Friday, August 21Malwa News
Shadow

Tag: punjab news

ਸਪੀਕਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ

Hot News
ਚੰਡੀਗੜ੍ਹ, 12 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਤੁਰੰਤ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਾਇਜ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਵਲੋਂ ਲਗਾਤਾਰ ਕੀਤੀ ਜਾ ਰਹੀ ਭੁੱਖ ਹੜਤਾਲ 'ਤੇ ਚਿੰਤਾ ਪ੍ਰਗਟ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂ ਦੀ ਸਿਹਤ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਭੁੱਖ ਹੜਤਾਲ ਖਤਮ ਕਰਵਾਏ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਮਸਲਿਆਂ ਦਾ ਸਾਰਥਕ ਹੱਲ ਲੱਭਣ ਲਈ ਸਾਰਥਿਕ ਯਤਨ ਕੀਤੇ ਜਾਣੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਟਾਲ ਮਟੋਲ ਵਾਲਾ ਰਵਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।...

ਟਰਾਂਸਪੋਰਟ ਵਿਭਾਗ ਦਾ ਅਧਿਕਾਰੀ ਰੰਗੇ ਹੱਥੀਂ ਕਾਬੂ

Hot News
ਪਟਿਆਲਾ, 12 ਦਸੰਬਰ : ਵਿਜੀਲੈਂਸ ਪੁਲੀਸ ਨੇ ਅੱਜ ਵਾਹਨਾਂ ਦੀ ਫਿਟਨੈਸ ਦਾ ਸਰਟੀਫਿਕੇਟ ਦੇਣ ਅਤੇ ਡਰਾਈਵਿੰਗ ਲਾਈਸੰਸ ਬਣਾਉਣ ਲਈ ਰਿਸ਼ਵਤ ਲੈਣ ਵਾਲੇ ਮੋਟਰ ਵਹੀਕਲ ਇੰਸਪੈਕਟਰ ਅਤੇ ਉਸਦੇ ਸਾਥੀ ਨੂੰ 14 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।ਵਿਜੀਲੈਂਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦੇ ਦਿਨੇਸ਼ ਕੁਮਾਰ ਨੇ ਸ਼ਿਕਾਇਤ ਕੀਤੀ ਸੀ ਕਿ ਮੋਟਰ ਵਹੀਕਲ ਇੰਸਪੈਕਟਰ ਗੁਰਮੀਤ ਸਿੰਘ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਦਿਨੇਸ਼ ਕੁਮਾਰ ਨੇ ਆਪਣੇ ਵਾਹਨ ਦੀ ਫਿਟਨੈਸ ਲਈ ਮਨਜੂਰੀ ਸਰਟੀਫਿਕੇਟ ਲੈਣਾ ਸੀ ਅਤੇ ਉਸ ਨੇ ਡਰਾਈਵਿੰਗ ਟੈਸਟ ਵੀ ਪਾਸ ਕਰਨਾ ਸੀ। ਇਸ ਬਦਲੇ ਗੁਰਮੀਤ ਸਿੰਘ ਵਲੋ਼ ਆਪਣੇ ਏਜੰਟ ਰਾਹੀਂ 14 ਹਜਾਰ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ। ਵਿਜੀਲੈਂਸ ਦੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਦਿਨੇਸ਼ ਕੁਮਾਰ ਪਾਸੋਂ 14 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਗੁਰਮੀਤ ਸਿੰਘ ਅਤੇ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਦੋਵਾਂ ਖਿਲਾਫ ਵਿਜੀਲੈਂਸ ਥਾਣੇ ਵਿ...

