂ ਲੜਾਈ ਝਗੜੇ ਤਾਂ ਹੁੰਦੇ ਹੀ ਰਹੇ, ਪਰ ਇਸ ਦੌਰਾਨ ਇਕ ਬਹੁਤ ਦਿਲਚਸਪ ਘਟਨਾਂ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਤੁਸੀਂ ਜਰੂਰ ਹੈਰਾਨ ਹੋਵੋਗੇ। ਇਹ ਘਟਨਾਂ ਅਬੋਹਰ ਨੇੜੇ ਦੇ ਪਿੰਡ ਬਸਤੀ ਸ਼ਾਮ ਸਿੰਘ ਵਾਲੀ ਦੀ ਹੈ, ਜਦੋਂ ਇਕ ਵਿਅਕਤੀ ਨੂੰ ਸਰਪੰਚੀ ਦੀ ਚੋਣ ਲਈ ਕਾਗਜ ਦਾਖਲ ਕਰਨ ਤੋਂ ਰੋਕਣ ਲਈ ਉਸਦੇ ਵਿਰੋਧੀਆਂ ਨੇ ਵੱਖਰੀ ਤਰਾਂ ਦਾ ਹੀ ਡਰਾਮਾ ਖੇਡਿਆ। ਉਨ੍ਹਾਂ ਨੇ ਇਕ ਔਰਤ ਪਾਸੋਂ ਸਰਪੰਚੀ ਦੇ ਦਾਅਵੇਦਾਰ ਨੂੰ ਫੋਨ ਕਰਵਾਇਆ। ਔਰਤ ਨੇ ਪਿਆਰ ਨਾਲ ਫੋਨ ਕਰਕੇ ਸਰਪੰਚੀ ਦੇ ਉਮੀਦਵਾਰ ਨੂੰ ਮਿਲਣ ਦੀ ਇੱਛਾ ਜਾਹਿਰ ਕੀਤੀ। ਫੇਰ ਕੀ ਸੀ ਸਰਪੰਚੀ ਦੇ ਉਮੀਦਵਾਰ ਸਾਹਿਬ ਚੱਲ ਪਏ ਔਰਤ ਨੂੰ ਮਿਲਣ। ਜਦੋਂ ਉਮੀਦਵਾਰ ਸਾਹਿਬ ਉਥੇ ਪਹੁੰਚੇ ਤਾਂ ੳਥੇ ਪਹਿਲਾਂ ਹੀ ਪਲੈਨਿੰਗ ਤਹਿਤ ਖੜ੍ਹੇ ਉਸਦੇ ਵਿਰੋਧੀਆਂ ਨੇ ਉਸ ਨੂੰ ਅਗਵਾ ਕਰ ਲਿਆ। ਸ਼ਾਮ ਨੂੰ ਜਦੋਂ ਕਾਗਜ ਭਰਨ ਦਾ ਸਮਾਂ ਲੰਘ ਗਿਆ ਤਾਂ ਉਸ ਨੂੰ ਛੱਡ ਦਿੱਤਾ ਗਿਆ। ਇਸ ਕਾਰਨ ਇਹ ਉਮੀਦਵਾਰ ਸਰਪੰਚੀ ਦੇ ਕਾਗਜ ਦਾਖਲ ਕਰਨ ਤੋਂ ਵਾਂਝਾ ਰਹਿ ਗਿਆ। ਹੁਣ ਇਸ ਸਬੰਧੀ ਫਾਜ਼ਿਲਕਾ ਜ਼ਿਲ੍ਹੇ ਦੇ ਅਮੀਰਖਾਸ...
ਮੈਡੀਕਲ ਕਾਲਜ ‘ਚ ਟਰੇਨਰਾਂ ਨੂੰ ਦਿੱਤੀ ਸਿਖਲਾਈ

