ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼
ਅੰਮ੍ਰਿਤਸਰ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿ...