ਲੁਧਿਆਣਾ ‘ਚ ਭਾਜਪਾ ਤੇ ਕਾਂਗਰਸ ਨੂੰ ਝਟਕਾ

Hot News
ਲੁਧਿਆਣਾ, 12 ਦਸੰਬਰ : ਨਗਰ ਨਿਗਮ ਤੇ ਨਗਰ ਕੌਂਸਲ ਚੋਣਾ ਦੀ ਸਰਗਰਮੀ ਦੌਰਾਨ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਲਾ ਵਧਦਾ ਹੀ ਜਾ ਰਿਹਾ ਹੈ। ਅੱਜ ਲੁਧਿਆਣਾ ਦੇ ਆਤਮ ਨਗਰ ਦੇ ਸਾਬਕਾ ਕਾਂਗਰਸੀ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਾਲ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਕਮਲਜੀਤ ਸਿੰਘ ਦੇ ਨਾਲ ਹੀ ਸਾਬਕਾ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ, ਬਲਜਿੰਦਰ ਸਿੰਘ ਕਾਲੋ, ਸੁਖਵਿੰਦਰ ਸਿੰਘ ਕੋਛੜ, ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰ ਰਦਜੀਤ ਸਿੰਘ ਉੱਭੀ, ਲੋਕ ਇਨਸਾਫ ਪਾਰਟੀ ਦੇ ਆਗੂ ਵਿਕਰਾਂਤ ਸ਼ਰਮਾਂ, ਭਾਜਪਾ ਆਗੂ ਤੇ ਮੌਜੂਦਾ ਜਿਲਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਭਾਮ, ਬਲਜਿੰਦਰ ਸਿੰਘ ਕਾਹਲੋਂ, ਦਵਿੰਦਰ ਵਾਲੀਆ, ਰਵੀ ਸ਼ਰਮਾਂ ਨੀਟ, ਰਣਵੀਰ ਸਿੰਘ ਉਭੀ, ਪ੍ਰੀਤ ਗੁਡਾਣੀ ਅਤੇ ਦਵਿੰਦਰ ਸਿੰਘ ਵਾਲੀਆ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਸਾਰੇ ਅਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਅਮਨ ਅਰੋੜਾ ਨੇ ਸਵਾਗਤ ਕੀਤਾ।...

ਇਕ ਦੇਸ਼ ਇਕ ਚੋਣ ਦੀ ਥਾਂ ਇਕ ਸਿੱਖਿਆ ਇਕ ਸਿਹਤ ਪ੍ਰਣਾਲੀ ਨੂੰ ਲਾਗੂ ਕਰੋ : ਭਗਵੰਤ ਮਾਨ

Breaking News
ਨਵੀਂ ਦਿੱਲੀ, 12 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਇਕ ਦੇਸ਼ ਇਕ ਚੋਣ' ਤੋਂ ਪਹਿਲਾਂ 'ਇਕ ਦੇਸ਼, ਇਕ ਸਿੱਖਿਆ ਤੇ ਇਕ ਸਿਹਤ ਪ੍ਰਣਾਲੀ' ਦੇ ਸਿਧਾਂਤ ਨੂੰ ਤਾਂ ਯਕੀਨੀ ਬਣਾ ਲਓ।ਭਗਵੰਤ ਸਿੰਘ ਮਾਨ ਨੇ ਸੰਸਦ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਦੇਸ਼ ਵਿਚ ਇਕ ਸਿੱਖਿਆ ਤੇ ਇਕ ਇਲਾਜ ਪ੍ਰਣਾਲੀ ਲਾਗੂ ਕਰਨ ਦੀ ਥਾਂ ਇਕ ਦੇਸ਼ ਇਕ ਚੋਣ ਦੀ ਚਿੰਤਾ ਹੋ ਰਹੀ ਹੈ। ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਕ ਦੇਸ਼ ਇਕ ਸਿੱਖਿਆ ਤੇ ਇਕ ਇਲਾਜ ਪ੍ਰਣਾਲੀ ਨਾਲ ਪੂਰੇ ਦੇਸ਼ ਦੀ ਜਨਤਾ ਨੂੰ ਫਾਇਦਾ ਹੋਵੇਗਾ, ਜਦਕਿ ਇਕ ਦੇਸ਼ ਇਕ ਚੋਣ ਨਾਲ ਕੇਵਲ ਭਗਵਾਂ ਪਾਰਟੀ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਅਪਣਾਇਆ ਜਾ ਰਿਹਾ ਹੈ, ਜੋ ਖੇਤਰੀ ਪਾਰਟੀਆਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜੋ ਸਭ ਨੂੰ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਉਂਦੀ ਹੈ। ਪਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨਾਲ ਹਮੇਸ਼ਾਂ ...

