Wednesday, November 12Malwa News
Shadow

Tag: punjab news

‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 206 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30, 677 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.6 ਕਿਲੋਗ੍ਰਾਮ ਹੈਰੋਇਨ, 1.25 ਕਿਲੋਗ੍ਰਾਮ ਗਾਂਜਾ, 20 ਕਿਲੋਗ੍ਰਾਮ ਭੁੱਕੀ ਅਤੇ 624 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈ...
ਸਮੂਹ ਪਰਿਵਾਰਾਂ ਦੇ ਸੁਰੱਖਿਅਤ ਘਰ ਪਰਤਣ ਉਪਰੰਤ ਸਾਰੇ ਰਾਹਤ ਕੈਂਪ ਬੰਦ ਹੋਏ: ਹਰਦੀਪ ਸਿੰਘ ਮੁੰਡੀਆਂ

ਸਮੂਹ ਪਰਿਵਾਰਾਂ ਦੇ ਸੁਰੱਖਿਅਤ ਘਰ ਪਰਤਣ ਉਪਰੰਤ ਸਾਰੇ ਰਾਹਤ ਕੈਂਪ ਬੰਦ ਹੋਏ: ਹਰਦੀਪ ਸਿੰਘ ਮੁੰਡੀਆਂ

Hot News
*ਚੰਡੀਗੜ੍ਹ, 23 ਸਤੰਬਰ:*- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਸਥਿਰ ਹੋਣ ਦੇ ਨਾਲ ਸਾਰੇ ਰਾਹਤ ਕੈਂਪ ਹੁਣ ਬੰਦ ਕਰ ਦਿੱਤੇ ਗਏ ਹਨ ਕਿਉਂ ਜੋ ਇਨ੍ਹਾਂ ਕੈਂਪਾਂ ਵਿੱਚ ਰਹਿੰਦੇ ਸਾਰੇ ਪ੍ਰਭਾਵਿਤ ਵਿਅਕਤੀ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਦੀ ਸਪਲਾਈ ਨਿਰੰਤਰ ਜਾਰੀ ਰਹੇਗੀ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਹੜ੍ਹਾਂ ਦੇ ਸਿਖਰ ਦੌਰਾਨ ਕੁੱਲ 219 ਰਾਹਤ ਕੈਂਪ ਖੋਲ੍ਹੇ ਗਏ ਸਨ, ਜਿਨ੍ਹਾਂ ਵਿੱਚ ਸਮੇਂ-ਸਮੇਂ 'ਤੇ 8,270 ਪ੍ਰਭਾਵਿਤ ਲੋਕਾਂ ਨੇ ਬਸੇਰਾ ਕੀਤਾ। ਉਨ੍ਹਾਂ ਦੱਸਿਆ ਕਿ ਹਾਲਾਤ ਵਿੱਚ ਸੁਧਾਰ ਦੇ ਨਾਲ ਕੈਂਪਾਂ ਦੀ ਗਿਣਤੀ ਘਟਦੀ ਰਹੀ ਸੀ। ਅੱਜ ਇੱਕ ਵੀ ਕੈਂਪ ਸਰਗਰਮ ਨਹੀਂ ਹੈ ਅਤੇ ਸਾਰੇ ਪ੍ਰਭਾਵਿਤ ਪਰਿਵਾਰ ਆਪਣੇ ਪਿੰਡਾਂ ਅਤੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਹੜ੍ਹਾਂ ਦੌਰਾਨ ਵਿੱਢੇ ਗਏ ਰਾਹਤ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਸ. ਮੁੰਡੀਆਂ ਨੇ ਕਿਹਾ ਕਿ 1 ਅਗਸਤ ਤੋਂ ਹੁਣ ਤੱਕ ਤਕਰੀਬਨ 2...
ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

Hot News
ਚੰਡੀਗੜ੍ਹ, 23 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ -ਸਮਰੱਥ ਸਕ੍ਰੀਨਿੰਗ ਡਿਵਾਈਸਾਂ ਨੂੰ ਲਾਂਚ ਕੀਤਾ । ਪੰਜਾਬ ਸਰਕਾਰ ਦੀ ਇਹ ਪਹਿਲ, ਜੋ ਕਿ ਏ.ਸੀ.ਟੀ. ਗ੍ਰਾਂਟਸ ਦੇ ਸਹਿਯੋਗ ਨਾਲ ਲਾਗੂ ਕੀਤੀ ਗਈ ਹੈ, ਨੇ ਪੰਜਾਬ ਦੇ ਅੱਠ ਜਿ਼ਲ੍ਹਿਆਂ ਵਿੱਚ ਪੋਰਟੇਬਲ, ਰੇਡੀਏਸ਼ਨ-ਮੁਕਤ, ਅਤੇ ਏ.ਆਈ.-ਪਾਵਰਡ ਡਿਵਾਈਸਾਂ ਲਿਆਂਦੀਆਂ ਹਨ। ਇਨ੍ਹਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਨਿਰਾਮਈ ਨਾਮਕ ਕੰਪਨੀ ਦੁਆਰਾ ਨਿਰਮਿਤ ਥਰਮਲਾਈਟਿਕਸ, ਸਰਵਾਈਕਲ ਕੈਂਸਰ ਦੀ ਜਾਂਚ ਲਈ ਪੈਰੀਵਿੰਕਲ ਕੰਪਨੀ ਵੱਲੋਂ ਬਣਾਈ  ਸਮਾਰਟ ਸਕੋਪ ਅਤੇ ਨਜ਼ਰ ਕਮਜ਼ੋਰੀ ਦੀ ਜਾਂਚ ਲਈ ਫੋਰਸ ਹੈਲਥ ਦੁਆਰਾ ਤਿਆਰ ਕੀਤਾ ਪੋਰਟੇਬਲ ਆਟੋਰੀਫ੍ਰੈਕਟੋਮੀਟਰ ਸ਼ਾਮਲ ਹਨ।ਇਸ ਦੌਰਾਨ ਸਾਰੇ ਯੰਤਰਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਸਿਹਤ ਸੰਭਾ...
ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

Hot News
ਚੰਡੀਗੜ੍ਹ, 23 ਸਤੰਬਰ:- ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਸੁਚਾਰੂ ਤੇ ਨਿਰਵਿਘਨ ...
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 23 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ। ਪੰਜਾਬ ਲਈ ਇਸ ਨੂ...
ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

Breaking News
*ਚੰਡੀਗੜ੍ਹ, 23 ਸਤੰਬਰ:*- ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ। ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ। ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

Breaking News
ਚੰਡੀਗੜ੍ਹ, 23 ਸਤੰਬਰ- ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ। ਇਨ੍ਹਾਂ ਕਰਮਚਾਰੀਆਂ ਦਾ ਹਿਤ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ...
ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

Breaking News
ਚੰਡੀਗੜ੍ਹ 23 ਸਤੰਬਰ 2025:- ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ   ਪਿੰਡ ਜੈਤੇਵਾਲੀ ਵਿਖੇ  ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ। ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ...