Friday, November 7Malwa News
Shadow

Tag: punjab news

ਕੈਬਨਿਟ ਮੰਤਰੀ ਅਰੋੜਾ ਨੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਰੋੜਾ ਨੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਕੀਤਾ ਉਦਘਾਟਨ

Local
ਲੁਧਿਆਣਾ, 02 ਨਵੰਬਰ (000) - ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਦੇ ਸ਼ਾਸਤਰੀ ਬੈਡਮਿੰਟਨ ਹਾਲ ਵਿਖੇ ਪੰਜਾਬ ਰਾਜ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2025-26 ਦਾ ਉਦਘਾਟਨ ਕੀਤਾ। ਅੰਤਰਿਮ ਕਮੇਟੀ ਦੁਆਰਾ ਆਯੋਜਿਤ, ਚਾਰ ਦਿਨਾਂ ਚੈਂਪੀਅਨਸ਼ਿਪ 5 ਨਵੰਬਰ ਨੂੰ ਸਮਾਪਤ ਹੋਵੇਗੀ। ਇਸ ਚੈਂਪੀਅਨਸ਼ਿਪ ਵਿੱਚ 20 ਜ਼ਿਲ੍ਹਿਆਂ ਦੇ 15 ਅਤੇ 17 ਸਾਲ ਤੋਂ ਘੱਟ ਉਮਰ ਦੇ 700 ਤੋਂ ਵੱਧ ਖਿਡਾਰੀ (ਲੜਕੇ ਅਤੇ ਲੜਕੀਆਂ) ਸ਼ਾਮਲ ਹੋਣਗੇ ਰਹੇ ਜੋ ਸਿੰਗਲਜ਼, ਡਬਲਜ਼ ਅਤੇ ਮਿਕਸਡ ਡਬਲਜ਼ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ। ਮੈਚ ਸ਼ਾਸਤਰੀ ਬੈਡਮਿੰਟਨ ਹਾਲ ਅਤੇ ਸਤਲੁਜ ਕਲੱਬ ਵਿਖੇ ਇੱਕੋ ਸਮੇਂ ਆਯੋਜਿਤ ਕੀਤੇ ਜਾ ਰਹੇ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਨੌਜਵਾਨਾਂ ਦੇ ਮਨਾਂ ਨੂੰ ਆਕਾਰ ਦੇਣ ਵਿੱਚ ਖੇਡਾਂ ਦੀ ਪਰਿਵਰਤਨਸ਼ੀਲ ਭੂਮਿਕਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ "ਖੇਡਾਂ ਸਰੀਰਕ ਤੰਦਰੁਸਤੀ ਤੋਂ ਪਰੇ ਹਨ; ਉਹ ਅਨੁਸ਼ਾਸਨ, ਟੀਮ ਵਰਕ, ਲਗਨ ਅਤੇ ਚਰਿੱਤਰ ਨਿਰਮਾਣ ਨੂੰ ਉਤਸ਼ਾਹਿਤ ਕਰਦੀਆਂ ਹਨ।  ਉਨ੍ਹਾਂ  ਅੰਤਰਿਮ ਕਮੇਟੀ...
8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ

8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐਮ.ਐਲ. ਨਜ਼ਾਇਜ਼ ਸ਼ਰਾਬ ਬਰਾਮਦ

Local
ਰੂਪਨਗਰ, 02 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਸਮੇਤ ਕੁੱਲ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਆਕਤੀਆਂ ਪਾਸੋਂ 8 ਕਿਲੋ 262 ਗ੍ਰਾਮ ਅਫੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਅਤੇ 3610/- ਰੁਪਏ ਬ੍ਰਾਮਦ ਕੀਤੇ ਗਏ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6750 ਐਮ.ਐਲ. ਨਜ਼ਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਅਤੇ ਉਸ ਖਿਲਾਫ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ...
ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ

ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ

Local
ਹੁਸ਼ਿਆਰਪੁਰ, 2 ਨਵੰਬਰ :- ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਯੋਜਿਤ 'ਫੈਮਿਲੀ ਵਾਕ' ਪ੍ਰੋਗਰਾਮ ਦਾ ਸ਼ੁਭ ਆਰੰਭ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ। ਸਵਰਗੀ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਇਸ ਵਿਸ਼ੇਸ਼ ਆਯੋਜਨ ਵਿਚ ਫਿੱਟਨੈੱਸ, ਨਸ਼ਾ ਮੁਕਤੀ ਅਤੇ ਵਾਤਾਵਰਨ ਸੁਰੱਖਿਆ ਦਾ ਇਕ ਮਜ਼ਬੂਤ ਸੰਦੇਸ਼ ਦਿੱਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ’ਫੈਮਿਲੀ ਵਾਕ’ ਵਰਗੇ ਆਯੋਜਨ ਸਮਾਜ ਨੂੰ ਇਕਜੁੱਟ ਕਰਨ ਅਤੇ ਲੋਕਾਂ ਵਿਚ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਦੀ ਪ੍ਰੇਰਨਾ ਦੇਣ ਦਾ ਸਾਧਨ ਹਨ। ਉਨ੍ਹਾਂ ਦੱਸਿਆ ਕਿ ਇਸ ਆਯੋਜਨ ਵਿਚ 5000 ਤੋਂ ਵੱਧ ਲੋਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜੋ ਇਹ ਦਰਸਾਉਂਦਾ ਹੈ ਕਿ ਹੁਸ਼ਿਆਰਪ...
ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