ਸੜਕ ਹਾਦਸਿਆਂ ਨੇ ਲਈ 15 ਲੱਖ ਲੋਕਾਂ ਦੀ ਜਾਨ

Breaking News
ਨਵੀਂ ਦਿੱਲੀ, 12 ਦਸੰਬਰ : ਭਾਰਤ ਵਿਚ ਰੋਜ਼ਾਨਾਂ ਸੜਕ ਹਾਦਸਿਆਂ ਵਿਚ 400 ਵਿਅਕਤੀਆਂ ਦੀ ਜਾਨ ਜਾਂਦੀ ਹੈ ਅਤੇ ਸਾਲ ਵਿਚ ਸਵਾ ਦੋ ਲੱਖ ਤੋਂ ਵੀ ਵੱਧ ਵਿਅਕਤੀ ਮਾਰੇ ਜਾਂਦੇ ਹਨ। ਇਨ੍ਹਾਂ ਅੰਕੜ੍ਹਿਆਂ 'ਤੇ ਦੁੱਖ ਪ੍ਰਗਟ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿਚ ਮੰਗ ਕੀਤੀ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵਲੋਂ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।ਅੱਜ ਲੋਕ ਸਭਾ ਵਿਚ ਮੀਤ ਹੇਅਰ ਨੇ ਸਵਾਲ ਕੀਤਾ ਕਿ ਦੇਸ਼ ਵਿਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਫਿਰ ਵੀ ਸਰਕਾਰ ਵਲੋਂ ਸਖਤ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ। ਕੇਂਦਰ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੀ ਪ੍ਰਸੰਸਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਦੇਸ਼ ਵਿਚ ਨਵੇਂ ਹਾਈਵੇਅ ਬਣਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਪਰ ਇਸ ਦੇ ਨਾਲ ਹੀ ਸੜਕ ਹਾਦਸਿਆਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਮੀਤ ਹੇਅਰ ਨੇ ਦੱਸਿਆ ਕਿ ਪਿਛਲੇ 10 ਸਾਲਾਂ ਦੌਰਾਨ ਸੜਕ ਹਾਦਸਿਆਂ ਵਿਚ 15 ਲੱਖ ਲੋਕਾਂ ਦੀਆਂ ਜ਼ਿੰਦਗੀਆਂ ਜਾ ਚੁੱਕੀਆਂ ਹਨ।ਮੀਤ ਹੇਅਰ ਨੇ ਦੱਸਿਆ...

ਆਪ ਵਲੋਂ ਨਗਰ ਕੌਂਸਲ ਚੋਣਾ ਲਈ ਪਹਿਲੀ ਸੂਚੀ ਜਾਰੀ

Breaking News
ਚੰਡੀਗੜ੍ਹ, 11 ਦਸੰਬਰ : ਪੰਜਾਬ ਵਿਚ 21 ਦਸੰਬਰ ਨੂੰ ਹੋ ਰਹੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਅੱਜ 784 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਕੁੱਲ 977 ਵਾਰਡਾਂ ਲਈ ਪੰਜ ਹਜਾਰ ਤੋਂ ਵੀ ਵੱਧ ਅਰਜੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ 784 ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਉਮੀਦਵਾਰਾਂ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿਛਲੇ ਢਾਈ ਸਾਲਾਂ ਦੌਰਾਨ ਸਰਕਾਰ ਵਲੋਂ ਰਿਕਾਰਡ ਤੋੜ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਵਿਚ ਨਵੇਂ ਸੁਧਾਰ ਕੀਤੇ ਗਏ ਹਨ। ਇਸ ਲਈ ਅੱਜਕੱਲ੍ਹ ਪੰਜਾਬ ਦੇ ਲੋਕਾਂ ਵਲੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨੂੰ ਹੀ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਉਮੀਦਵਾਰਾਂ ਦੀ ਚੋਣ ਕਰਨ ਲਈ ਇਕ ਬਹੁਤ ਹੀ ਪ...