ਮੈਡੀਕਲ ਕਾਲਜ ‘ਚ ਟਰੇਨਰਾਂ ਨੂੰ ਦਿੱਤੀ ਸਿਖਲਾਈ

Local
ਫਰੀਦਕੋਟ, 8 ਅਕਤੂਬਰ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਂਲਥ ਸਾਇੰਸਿਜ ਫਰੀਦਕੋਟ ਦੀ ਸਰਪ੍ਰਸਤੀ ਅਤੇ ਆਈ. ਏ.ਪੀ. ਦੀ ਸਪਾਂਸਰਸ਼ਿਪ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ IAP NRP FGM ਪ੍ਰੋਗਰਾਮ ਅਧੀਨ ਟ੍ਰੇਨਰਾਂ ਦੀ ਸਿਖਲਾਈ ਕਰਵਾਈ ਗਈ। ਵਾਈਸ ਚਾਂਸਲਰ ਪ੍ਰੋਫੈਸਰ ਡਾ: ਰਾਜੀਵ ਸੂਦ ਇਸ ਸਮਾਹਮ ਦੇ ਮੁੱਖ ਮਹਿਮਾਨ ਸਨ । ਇਸ ਟਰੇਨਿੰਗ ਪ੍ਰੋਗਰਾਮ ਵਿੱਚ ਰਜਿਸਟਰਾਰ ਡਾ.ਆਰ.ਕੇ.ਗੋਰੀਆ, ਡੀਨ ਡਾ.ਦੀਪਕ ਭੱਟੀ, ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਜੀਜੀਐਸਐਮਸੀਐਚ, ਫਰੀਦਕੋਟ, ਡਾ: ਸੰਜੇ ਗੁਪਤਾ ਅਤੇ ਡਾ: ਨੀਤੂ ਕੁੱਕੜ ਵੀ ਹਾਜ਼ਰ ਰਹੇ। ਸੰਸਥਾ ਦੇ ਬਾਹਰੋਂ ਆਏ ਫੈਕਲਟੀ ਵਿੱਚ ਡਾ. ਲਾਲਨ ਭਾਰਤੀ, ਪ੍ਰਧਾਨ elect 2026 NNF ਅਤੇ ਸਿਖਲਾਈ ਲਈ ਜ਼ੋਨਲ ਕੋਆਰਡੀਨੇਟਰ ਅਤੇ ਸਿਖਲਾਈ ਲਈ ਰਾਜ ਕੋਆਰਡੀਨੇਟਰ ਡਾ. ਅਨੁਰਾਧਾ ਬਾਂਸਲ ਸ਼ਾਮਲ ਸਨ। ਹਾਊਸ ਫੈਕਲਟੀ ਵਿੱਚ ਡਾ. ਸ਼ਸ਼ੀਕਾਂਤ ਧੀਰ, ਪ੍ਰੋਫੈਸਰ ਤੇ ਮੁੱਖੀ ਬੱਚਾ ਵਿਭਾਗ ਅਤੇ ਡਾ. ਅਮਨਪ੍ਰੀਤ ਸੇਠੀ ਸ਼ਾਮਲ ਸਨ। ਇਸ ਮੌਕੇ ਡਾ.ਗੁਰਮੀਤ ਸੇਠੀ, ਪ੍ਰੋਫੈਸਰ ਬੱਚਾ ਵਿਭਾਗ ਵੀ ਹਾਜ਼ਰ ਸਨ। ਇਸ ਮੌਕੇ ਆਪਣੇ ਭਾਸ਼ਣ ਵਿੱਚ ਮਾਨਯੋਗ ਵਾਈਸ ਚਾਂਸਲਰ ਸਾਹਿਬ ਜ...
ਯਾਦਗਾਰੀ ਰਿਹਾ ਖੇਮੂਆਣਾ ਫਿਲਮਜ਼ ਵਲੋਂ ਕਰਵਾਇਆ ਸਭਿਆਚਾਰਕ ਮੇਲਾ