ਮਾਲੇਰਕੋਟਲਾ ਵਿੱਚ 10 ਨਵੰਬਰ ਤੋਂ ਸ਼ੁਰੂ ਹੋਵੇਗੀ ਪ੍ਰੀ-ਟੈਸਟ ਜਨਗਣਨਾ -ਡੀ.ਸੀ. ਵਿਰਾਜ ਐਸ. ਤਿੜਕੇ

Local
ਮਾਲੇਰਕੋਟਲਾ, 1 ਨਵੰਬਰ – ਅਗਾਮੀ ਜਨਗਣਨਾ 2027 ਦੀ ਤਿਆਰੀ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਤਹਿਸੀਲ ਮਾਲੇਰਕੋਟਲਾ ਦੇ 14 ਪਿੰਡਾਂ ਵਿੱਚ ਪ੍ਰੀ-ਟੈਸਟ ਜਨਗਣਨਾ 10 ਨਵੰਬਰ ਤੋਂ 30 ਨਵੰਬਰ ਤੱਕ ਡਿਜੀਟਲ ਤਰੀਕੇ ਨਾਲ ਕੀਤੀ ਜਾਵੇਗੀ । ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਹ ਪ੍ਰੀ-ਟੈਸਟ ਜਨਗਣਨਾ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਆਉਣ ਵਾਲੀ ਜਨਗਣਨਾ ਲਈ ਤਕਨੀਕੀ ਅਤੇ ਪ੍ਰਸ਼ਾਸਨਿਕ ਤੌਰ ‘ਤੇ ਪੂਰੀ ਤਿਆਰੀ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਦਸੰਬਰ 2025 ਤੱਕ ਸ਼ਹਿਰਾਂ ਅਤੇ ਪਿੰਡਾਂ ਦੀਆਂ ਪ੍ਰਸ਼ਾਸਨਿਕ ਸੀਮਾਵਾਂ ਨੂੰ ਅੰਤਿਮ ਰੂਪ ਦੇਣਾ ਲਾਜ਼ਮੀ ਹੈ, ਜਿਸ ਨਾਲ ਆਉਣ ਵਾਲੀ ਜਨਗਣਨਾ ਦੌਰਾਨ ਡਾਟਾ ਇਕੱਠਾ ਕਰਨ ਦਾ ਕੰਮ ਸਹਿਜ ਹੋਵੇਗਾ। ਇਸ ਪ੍ਰਕਿਰਿਆ ਦੀ ਸਫਲ ਤਾਮੀਲ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਤਹਿਸੀਲ ਮਾਲੇਰਕੋਟਲਾ ਦੇ ਚੁਣੇ ਹੋਏ 14 ਪਿੰਡਾਂ ਜਿਵੇਂ ਕਿ ਪਿੰਡ ਉਪਲ ਖੇੜੀ, ਮਾਣਕਮਾਜਰਾ, ਭੈਣੀ ਕ...
15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 1 ਨਵੰਬਰ, 2025 : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੰਗਲਾਤ ਵਿਭਾਗ ਮਾਹਿਲਪੁਰ ਵਿੱਚ ਤਾਇਨਾਤ ਇੱਕ ਜੰਗਲਾਤ ਕਰਮਚਾਰੀ (ਫੋਰੈਸਟਰ) ਸੁਰਿੰਦਰਜੀਤ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਾਜ਼ਮ ਨੂੰ ਤਹਿਸੀਲ ਗੜਸ਼ੰਕਰ ਦੇ ਪਿੰਡ ਥਿੰਦਾ ਦੇ ਵਸਨੀਕ (ਸ਼ਿਕਾਇਤਕਰਤਾ) ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ 10-12 ਸਾਲਾਂ ਤੋਂ ਲੱਕੜ ਦੀ ਕਟਾਈ ਦਾ ਕੰਮ ਕਰਦਾ ਹੈ। 11.10.2025 ਨੂੰ  ਸ਼ਿਕਾਇਤਕਰਤਾ ਅਤੇ ਉਸਦਾ ਸਾਥੀ ਗੁਰਵਿੰਦਰ ਸਿੰਘ ਉਰਫ਼ ਗੋਨੀ ਆਪਣਾ ਦਿਨ ਦਾ ਕੰਮ ਪੂਰਾ ਕਰਨ ਤੋਂ ਬਾਅਦ ਆਪਣੀ ਕਾਰ ‘ਚ ਸਵਾਰ ਹੋ ਕੇ ਪਿੰਡ ਥੀਦਾਨ ਵਾਪਸ ਪਹੁੰਚੇ। ਸ਼ਿਕਾਇਤਕਰਤਾ ਨੇ ਗੱਡੀ ਆਪਣੇ ਚਾਚੇ ਦੇ ਪਲਾਟ ਵਿੱਚ ਖੜ੍ਹੀ ਕਰ ਦਿੱਤੀ, ਜਦੋਂ ਕਿ ਗੁਰਵਿੰਦਰ ਸਿੰਘ ਉਰਫ਼ ਗੋਨੀ ਕਾਰ ਵਿੱਚ ਬੈਠਾ ਰਿਹਾ ਅਤੇ ਸ਼ਿਕਾਇਤਕਰਤਾ ਆਪਣਾ ਖਾਣਾ ਲੈਣ ਲਈ ਘਰ ਚਲਾ ਗਿਆ। ਲਗਭਗ ਇੱਕ ...
ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

