Wednesday, November 12Malwa News
Shadow

Tag: punjab news

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ  ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Breaking News
ਚੰਡੀਗੜ੍ਹ/ਸੰਗਰੂਰ, 20 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾ...
ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

Punjab Development
ਚੰਡੀਗੜ੍ਹ, 20 ਸਤੰਬਰ : ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ ਸਨ। ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਸੜਕ ਹਾਦਸੇ ਦੀ ਦੁਖਦਾਈ ਕਹਾਣੀ ਦੱਸਦੀਆਂ ਸਨ। ਸੜਕਾਂ 'ਤੇ ਹਾਦਸਿਆਂ ਦੀ ਵਧਦੀ ਗਿਣਤੀ ਡੂੰਘੀ ਚਿੰਤਾ ਦਾ ਵਿਸ਼ਾ ਬਣ ਗਈ ਸੀ। ਔਸਤਨ, ਹਰ ਰੋਜ਼ ਸੜਕ ਹਾਦਸਿਆਂ ਵਿੱਚ 15 ਤੋਂ 16 ਕੀਮਤੀ ਜਾਨਾਂ ਜਾਂਦੀਆਂ ਸਨ। ਇਹ ਮੌਤਾਂ ਸਿਰਫ਼ ਇੱਕ ਗਿਣਤੀ ਨਹੀਂ ਸਨ, ਸਗੋਂ ਕਈ ਪਰਿਵਾਰਾਂ ਦੇ ਸੁਪਨਿਆਂ ਦੇ ਚਕਨਾਚੂਰ ਹੋਣ, ਇੱਕ ਮਾਂ ਦੀ ਖਾਲੀ ਗੋਦ ਅਤੇ ਇੱਕ ਬੱਚੇ ਦੇ ਪਿਤਾ ਦਾ ਪਰਛਾਵਾਂ ਉਨ੍ਹਾਂ ਦੇ ਸਿਰ ਤੋਂ ਹਟਣ ਦਾ ਕਾਰਨ ਸਨ। ਇਸ ਦਰਦ ਨੂੰ ਮਹਿਸੂਸ ਕਰਦੇ ਹੋਏ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਇਨਕਲਾਬੀ ਕਦਮ ਚੁੱਕਿਆ। ਉਨ੍ਹਾਂ ਨੇ ਸਿਰਫ਼ ਐਲਾਨ ਹੀ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ 'ਤੇ ਕਾਰਵਾਈ ਦਾ ਪ੍ਰਦਰਸ਼ਨ ਵੀ ਕੀਤਾ। ਇਸ ਦਿਸ਼ਾ ਵਿੱਚ ਦੋ ਵੱਡੇ ਅਤੇ ਮਹੱਤਵਪੂਰਨ ਔਜ਼ਾਰ ਤਾਇਨਾਤ ਕੀਤੇ ਗਏ ਸਨ: ਸੜਕ ਸੁਰੱਖਿਆ ਬਲ (SSF) ਅਤੇ 'ਫਰਿਸ਼ਤੇ' ਸਕੀਮ। ਇਹ ਦੋਵੇਂ ਯੋਜਨਾਵਾਂ, ਹੱਥ ਮਿਲਾ ਕੇ ਕੰਮ ਕਰ ਰਹੀਆਂ ਹਨ, ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿ...
ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 19 ਸਤੰਬਰ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਕਿਸਾਨਾਂ ਵੱਲੋਂ 42,476 ਮਸ਼ੀਨਾਂ ਲਈ ਦਿੱਤੀਆਂ ਗਈਆਂ ਕੁੱਲ 16,837 ਅਰਜ਼ੀਆਂ ਵਿੱਚੋਂ ਹੁਣ ਤੱਕ 15,613 ਸੀ.ਆਰ.ਐਮ. ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀ.ਆਰ.ਐਮ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਪਰਾਲੀ ਸਾੜਨ ਕਾਰਨ ਵਾਤਾਵਰਣ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਘਟਾਉਣ ਅਤੇ ਪਰਾਲੀ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਸਬਸਿਡੀ ਪ੍ਰਾਪਤ ਕਰਨ ਲਈ 42,476 ਸੀ.ਆਰ.ਐਮ. ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਇਸ ਸੂਚੀ ...
ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

