ਪੰਜਾਬ ਵਿਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇਦੀ ਪਿੜਾਈ
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਇਕ ਹੋਰ ਵੱਡਾ ਫੈਸਲਾ ਕੀਤਾ ਹੈ। ਖੇਤੀ ਮੰਤਰੀ ਵਲੋਂ ਲਏ ਗਏ ਨਵੇਂ ਫੈਸਲੇ ਅਨੁਸਾਰ ਪੰਜਾਬ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ। ਚੰਡੀਗੜ੍ਹ ਵਿਖੇ ਹੋਈ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਲ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 25 ਨਵੰਬਰ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਖੇਤੀ ਮੰਤਰੀ ਨੇ ਸਾਰੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੰਨੇ ਦੀ ਖਰੀਦ ਦੇ ਮਾਮਲੇ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਨੇ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਹਰ ਮੁਸ਼ਕਲ ਦਾ ਤੁਰੰਤ ਹੱਲ ਕੀਤਾ ਜਾਵੇ।
ਸ. ਗੁਰਮੀਤ ਸਿੰ...