Hot News
ਚੰਡੀਗੜ੍ਹ, 1 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਪ੍ਰਤਿਭਾ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ‘ਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਥਾਂ ਅਜਿਹੇ ਕਈ ਸਮਾਗਮਾਂ ਦੀ ਗਵਾਹ ਬਣੀ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਕਾਰਜਕਾਲ ਦੌ...
ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

Breaking News
ਚੰਡੀਗੜ੍ਹ, 1 ਨਵੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਅਦਾਰਿਆਂ `ਤੇ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਦਾ ਹਿੱਸਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਲੋਕਾਂ ਦੀ ਹੈ, ਉਨ੍ਹਾਂ ਲੋਕਾਂ ਦੀ ਨਹੀਂ ਜੋ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ। ਸੰਧਵਾਂ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਦੇ ਦੂਰਗਾਮੀ ਨਤੀਜੇ ਨਿਕਲਣਗੇ ਅਤੇ ਇਸ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਕੋਸਿ਼ਸਾਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਪੀਕਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕਰਨਗੇ।...
ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 1 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23,164 ਐਫਆਈਆਰ ਦਰਜ ਕਰਕੇ 34,727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ...
ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਗੁਰਦਾਸਪੁਰ, 1 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੋਟਲਾ ਸੁਲਤਾਨ ਸਿੰਘ ਦੇ ਰਹਿਣ ਵਾਲੇ ਨਿਤੀਸ਼ ਸਿੰਘ ਅਤੇ ਗੁਰਦਾਸਪੁਰ ਦੇ ਦਿਓਲ ਦੇ ਰਹਿਣ ਵਾਲੇ ਕਰਨ ਮਸੀਹ ਉਰਫ਼ ਅਜੇ ਉਰਫ਼ ਅੱਜੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 22 ਸਤੰਬਰ, 2025 ਨੂੰ ਦੋ ਬਾਈਕ ਸਵਾਰ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ `ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਫੱਟੜ ਕਰ ਦਿੱਤਾ। ਇਸੇ ਤਰ੍ਹਾਂ 15 ਅਕਤੂਬਰ, 2025 ਨੂੰ ਦੋ ਬਾਈਕ ਸਵਾਰਾਂ ਨੇ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਗੋਲੀਬਾਰੀ ...
ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਐਸ.ਏ.ਐਸ. ਨਗਰ, 1 ਨਵੰਬਰ:*- ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਖੇਤਰ ਅਤੇ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਵੱਲੋਂ ਆਮ ਜਨਤਾ ਅਤੇ ਹੋਰ ਭਾਗੀਦਾਰਾਂ ਜਿਵੇਂ ਡਿਵੈਲਪਰਾਂ, ਪ੍ਰਮੋਟਰਾਂ ਆਦਿ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਇਹ ਦੋ ਦਿਨਾ ਕੈਂਪ ਉਲੀਕਿਆ ਗਿਆ ਹੈ।     ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਿਪਟਾਏ ਗਏ ਕੁੱਲ 864 ਕੇਸਾਂ ਵਿੱਚ ਸਿਟੀਜ਼ਨ ਸਰਵਿਸਿਜ਼ ਦੇ 618 ਕੇਸ, ਲੈਟਰ ਆਫ ਇੰਟੈਂਟ ਦੇ 4, ਪ੍ਰਮੋਟਰ ਲਾਇਸੈਂਸ ਰਿਨਿਊਲ ਦੇ 2, ਜ਼ੋਨਿੰਗ ...