Wednesday, September 30Malwa News
Shadow

Tag: punjab news

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ  ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ  ਮਾਮਲੇ ਵਿਚ ਨੋਟਿਸ ਜਾਰੀ

Hot News
ਚੰਡੀਗੜ੍ਹ, 24 ਸਤੰਬਰ:ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ  ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ।...
ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ

ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ

Breaking News
ਚੰਡੀਗੜ੍ਹ, 24 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿੱਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਵੱਲੋਂ ਆੜ੍ਹਤੀਆਂ ਦੇ ਪ੍ਰਤੀ ਕੁਇੰਟਲ ਕਮਿਸ਼ਨ ਵਿੱਚ 4.74 ਰੁਪਏ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਹਰ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਹੋਰਨਾਂ ਹਿੱਸੇਦਾਰਾਂ ਦੇ ਨਾਲ ਮਿਲ ਕੇ ਆੜ੍ਹਤੀਆਂ ਵੱਲੋਂ ਪਾਏ ਜਾਂਦੇ ਅਹਿਮ ਯੋਗਦਾਨ ਤੋਂ ਚੰਗੀ ਤਰ੍ਹਾਂ ਜਾਣੂੰ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ’ਤੇ ਅਧਾਰਤ ਮੰਤਰੀ ਸਮੂਹ ਵੱਲੋਂ ਅੱਜ ਇੱਥੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ...
ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸਫਲਤਾ ਲਈ ਸੰਸਥਾਵਾਂ ਅਧਿਕਾਰੀਆਂ ਤੇ ਆਮ ਲੋਕਾਂ ਦਾ ਧੰਨਵਾਦ

ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸਫਲਤਾ ਲਈ ਸੰਸਥਾਵਾਂ ਅਧਿਕਾਰੀਆਂ ਤੇ ਆਮ ਲੋਕਾਂ ਦਾ ਧੰਨਵਾਦ

Local
ਫਰੀਦਕੋਟ 24 ਸਤੰਬਰ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ ਸ. ਗੁਰਬੰਸ ਸਿੰਘ ਬੈਂਸ ਨੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸਫਲਤਾ ਲਈ ਇਸ ਕੰਮ ਵਿੱਚ ਲੱਗੀਆਂ ਸਮੂਹ ਸੰਸਥਾਵਾਂ ਅਧਿਕਾਰੀਆਂ ਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ।  ਜਿਨਾਂ ਦੀ ਕਰੜੀ ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਪੰਜ ਰੋਜ਼ਾ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਪੂਰੀ ਸਫਲਤਾ ਤੇ ਸ਼ਰਧਾ ਭਾਵਨਾ ਨਾਲ ਸੰਪਣ ਹੋਇਆ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹਨਾਂ ਪੰਜ ਰੋਜਾ ਵੱਖ ਵੱਖ ਧਾਰਮਿਕ ਸਮਾਗਮਾਂ ਸੱਭਿਆਚਾਰਕ ਤੇ ਧਾਰਮਿਕ ਗਤੀਵਿਧੀਆਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਤੇ ਪੁਲਿਸ ਵੱਲੋਂ ਸੁਰੱਖਿਆ ਸਮੇਤ ਸਾਰੇ ਇਤਜਾਮ ਬਹੁਤ ਹੀ ਵਧੀਆ ਢੰਗ ਨਾਲ ਨਿਭਾਏ ਗਏ। ਉਹਨਾਂ ਕਿਹਾ ਕਿ ਪਹਿਲੀ ਵਾਰ ਹੋਇਆ ਪਸ਼ੂ ਧਨ ਮੇਲਾ ਤੇ ਕਿਸਾਨ ਭਲਾਈ ਮੇਲਾ ਵੀ ਪੂਰੀ ਸਫਲਤਾ ਨਾਲ ਸੰਪੰਨ ਹੋਇਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਸ਼ੂ ਪਾਲਕਾਂ ਤੇ ਆਮ ਲੋਕਾਂ ਨੇ ਹਿੱਸਾ ਲੈ ਕੇ ਮੇਲੇ ਨੂੰ ਸਫਲ ਬਣਾਇਆ ਅਤੇ ਇਸ ਵਿੱਚ 45...
ਵਿਧਾਇਕ ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ

ਵਿਧਾਇਕ ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ

Local
ਚੱਬੇਵਾਲ/ਹੁਸ਼ਿਆਰਪੁਰ, 24 ਸਤੰਬਰ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਲ਼ਾਭਪਾਤਰੀਆਂ ਨੂੰ ਸੌਂਪਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੇ ਵਿੱਤੀ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਅਤੇ ਪਿੰਡ ਭਾਮ  ਵਿਖੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪਣ ਸਮੇਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਵਿਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲਗਭਗ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਕੈਸ਼ਲੈੱਸ ਸਿਹਤ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 17 ਸਤੰਬਰ 2026 ...
 ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ 

 ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਤਿੰਨ ਰੋਜਾ ਜੋਨਲ ਅਥਲੈਟਿਕਸ ਮੀਟ ਹੋਈ ਸ਼ੁਰੂ 

Local
ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ:ਇਥੋਂ ਦੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਜੋਨਲ ਅਥਲੈਟਿਕਸ ਮੀਟ ਸ਼ੁਰੂ ਹੋ ਗਈ। ਜਿਸ ਦੀ ਸ਼ੁਰੂਆਤ ਆਮ ਆਦਮੀ  ਪਾਰਟੀ ਦੇ ਹਲਕਾ ਸਿੱਖਿਆ ਕੋਆਰਡੀਨੇਟਰ ਦਇਆ ਸਿੰਘ ਸੰਧੂ ਵੱਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਕੀਤੀ ਗਈ। ਜਦੋਂ ਕਿ ਜੋਨਲ ਪ੍ਰਧਾਨ ਅਤੇ ਸਕੂਲ ਮੁਖੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ! ਕੋਆਰਡੀਨੇਟਰ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਖੇਡ ਮੈਦਾਨਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ। ਜੋ ਕਿ ਸਾਡੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਹੀ ਲਾਹੇਵੰਦ ਹਨ। ਇਸ ਤੋਂ ਪਹਿਲਾਂ ਪ੍ਰਿੰਸੀਪਲ ਵਾਲੀਆ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕੁੜੀਆਂ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਲਈ ਮਾਪੇ ਅਤੇ ਅਧਿਆਪਕ ਕੁੜੀਆਂ ਦੀ ਵੱਧ ਤੋਂ ਵੱਧ ਖੇਡਾਂ ਵਿੱਚ ਸ਼ਮੂਲੀਅ...
ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਖੂਨਦਾਨ ਕਰਨਾ ਮਹਾਨ ਮਨੁੱਖੀ ਸੇਵਾ, ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 24 ਸਤੰਬਰ: ਰੇਹੜੀ-ਫੜੀ ਤੇ ਖੋਖਾ ਯੂਨੀਅਨ ਵੱਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ 50 ਯੂਨਿਟ ਖੂਨ ਇਕੱਤਰ ਕੀਤਾ ਗਿਆ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ ਅਤੇ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਖੂਨਦਾਨੀਆਂ ਨੂੰ ਇਸ ਨੇਕ ਉਪਰਾਲੇ ਲਈ ਵਧਾਈ ਦਿੱਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।      ਇਸ ਮੌਕੇ ਸ. ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਕੈਂਪ ਦੇ ਆਯੋਜਕ ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ...
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਖ਼ਰੀਦੀਆਂ ਹਨ। ਇਸ ਬਦਲਾਅ ਵਿੱਚ ਸੁਹਿਰਦ ਸਹਿਯੋਗ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 10,000 ਤੋਂ ਵੱਧ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਹੈ। ਅੱਜ ਇੱਥੇ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਦੇ ਨਾਲ, ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

Hot News
ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 73,415 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

Breaking News
ਚੰਡੀਗੜ੍ਹ; 24 ਸਤੰਬਰ 2026 ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਜੂਨੀਅਰ ਰੈਜ਼ੀਡੈਂਟਸ (ਜੇ.ਆਰ.) ਦੀਆਂ 110 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪ੍ਰਵਾਨਿਤ ਜੇ.ਆਰ. ਅਸਾਮੀਆਂ ਦੀ ਕੁੱਲ ਗਿਣਤੀ 97 ਤੋਂ ਵੱਧ ਕੇ 207 ਹੋ ਗਈ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਧੁਰਾ ਬਣਾਉਣ ਲਈ ਵਚਨਬੱਧ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ ਵੱਲੋਂ 24 ਵਿਭਾਗਾਂ ਵਿੱਚ ਐਫੀਲੀਏਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ, ਏਮਜ਼ ਮੋਹਾਲੀ ਵਿਖੇ ਪੋਸਟ-ਗ੍ਰੈਜੂਏਟ ਦੀਆਂ ਸਾਲਾਨਾ ਸੀਟਾਂ ਵੱਧ ਕੇ 69 ਪ੍ਰਤੀ ਸਾਲ ਹੋ ਗਈਆਂ ਹਨ। ਇਸ ਕਾਰਨ ਤਿੰਨ ਸਾ...