ਭਾਜਪਾ ਦਾ ਤਿੰਨ ਵਾਰ ਜਿਲਾ ਪ੍ਰਧਾਨ ਰਿਹਾ ਆਗੂ ਆਪ ‘ਚ ਸ਼ਾਮਲ

Hot News
ਬਰਨਾਲਾ, 11 ਦਸੰਬਰ : ਨਗਰ ਕੌਂਸਲ ਚੋਣਾ ਦੀਆਂ ਸਰਗਰਮੀਆਂ ਦੌਰਾਨ ਅੱਜ ਹੰਢਿਆਇਆ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਦੇ ਦੋ ਵਾਰ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਗੁਰਮੀਤ ਸਿੰਘ ਨਗਰ ਕੌਂਸਲ ਹੰਢਿਆਇਆ ਦੇ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ ਅਤੇ ਤਿੰਨ ਵਾਰ ਜਿਲਾ ਬਰਨਾਲਾ ਦੇ ਭਾਜਪਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਸ ਦੇ ਨਾਲ ਹੀ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ, ਭਾਜਪਾ ਆਗੂ ਬੂਟਾ ਸਿੰਘ ਤੇ ਚਰਨਪ੍ਰੀਤ ਸਿੰਘ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਭਾਰਤੀ ਜਨਤਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੂੰ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਚ ਪੰਜਾਬ ਪ੍ਰਧਾਨ ਅਮਨ ਆਰੋੜਾ ਨੇ ਜੀ ਆਇਆਂ ਕਿਹਾ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਰ ਨਗਰ ਕੌਂਸਲ ਚੋਣਾ ਵਿਚ ਭਾਜਪਾ ਦਾ ਮੁਕੰਮਲ ਸਫਾਇਆ ਹੋ ਜਾਵੇਗਾ।...

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ

Hot News
ਗੁਰਦਾਸਪੁਰ, 11 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭਰਿਸ਼ਟਾਚਾਰ ਖਿਲਾਫ ਵਿੱਢੀ ਗਈ ਮੁਹਿੰਮ ਦੇ ਹਿੱਸੇ ਵਜੋਂ ਅੱਜ ਵਿਜੀਲੈਂਸ ਨੇ ਇਕ ਪਟਵਾਰੀ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਦੇ ਪਿੰਡ ਕਿਲਾ ਲਾਲ ਸਿੰਘ ਵਿਖੇ ਇਹ ਪਟਵਾਰੀ ਤਾਇਨਾਤ ਸੀ। ਇਸ ਪਿੰਡ ਦੇ ਵਾਸੀ ਵਰਿੰਦਰ ਸਿੰਘ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਸੀ ਕਿ ਉਥੋਂ ਦਾ ਪਟਵਾਰੀ ਸੁਰਜੀਤ ਸਿੰਘ ਉਸ ਪਾਸੋਂ ਰਿਸ਼ਵਤ ਮੰਗ ਰਿਹਾ ਹੈ। ਵਰਿੰਦਰ ਸਿੰਘ ਨੇ ਦੱਸਿਆ ਸੀ ਕਿ ਉਸਦੀ ਜ਼ਮੀਨ ਹਾਈਵੇ ਅਥਾਰਟੀ ਵਲੋਂ ਅਕੁਵਾਇਰ ਕੀਤੀ ਗਈ ਸੀ। ਇਸ ਲਈ ਉਸਦੀ ਜ਼ਮੀਨ ਬਾਰੇ ਪਟਵਾਰੀ ਵਲੋਂ ਰਿਪੋਰਟ ਦਿੱਤੀ ਜਾਣੀ ਸੀ। ਹੁਣ ਪਟਵਾਰੀ ਵਲੋਂ ਰਿਪੋਰਟ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ, ਕਿਉਂਕਿ ਵਰਿੰਦਰ ਸਿੰਘ ਦੀ ਜ਼ਮੀਨ ਵਿਚ ਤਿੰਨ ਬੋਰਵੈਲ ਲੱਗੇ ਹੋਏ ਸਨ। ਇਸ ਲਈ ਪਟਵਾਰੀ ਵਲੋਂ ਕਿਹਾ ਜਾ ਰਿਹਾ ਸੀ ਕਿ ਜੇਕਰ ਉਹ ਰਿਪੋਰਟ ਵਿਚ ਬੋਰਵੈੱਲ ਦਾ ਜਿਕਰ ਕਰਨਾ ਚਾਹੁੰਦਾ ਹੈ ਤਾਂ ਉਹ 20 ਹਜਾਰ ਰੁਪ...