ਯਾਦਗਾਰੀ ਰਿਹਾ ਖੇਮੂਆਣਾ ਫਿਲਮਜ਼ ਵਲੋਂ ਕਰਵਾਇਆ ਸਭਿਆਚਾਰਕ ਮੇਲਾ

Local
ਬਠਿੰਡਾ 8 ਅਕਤੂਬਰ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀਤੇ ਦਿਨੀਂ 05 ਅਕਤੂਬਰ ਨੂੰ ਖੇਮੂਆਣਾ ਫ਼ਿਲਮਜ਼ ਵੱਲੋਂ ਨਗਰ ਪੰਚਾਇਤ ਖੇਮੂਆਣਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 'ਤੀਸਰਾ ਸਭਿਆਚਾਰਕ ਮੇਲਾ' ਮੇਲੇ ਦੇ ਮੁੱਖ ਪ੍ਰਬੰਧਕ ਜੋਤੀ ਤੇ ਸਨੀ ਖੇਮੂਆਣਾ, ਕੁਲਵਿੰਦਰ ਸਿੰਘ ਚੋਹਾਨ, ਗੁਰਬਾਜ ਸਿੰਘ ਖੇਮੂਆਣਾ ਤੇ ਪ੍ਰਬੰਧਕਾਂ ਬੇਅੰਤ ਸਹੋਤਾ, ਜਸਕਰਨ ਸਹੋਤਾ, ਅੰਮ੍ਰਿਤਪਾਲ ਸਿੰਘ ਆਦੀਵਾਲ ਅਤੇ ਜੈ ਦੀਪ ਸਿੰਘ ਵੱਲੋਂ ਬੜੀ ਧੂਮਧਾਮ ਨਾਲ ਕਰਵਾਇਆ ਗਿਆ। ਮੇਲੇ ਦੇ ਮੁੱਖ ਮਹਿਮਾਨ ਰਾਜਵਿੰਦਰ ਸਿੰਘ ਏ ਐਸ ਆਈ ਆਪਣੇ ਸਾਥੀਆਂ ਸਮੇਤ ਗੁਰਤੇਜ ਪੂਹਲੀ ਨਾਲ ਪਹੁੰਚੇ। ਸੁਖਬੀਰ ਸਿੰਘ ਸਰਪੰਚ ਉਮੀਦਵਾਰ ਵੀ ਆਪਣੇ ਸਾਥੀਆਂ ਸਮੇਤ, ਪਿੰਡ ਦੇ ਨੰਬਰਦਾਰ ਗੁਰਤੇਜ ਸਿੰਘ ਖੇਮੂਆਣਾ ਨਾਲ ਉਚੇਚੇ ਤੌਰ ਤੇ ਹਾਜਰ ਹੋਏ। ਏਂਜਲ ਸਿੱਧੂ ਰਾਵੀ ਸਿੱਧੂ ਮਨਰੂਪ ਸਿੱਧੂ ਦਿਆਲਪੁਰਾ ਮਿਰਜ਼ਾ ਤੋਂ ਉਚੇਚੇ ਤੌਰ ਤੇ ਪਹੁੰਚੇ। ਮੇਲੇ ਦੀ ਸ਼ੁਰੂਆਤ ਪਿੰਡ ਖੇਮੂਆਣਾ ਦੀਆਂ ਬੱਚੀਆਂ ਏਕਮਜੀਤ ਤੇ ਹਰਮਨਪ੍ਰੀਤ ਕੌਰ ਨੇ ਆਪਣੇ ਗੀਤ ਨਾਲ ਕੀਤੀ, ਫੇਰ ਬੱਚੇ ਸੋਨੂੰ ਸਿੰਘ ਨੇ ਛੱਲਾ ਗਾ ਕੇ ਹਾਜਰੀ ਲਵਾਈ। ਉਸ ਤੋਂ ਬਾਅਦ ਪਹੁੰਚੇ ਗਾਇਕ ਪ੍ਰੀਤ ਘਾਰੂ ਨ...
ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 8 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿੱਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਮਿਤੀ 1 ਅਕਤੂਬਰ, 2024 ਤੋਂ ਸ਼ੁਰੂ ਹੋਇਆ ਹੈ ਅਤੇ ਖ਼ਰੀਦ ਦਾ ਕੰਮ ਮਿਤੀ 30-11-2024 ਤੱਕ ਮੁਕੰਮਲ ਹੋਵੇਗਾ। ਸਾਉਣੀ ਖ਼ਰੀਦ ਸੀਜ਼ਨ 2024-25 ਖ਼ਰੀਦਿਆ ਝੋਨਾ ਸੂਬੇ ਵਿੱਚ ਸਥਿਤੀ ਯੋਗ ਚੌਲ ਮਿੱਲਾਂ ਵਿੱਚ ਸਟੋਰ ਕੀਤਾ ਜਾਵੇਗਾ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ ਵਿਭਾਗ ਵੱਲੋਂ ਹਰੇਕ ਸਾਉਣੀ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹ...
ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

Hot News
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਐੱਮ.ਸੀ. ਬੁਢਲਾਡਾ ਦੇ ਮੁਲਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਇੰਦਰਜੀਤ...
ਭਗਵੰਤ ਮਾਨ ਨੇ ਜਲੰਧਰ ਵਿਚ ਪਾਰਟੀ ਆਗੂਆਂ ਤੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ

ਭਗਵੰਤ ਮਾਨ ਨੇ ਜਲੰਧਰ ਵਿਚ ਪਾਰਟੀ ਆਗੂਆਂ ਤੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ

Breaking News
ਚੰਡੀਗੜ੍ਹ 8 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿਖੇ ਪਾਰਟੀ ਆਗੂਆਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪੰਜਾਬ ਦੇ ਵੱਖ ਵੱਖ ਮਸਲਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ 'ਤੇ ਕੀਤੀਆਂ ਗਈਆਂ ਮੀਟਿੰਗਾਂ ਵਿਚ ਜੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਲੀ ਤੌਰ 'ਤੇ ਲੋਕਾਂ ਦੀ ਸਰਕਾਰ ਹੈ। ਇਸ ਸਰਕਾਰ ਦੌਰਾਨ ਹਰ ਆਮ ਬੰਦੇ ਦੀ ਹਰ ਸਮੱਸਿਆ ਦੀ ਤੁਰੰਤ ਸੁਣਵਾਈ ਹੁੰਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਵਲੋਂ ਇਹ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਕਿ ਉਸ ਦੇ ਕੰਮ ਲਈ ਦਫਤਰਾਂ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜਲੰਧਰ ਇਲਾਕੇ ਦੇ ਵੱਖ ਪਾਰਟੀ ਆਗੂਆਂ ਨਾਲ ਵੀ ਮੀਟਿੰਗ ਕੀਤੀ। ਸਾਰੇ ਪਾਰਟੀ...
ਆਪ ਦੇ ਨਵੇਂ ਚੁਣੇ ਸਰਪੰਚ ਦੇ ਕਤਲ ਦੇ ਮਾਮਲੇ ‘ਚ ਵੱਡਾ ਅੱਪਡੇਟ, ਘਣਸ਼ਾਮਪੁਰੀਆ ਗੈਂਗ ਨੇ ਲਈ ਜੁੰਮੇਵਾਰੀ

