Friday, October 2Malwa News
Shadow

Tag: punjab news

ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ: ਅਮਨ ਅਰੋੜਾ

ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ: ਅਮਨ ਅਰੋੜਾ

Hot News
ਸੁਨਾਮ, 09 ਅਗਸਤ:  ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 8 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 60 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਦਾ ਵਿਕਾਸ ਕਰਨਾ ਨਹੀਂ, ਸਗੋਂ ਪਿੰਡਾਂ ਨੂੰ ਵੀ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ, ਸਿੱਖਿਆ, ਸਿਹਤ, ਪਾਣੀ, ਸਫ਼ਾਈ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਸ੍ਰੀ ...
ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

Breaking News
ਐੱਸ ਏ ਐੱਸ ਨਗਰ/ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ ਅਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਸੇਵਾਵਾਂ ਹੋਰ ਬਿਹਤਰ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਸਾਬਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Breaking News
ਕਰਤਾਰਪੁਰ (ਜਲੰਧਰ); 9 ਅਗਸਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ 'ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ 'ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ...
ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

ਮਾਣਯੋਗ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਗੁਰਦਾਸਪੁਰ

Local
ਬਟਾਲਾ, 9 ਅਗਸਤ - ਭਾਰਤ ਦੀ ਮਾਣਯੋਗ ਸੁਪਰੀਮ ਕੋਰਟ, 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾ ਰਹੀ ਹੈ, ਜਿਸਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਨਿਪਟਾਰੇ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਦੀ ਲੰਬਿਤ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ...
ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ

Local
ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026:     ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਨੂੰ 100 ਫੀਸਦੀ ਸਫਲ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਪਸੀ ਸਹਿਯੋਗ ਅਤੇ ਅੰਤਰ-ਵਿਭਾਗੀ ਤਾਲਮੇਲ  ਨਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਉਹਨਾਂ ਅੱਗੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ, ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ 1 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਦਿੱਤੀ ਜਾਵੇਗੀ,&n...
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

Local
ਬਰਨਾਲਾ, 9 ਅਗਸਤ        ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ ਵਿਚ ਆਰਥਿਕ ਖੁਸ਼ਹਾਲੀ ਲਿਆਂਦੀ ਹੈ। ਜਿੱਥੇ ਉਸਦਾ ਪਰਿਵਾਰ ਪਹਿਲਾਂ ਦਿਹਾੜੀ ਕਰਕੇ ਗੁਜ਼ਾਰਾ ਕਰਦਾ ਸੀ, ਹੁਣ ਉਹ ਆਪਣੇ ਕਾਰੋਬਾਰ ਦੇ ਖ਼ੁਦ ਮਾਲਕ ਹਨ। ਉਹ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਜਿੱਥੇ ਆਪ ਆਰਥਿਕ ਤੌਰ ਉੱਤੇ ਆਤਮ ਨਿਰਭਰ ਹੋਈ, ਓਥੇ ਆਪਣੀ ਪਤੀ ਦਾ ਵੀ ਕਾਰੋਬਾਰ ਸ਼ੁਰੂ ਕੀਤਾ ਜਿਸ ਨਾਲ ਹੁਣ ਉਹ ਚਾਰ ਗੁਣਾ ਵੱਧ ਕਮਾਈ ਕਰ ਰਹੇ ਹਨ।    ਹਰਜਿੰਦਰ ਕੌਰ (36 ਸਾਲ) ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਬਡਬਰ ਨੇ ਦੱਸਿਆ ਕਿ ਉਸ ਦੇ ਪਤੀ ਦਿਹਾੜੀ ਕਰਦੇ ਸਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਸੀ। ਉਹ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਦੀ ਸੋਚ ਨਾਲ ਸਾਲ 2019 ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਗਰੁੱਪ ਨਾਲ ਜੁੜੀ। ਉਹਨਾਂ ਨੇ 10 ਮੈਂਬਰਾਂ ਦਾ "ਬਾਬਾ ਵਾਲਮੀਕਿ ਜੀ ਸਵੈ ਸਹਾਇਤਾ ਸਮੂਹ" ਬਣਾਇਆ। ਗਰੁੱਪ ਦੇ ਸਾਰੇ ਮੈਂਬਰਾਂ ਨੇ ਪ੍ਰਤੀ ਮਹੀਨਾ 100 ਰੁਪਏ ਬੱਚਤ ਕਰਕੇ ਜਮ੍ਹਾਂ ਕਰਨੀ ਸ਼ੁਰੂ ਕੀਤੀ। ਕਰੀਬ ਤਿੰਨ ਮਹੀਨਿਆ...

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

Local
ਫਾਜ਼ਿਲਕਾ 8 ਅਗਸਤ 2026… ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ।ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ।ਉਨ੍ਹ...
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News, Punjab Politics
ਨਵੀਂ ਦਿੱਲੀ; 8 ਅਗਸਤ 2026: ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਉਨਬ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਇਹ ਆਖਦਿਆਂ ਕਿ ਇਸ ਸਾਲ ਪੰਜਾਬ ਵੱਲੋਂ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚਾਵਲ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲ...
‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ 8 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।" ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨ...
ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

Local
ਸੰਗਰੂਰ, 8 ਅਗਸਤ:  ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੀ ਸੈਂਸਸ ਬ੍ਰਾਂਚ ਵੱਲੋਂ ਡਿਸਟਰਿਕ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਨੂੰ ਤਿੰਨ ਰੋਜ਼ਾ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਦਫ਼ਤਰ ਡਾਇਰੈਕਟਰ ਸੈਂਸਸ ਆਪਰੇਸ਼ਨਜ਼, ਪੰਜਾਬ ਵੱਲੋਂ ਸ੍ਰੀ ਵਿਵੇਕ ਸਿੰਘ ਅਤੇ ਸ੍ਰੀ ਸਰਦੁਲ ਗਰਗ ਨੇ ਸਮੂਹ ਪਟਵਾਰੀਆਂ ਨੂੰ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ। ਇਸ ਦੌਰਾਨ ਹੈਂਡਬੁੱਕ ਤਿਆਰ ਕਰਨ ਲਈ ਲੋੜੀਂਦੇ ਅੰਕੜਿਆਂ ਅਤੇ ਜਾਣਕਾਰੀ ਨੂੰ ਇਕੱਤਰ ਕਰਨ, ਦਰਜ ਕਰਨ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੰਮ ਕਰਨ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ 10 ਅਗਸਤ 2026 ਤੋਂ 8 ਸਤੰਬਰ 2026 ਤਕ ਮੁਕੰਮਲ ਕੀਤਾ ਜਾਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ (ਜ) ਸ਼੍ਰੀ ਅੰਕੁਰ ਮਹਿੰਦਰੂ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਰਾਜਬੀਰ ਸਿੰਘ ਵੱਲੋਂ ਹਦਾਇਤ ਕੀਤੀ ਗਈ ਕਿ ਟ੍ਰੇਨਿੰਗ ਦੌਰਾਨ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ ਨੂੰ...