ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਵਿਕਾਸ ਦੇ ਕੰਮਾਂ ਨੇ ਲਗਾਤਾਰ ਰਫ਼ਤਾਰ ਫੜੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਲੋਟ ਹਲਕੇ ਦੇ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਗਰੀਨ ਵੈਲੀ ਰੋਡ, ਰੇਲਵੇ ਅੰਡਰ ਬ੍ਰਿਜ ਅਤੇ ਹੋਰ ਬਕਾਇਆ ਪਏ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕਰਵਾਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ।
ਮਾਈ ਭਾਗੋ ਪਾਰਕ ਦਾ ਉਦਘਾਟਨ ਕਰਨ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਾਰਕ ਨੂੰ ਮਾਤਾ ਭਾਗ ਕੌਰ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਬੁੱਤ ਵੀ ਇਸ ਪਾਰਕ ਵਿੱਚ ਲ...








