ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ:
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ।
ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ...







