ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
ਚੰਡੀਗੜ੍ਹ; 23 ਜੂਨ 2026:
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (NA) ਮੀਟਿੰਗਾਂ ਚਲਾਈਆਂ ਜਾ ਰਹੀਆਂ ਹਨ।
ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (LMHP) ਫੈਲੋਜ਼ ਦੇ ਸਹਿਯੋਗ ਨਾਲ, ਨਾਰਕੋਟਿਕਸ ਐਨੋਨੀਮਸ ਆਪਣੀ ਹਸਪਤਾਲ ਅਤੇ ਇੰਸਟੀਟਿਊਸ਼ਨ (H&I) ਮੀਟਿੰਗਾਂ ਰਾਹੀਂ ਸਰਕਾਰੀ ਡੀ-ਐਡਿਕਸ਼ਨ ਅਤੇ ਰਿਹੈਬਿਲੀਟੇਸ਼ਨ ਸੈਂਟਰਾਂ ਵਿੱਚ ਨਿਯਮਿਤ ਜਾਗਰੂਕਤਾ ਅਤੇ ਰਿਕਵਰੀ ਸੈਸ਼ਨ ਆਯੋਜਿਤ ਕਰ ਰਿਹਾ ਹੈ। ਇਹ ਉਪਰਾਲਾ ਇਸ ਵੇਲੇ ਮੁਕਤਸਰ, ਲੁਧਿਆਣਾ, ਰੂਪਨਗਰ, ਮਾਨਸਾ ਅਤੇ ਹੋਰ ਨੌਂ ਜ਼ਿਲ੍ਹਿਆਂ ਵਿਚ ਚੱਲ ਰਿਹਾ ਹੈ।
ਇਸ ਪ੍ਰੋਗਰਾਮ ਤਹਿਤ, ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਰਿਕਵਰੀ ਕਰ ਰਹੇ ਵਿਅਕਤੀਆਂ ਨੂੰ ਇੱਕ ਅਜਿਹਾ ਵਾਤਾਵਰਣ ਮੁਹੱਈਆ ਕਰਵਾਉਂਦੀਆਂ ਹਨ ਜਿੱਥੇ ਉਹ ਬਿਨ੍ਹਾਂ ਕਿਸੇ ਆਲੋਚਨਾ ਦੇ ਡਰ ਤੋਂ ਆਪਣੇ ਤਜ਼ਰਬਿਆਂ, ਸੰਘਰਸ਼ਾਂ ਅਤੇ ਉਪਲੱਬਧੀਆਂ ਸਾਂਝੀਆਂ ਕਰ ਸਕਦੇ ਹਨ। ਇਸ ਨ...