Hot News
*ਚੰਡੀਗੜ੍ਹ, 19 ਸਤੰਬਰ:*- ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਮੰਦ ਬ੍ਰਾਂਡ ਹੈ, ਵੱਲੋਂ ਆਪਣੇ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਦੀ ਪ੍ਰਸਿੱਧ ਸ਼੍ਰੇਣੀ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਭਾਰਤ ਸਰਕਾਰ ਦੇ ਜੀ.ਐਸ.ਟੀ. 2.0 ਸੁਧਾਰਾਂ ਮੁਤਾਬਕ ਹੋਣਗੀਆਂ, ਜਿਸ ਤਹਿਤ ਜ਼ਰੂਰੀ ਡੇਅਰੀ ਉਤਪਾਦਾਂ 'ਤੇ ਟੈਰਿਫ ਘਟਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਉਪਾਅ ਸੂਬੇ ਦੇ ਸਹਿਕਾਰੀ ਮਾਡਲ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ। ਨਵੀਂਆਂ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮ...
“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 202 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,201 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ, 1687 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...
24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ

Hot News
*ਚੰਡੀਗੜ੍ਹ, 19 ਸਤੰਬਰ:*- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਘਟ ਕੇ 35 ਰਹਿ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ ਘਟ ਕੇ ਸਿਰਫ਼ 894 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰ ਹੌਲੀ-ਹੌਲੀ ਆਪਣੇ ਘਰਾਂ ਨੂੰ ਪਰਤ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਵਿੱਚ ਨਿਰੰਤਰ ਸੁਧਾਰ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਵਿੱਢੇ ਗਏ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਪਾਣੀ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2490 ਤੋਂ ਵਧ ਕੇ 2539 ਹੋ ਗਈ ਹੈ ਜਦੋਂ ਕਿ ਪ੍ਰਭਾਵਿਤ ਕੁੱਲ ਆਬਾਦੀ 3,89,373 ਤੋਂ ਵਧ ਕੇ 3,89,387 ਹੋ ਗਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਫ਼ਾਜ਼ਿਲਕਾ ਦੇ ਰਾਹਤ ਕੈਂਪਾਂ ਵਿੱਚੋਂ 245 ਵਿਅਕਤੀ ਆਪਣੇ-ਆਪਣੇ ਘਰਾਂ ਨੂੰ ...
ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

Hot News
ਚੰਡੀਗੜ੍ਹ, 19 ਸਤੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।...
ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

Hot News
ਚੰਡੀਗੜ੍ਹ, 19 ਸਤੰਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ...
ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

Hot News
ਚੰਡੀਗੜ੍ਹ/ਲੁਧਿਆਣਾ, 19 ਸਤੰਬਰ:- ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਭਾਮੀਆਂ ਖ਼ੁਰਦ ਤੋਂ ਸ਼ੰਕਰ ਕਾਲੋਨੀ ਸੜਕ, ਭਾਮੀਆਂ ਸੜਕ ਤੋਂ ਤਾਜਪੁਰ ਸੜਕ, ਜੇਲ ਰੋਡ, ਉੱਚੀ ਮੰਗਲੀ ਤੋਂ ਐਲ.ਸੀ ਸੜਕ, ਗੋਬਿੰਦਗੜ੍ਹ ਤੋਂ ਉੱਚੀ ਮੰਗਲੀ ਅਤੇ ਜੀ.ਟੀ ਰੋਡ ਤੋਂ ਪਹੁੰਚ ਸੜਕ ਸ਼ਾਮਲ ਹਨ। ਸ. ਮੁੰਡੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਇਹ ਪ੍ਰਾਜੈਕਟ ਸੜਕੀ ਸੰਪਰਕ ਵਧਾਉਣ, ਵੱਖ-ਵੱਖ ਸਥਾਨਾਂ ਤੱਕ ਪਹੁੰਚ ਵਿੱਚ ਹੋਰ ਸੁਧਾਰ ਲਿਆਉਣ ਅਤੇ ਲੋਕਾਂ ਦੀ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।" ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ...