ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ
ਗੁਰਦਾਸਪੁਰ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਲਾਨੌਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਥੇ ਕਲਾਨੌਰ ਦੇ ਪ੍ਰਸਿੱਧ ਸ਼ਿਵ ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਸਿਰਫ਼ ਝਾੜੂ ਚੱਲੇਗਾ। ਸਾਰੀਆਂ ਸਰਵੇਖਣ ਰਿਪੋਰਟਾਂ ਵੀ ਸਾਡੀ ਜਿੱਤ ਦਰਜ ਕਰਵਾ ਰਹੀਆਂ ਹਨ। ਇਸ ਵਾਰ ਲੋਕਾਂ ਨੇ ਇੱਥੋਂ ਕਾਂਗਰਸ ਨੂੰ ਹਰਾਉਣ ਦਾ ਪੂਰਾ ਮਨ ਬਣਾ ਲਿਆ ਹੈ। ਕਾਂਗਰਸੀ ਲੋਕਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਨੇ ਸਿਰਫ਼ ਇੱਥੋਂ ਦੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਹਨ।
ਭਗਵੰਤ ਮਾਨ ਨੇ ਕਾਂਗਰਸੀ ਆਗੂ ਅਤੇ ਇੱਥੋਂ ਦੇ ਸਾਬਕਾ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਸਾਰੇ ਕਾਲੇ ਕਾਰਨਾਮਿਆਂ ...