ਆਪ ਦੇ ਨਵੇਂ ਚੁਣੇ ਸਰਪੰਚ ਦੇ ਕਤਲ ਦੇ ਮਾਮਲੇ ‘ਚ ਵੱਡਾ ਅੱਪਡੇਟ, ਘਣਸ਼ਾਮਪੁਰੀਆ ਗੈਂਗ ਨੇ ਲਈ ਜੁੰਮੇਵਾਰੀ

Breaking News
ਤਰਨਤਾਰਨ, 8 ਅਕਤੂਬਰ - ਜ਼ਿਲ੍ਹਾ ਤਰਨਤਾਰਨ ਦੇ ਪੱਟੀ ਸ਼ਹਿਰ ਨੇੜੇ ਪਿੰਡ ਠੱਕਰਪੁਰਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਹੱਤਿਆ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ, ਜਦੋਂ ਇਕ ਗੈਂਗ ਨੇ ਇਸ ਕਤਲ ਦੀ ਜੁੰਮੇਵਾਰ ਲੈ ਲਈ ਹੈ। ਗੋਪੀ ਘਣਸ਼ਾਮਪੁਰੀਆ ਗੈਂਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਇਸ ਕਤਲ ਦੀ ਜੁੰਮੇਵਾਰੀ ਲਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ। ਪਿੰਡ ਠੱਕਰਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਘਟਨਾ ਦੇ ਕੁਝ ਘੰਟਿਆਂ ਬਾਅਦ, ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਗੋਪੀ ਘਣਸ਼ਾਮਪੁਰੀਆ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਮਲਾ ਪਿਛਲੇ ਕਿਸੇ ਵਿਵਾਦ ਦਾ ਬਦਲਾ ਸੀ। ਗੈਂਗ...
ਥਾਣੇ ਦੇ ਮੁਨਸ਼ੀ ਨੇ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

ਥਾਣੇ ਦੇ ਮੁਨਸ਼ੀ ਨੇ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ

Breaking News, Hot News
ਬਠਿੰਡਾ 7 ਅਕਤੂਬਰ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਸਦਰ ਰਾਮਪੁਰਾ ਵਿੱਚ ਮਾਲਖਾਨਾ ਦੇ ਮੁੰਸ਼ੀ ਨੇ AK-47 ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੁੰਸ਼ੀ ਨੂੰ ਤੁਰੰਤ ਹੋਰ ਪੁਲਿਸ ਕਰਮਚਾਰੀਆਂ ਦੁਆਰਾ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਇਸਦੀ ਪੁਸ਼ਟੀ ਕਰਦੇ ਹੋਏ ਐੱਸ.ਐੱਸ.ਪੀ. ਅਮਨੀਤ ਕੋਂਡਲ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮਾਲਖਾਨਾ ਦਾ ਮੁੰਸ਼ੀ ਸੀ। ਰੋਜ਼ ਦੀ ਤਰ੍ਹਾਂ ਉਹ ਸੋਮਵਾਰ ਨੂੰ ਫਿਰ ਜਦੋਂ ਥਾਣੇ ਦੇ ਮਾਲਖਾਨੇ ਵਿੱਚ ਡਿਊਟੀ 'ਤੇ ਆਇਆ ਤਾਂ ਉਸਨੇ ਮਾਲਖਾਨੇ ਦੇ ਅੰਦਰ ਪਈ ਏ.ਕੇ.-47 ਨਾਲ ਖੁਦ ਨੂੰ ਆਪਣੀ ਛਾਤੀ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਤਰ ਦੱਸਦੇ ਹਨ ਕਿ ਜਦੋਂ ਸੁਖਪਾਲ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰੀ ਤਾਂ ਗੋਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਕਰਮਚਾਰੀ ਉਸਦੇ ਕੋਲ ਮੌਕੇ 'ਤੇ ਪਹੁੰਚੇ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜ...