Wednesday, November 12Malwa News
Shadow

Tag: punjab news

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

Local
ਮਲੋਟ  24 ਸਤੰਬਰ :- ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੋਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜੀਊਣ ਦਾ ਮੌਕਾ ਦੇਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣਗੇ, ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਆਤਮ-ਨਿਰਭਰਤਾ ਦਾ ਰਾਹ ਚੁਣੇ। ਇਹ ਯਤਨ “ਆਤਮ ਨਿਰਭਰ ...
ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ

Local
ਮਾਲੇਰਕੋਟਲਾ, 24 ਸਤੰਬਰ –                                ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ,  ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ।                                 ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ&n...
ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

Hot News
ਚੰਡੀਗੜ੍ਹ, 24 ਸਤੰਬਰ:- ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ। ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਇਸ ਦੇ ਨਾਲ-ਨਾਲ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਤੱ...
ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

Hot News
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ ਕੀਤਾ ਹੈ। ਇਸ ਨਵੇਂ ਉਤਪਾਦ ਨੂੰ ਜਾਰੀ ਕਰਦਿਆਂ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਉਤਪਾਦ ਕਿਫ਼ਾਇਤੀ ਕੀਮਤ 'ਤੇ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਦਾ ਸਹਿਕਾਰੀ ਖੇਤਰ ਨਵੀਨਤਾ ਅਤੇ ਖਪਤਕਾਰਾਂ ਦੀ ਭਲਾਈ ਦੇ ਖੇਤਰ ਵਿੱਚ ਵਿਸ਼ੇਸ਼ ਤਰੱਕੀ ਕਰ ਰਿਹਾ ਹੈ। ਸ੍ਰੀ ਸ਼ੇਰਗਿੱਲ ਨੇ ਅੱਗੇ ਕਿਹਾ ਕਿ 350 ਗ੍ਰਾਮ ਕੱਪ ਲਈ ਸਿਰਫ਼ 55 ਰੁਪਏ ਦੀ ਕੀਮਤ 'ਤੇ, ਵੇਰਕਾ ਦਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਵਿਗਿਆਨਕ ਤੌਰ 'ਤੇ ਤਿਆਰ ਕੀਤੇ ਪ੍ਰੋਬਾਇਓਟਿਕ ਮਿਸ਼ਰਣ ਦੇ ਨਾਲ ਪ੍ਰਤੀ ਪੈਕ 22 ਗ੍ਰਾਮ ਪ੍ਰੋਟੀਨ ਪ੍ਰਦਾਨ ਕਰਦਾ ਹੈ। ਚੇਅਰਮੈਨ ਨੇ ਕਿਹਾ ਕਿ ਇਹ ਉਤਪਾਦ ਮਾਸਪੇਸ਼ੀਆਂ ਦੀ ਮਜ਼ਬੂਤ...
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

Hot News
ਚੰਡੀਗੜ੍ਹ, 24 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਣਾ ਵਧਾਉਣ ਵਾਸਤੇ ਬਕਾਇਆ ਦੀ ਰਿਕਵਰੀ ਲਈ ਪੰਜਾਬ ਵਨ ਟਾਇਮ ਸੈਟਲਮੈਂਟ ਸਕੀਮ 2025 (ਓ.ਟੀ.ਐਸ.) ਲਿਆਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 12 ਦਸੰਬਰ 2025 ਤੱਕ ਲਾਗੂ ਰਹੇਗੀ। ਜਿਨ੍ਹਾਂ ਕਰਦਾਤਾਵਾਂ ਦੇ ਮੁਲਾਂਕਣ 30 ਸਤੰਬਰ, 2025 ਤੱਕ ਕੀਤੇ ਗਏ ਹਨ ਅਤੇ ਮੁਲਾਂਕਣ ਆਦੇਸ਼ਾਂ ਦੇ ਸਾਰੇ ਸੁਧਾਰ/ਸੋਧ ਵਿਭਾਗ ਦੁਆਰਾ 30 ਸਤੰਬਰ, 2025 ਤੱਕ ਸਬੰਧਤ ਐਕਟ(ਆਂ) ਜਿਵੇਂ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 19...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

Hot News
ਚੰਡੀਗੜ੍ਹ, 24 ਸਤੰਬਰ:- ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ। ਇਸ ਫੰਡ ਵਿੱਚ ਅਧਿਕਾਰੀਆਂ, ਜਿਹਨਾਂ ਵਿੱਚ ਡਾਇਰੈਕਟਰ, ਕੰਟਰੋਲਰ ਵਿੱਤ ਅਤੇ ਲੇਖਾ, ਵਧੀਕ ਡਾਇਰੈਕਟਰ, ਸੰਯੁਕਤ ਡਾਇਰੈਕਟਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ/ਜ਼ਿਲ੍ਹਾ ਕੰਟਰੋਲਰ, ਸਹਾਇਕ ਕੰਟਰੋਲਰ/ਲੇਖਾ ਅਧਿਕਾਰੀ, ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ, ਸਹਾਇਕ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਅਤੇ ਇੰਸਪੈਕਟਰ ਸ਼ਾਮਲ ਹਨ, ਨੇ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵਿਭਾਗੀ ਕਰਮਚਾਰੀਆਂ ਦੀ ਸਹਿਮਤੀ ਵਾਲੇ ਡਾਇਰੈਕਟਰ (ਖਜ਼ਾਨਾ) ਨੂੰ ਲਿਖੇ ਗਏ ਪੱਤਰ ਦੀ ਕਾਪੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੌਂਪੀ ਗਈ।...
ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

Hot News
ਚੰਡੀਗੜ੍ਹ, 24 ਸਤੰਬਰ:- ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਕਲਾ ਭਵਨ ਵਿਖੇ 10ਵੇਂ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਇੱਕ ਈ-ਯੋਗ ਐਪ, ਵਿਭਾਗ ਦੀ ਅਧਿਕਾਰਤ ਵੈੱਬਸਾਈਟ ਅਤੇ ਆਈ.ਆਰ.ਏ. (ਉਦਯੋਗ, ਖੋਜ ਅਤੇ ਅਕਾਦਮੀਆ) ਚੈਂਬਰ ਆਫ਼ ਆਯੁਰਵੇਦ ਸਮੇਤ ਕਈ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਸਿਹਤ ਮੰਤਰੀ ਨੇ ਸਮਾਗਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਪਹਿਲਕਦਮੀਆਂ ਲੋਕਾਂ ਦੇ ਲਾਭ ਲਈ ਤਕਨਾਲੋਜੀ ਰਾਹੀਂ ਆਯੁਰਵੇਦ ਦੀ ਪਹੁੰਚਯੋਗਤਾ ਵਧਾਉਣ ਅਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਰੋਕਥਾਮ, ਸਿਹਤ ਪ੍ਰੋਤਸਾਹਨ, ਇਲਾਜ ਅਤੇ ਮੁੜਵਸੇਬੇ ਲਈ ਇਸਦੇ ਸਦੀਵੀ ਸਿਧਾਂਤਾਂ ਨੂੰ ਲਾਗੂ ਕਰਕੇ ਰੋਜ਼ਾਨਾ ਜੀਵਨ ਵਿੱਚ ਆਯੁਰਵੇਦ ਨੂੰ ਇੱਕ ਸੰਪੂਰਨ ਵਿਗਿਆਨ ਵਜੋਂ ਅਪਣਾਉਣ `ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਧੁਨਿਕ ਡਿਜੀਟਲ ਪਲੇਟਫਾਰਮਾਂ ਨੂੰ ਅਪਣਾਉਣ ਦਾ  ਉਦੇਸ਼ ਆਯੁਰਵੈਦਿਕ ਗਿਆਨ ਅਤੇ ਸੇਵਾਵਾਂ ਤੱਕ ਜਨਤ...
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

Hot News
ਚੰਡੀਗੜ੍ਹ, 24 ਸਤੰਬਰ:- ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 7,710 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਬੇ ਵਿੱਚ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਰਾਹੀਂ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ "ਚਿੱਟੇ ਸੋਨੇ" ਭਾਵ ਨਰਮੇ ਦੀ ਮੰਡੀਆਂ ‘ਚ ਆਮਦ ਦੇ ਬਾਵਜੂਦ ਸੀ.ਸੀ.ਆਈ. ਦੀ ਗੈਰ-ਹਾਜ਼ਰੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਕੀਮਤ 'ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣੀ ਪੈ ਰਹੀ ਹੈ। ਅੱਜ ਸ਼ਾਮ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ  ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਲਈ ਕੇਂਦਰ ਦੇ ਖੋਖਲੇ ਵਾਅਦਿਆਂ ਦੀ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਫਸਲੀ ਵਿਭਿੰਨਤਾ ਸਬੰਧੀ ਸਰਗਰਮ ਪਹਿ...
*ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ*

*ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ*

Hot News
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025' 1 ਅਕਤੂਬਰ, 2025 ਤੋਂ 31 ਦਸੰਬਰ ਤੱਕ ਲਾਗੂ ਰਹੇਗੀ, 2025, ਅਤੇ ਇਸ ਸਕੀਮ ਦਾ ਉਦੇਸ਼ ਜੀਐਸਟੀ ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਵਿੱਚ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਰਿਕਵਰੀ ਨਾਲ ਸਬੰਧਤ ਲਗਭਗ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ) ਦਾ ਐਲਾਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲ, ਜਿਸਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਹੈ, 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀ ਗਈ ਤੀਜੀ ਅਜਿਹੀ ਸਕੀਮ ਹੈ, ਅਤੇ ਇਹ ਟੈਕਸਦਾਤਾਵਾਂ ਲਈ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਆਖਰੀ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ 1 ਜ...
ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

Breaking News
ਚੰਡੀਗੜ੍ਹ, 24 ਸਤੰਬਰ:- ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤਾ। ਸੰਸਥਾਗਤ, ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਣਾਲੀ ਵਰਗੀਆਂ ਵਿਸ਼ੇਸ਼ਤਾਵਾਂ ਵਾਲੀ ਇਹ ਨੀਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ `ਤੇ ਸੂਬਾ ਪੱਧਰੀ ਸਮਾਗਮ ਵਿੱਚ ਪੁਰਸਕਾਰ ਪ੍ਰਦਾਨ ਕਰਨਗੇ। ਇਹ ਉਪਰਾਲਾ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਰੀੜ੍ਹ ਮੰਨੇ ਜਾਂਦੇ ਡਾਕਟਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ 60 ਡਾਕਟਰਾਂ ਨੂੰ ਇ...