ਭਗਵੰਤ ਮਾਨ ਨੇ ਕੀਤੀ ਹਰ ਵਰਗ ਦੀ ਸੇਵਾ ਲਈ ਬਲ ਬਖਸ਼ਣ ਦੀ ਅਰਦਾਸ

Breaking News
ਨੰਗਲ, 11 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਰੋਪੜ ਜਿਲੇ ਵਿਚ ਪੈਂਦੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਅਰਦਾਸ ਕੀਤੀ।ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਅਰਦਾਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਪ੍ਰਮਾਤਮਾਂ ਨੂੰ ਹਰ ਵਰਗ ਦੇ ਲੋਕਾਂ ਦੀ ਸੇਵਾ ਦਾ ਬਲ ਬਖਸ਼ਣ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਗੁਰੂ ਸਾਹਿਬ ਵਲੋਂ ਦੱਸੇ ਗਏ ਮਾਰਗ 'ਤੇ ਚੱਲ ਕੇ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਵਾਹ ਲਾ ਰਹੇ ਹਨ। ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ। https://youtu.be/I5agmpR1MYE...

ਭਗਵੰਤ ਮਾਨ ਨੇ ਪੁੱਟ ਲਿਆ ਕਾਂਗਰਸ ਦਾ ਸਾਬਕਾ ਡਿਪਟੀ ਮੇਅਰ

Breaking News
ਜਲੰਧਰ, 10 ਦਸੰਬਰ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜਾ ਅਤੇ ਵਾਰਡ ਨੰਬਰ 65 ਦੀ ਕੌਂਸਲਰ ਅਨੀਤਾ ਰਾਜਾ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਜਗਦੀਸ਼ ਰਾਜਾ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਸੀ ਅਤੇ ਕਾਂਗਰਸ ਪਾਰਟੀ ਵਲੋਂ ਹੀ ਜਲੰਧਰ ਦਾ ਮੇਅਰ ਬਣਿਆ ਸੀ। ਅੱਜ ਉਸ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਾਰਡ ਨੰਬਰ 64 ਵਿਚੋਂ ਉਸ ਨੇ ਪਹਿਲੀ ਵਾਰ 1991 ਵਿਚ ਕੌਂਸਲਰ ਵਜੋਂ ਚੋਣ ਜਿੱਤੀ ਸੀ। ਇਸੇ ਤਰਾਂ ਅਨੀਤਾ ਰਾਜਾ ਇਸ ਵੇਲੇ ਕੌਂਸਲਰ ਹਨ ਅਤੇ ਇਸ ਤੋਂ ਪਹਿਲਾਂ ਡਿਪਟੀ ਮੇਅਰ ਵੀ ਰਹਿ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ। https://youtu.be/d5JtG9VuoWU...