Friday, October 2Malwa News
Shadow

Tag: punjab news

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 6 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਮਤੇ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਆਪਣੇ ਵਿਚਾਰ ਰੱਖੇ ਸਨ। ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀ ਧਰਤੀ ਹੇਠਲੇ ਪਾਣੀ ਦੀ ਬਦ ਤੋਂ ਬਦਤਰ ਹੋਈ ਸਥਿਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਿਛਲੇ 25 ਤੋਂ 30 ਸਾਲਾਂ ਤੋਂ ਧਰਤੀ ‘ਚੋਂ ਲਗਾਤਾਰ ਪ...
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 6 ਅਗਸਤ:* ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਡੈਮ ਦੀ ਢਾਂਚਾਗਤ ਸੁਰੱਖਿਆ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੇ ਕਿਆਸ-ਅਰਾਈਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਭਾਖੜਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁਝ ਗੁਮਰਾਹਕੁੰਨ ਰਿਪੋਰਟਾਂ ਕਾਰਨ ਲੋਕਾਂ ਵਿੱਚ ਬੇਲੋੜਾ ਸਹਿਮ ਪੈਦਾ ਹੋ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡੈਮ ਵਿੱਚ ਹੋਣ ਵਾਲੀ ਅਸਥਾਈ ਗਤੀਵਿਧੀ ਇਸ ਦੇ ਇੰਜੀਨੀਅਰਿੰਗ ਡਿਜ਼ਾਈਨ ਦਾ ਹੀ ਇੱਕ ਹਿੱਸਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਖਣਨ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਮਾਲੀਏ ’ਚ ਰਿਕਾਰਡ ਵਾਧਾ, ਸੁਧਾਰਾਂ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਅਤੇ ਸੂਬੇ ਦੇ ਖਣਿਜਾਂ ਦੀ ਖੋਜ ਲਈ ਨਵੇਂ ਯਤਨ ਸ਼ਾਮਲ ਹਨ। ਭਾਖੜਾ ਡੈਮ ਦੇ ਝੁਕ ਜਾਣ ਸਬੰਧੀ ਕੁਝ ਮੀਡੀਆ ਰਿਪੋਰਟਾਂ ਦਾ ਹਵਾ...
ਇਹ 7 ਆਦਤਾਂ ਤੁਹਾਡੇ ਫੇਫੜਿਆਂ ਨੂੰ ਪਹੁੰਚਾਦੀਆਂ ਨੁਕਸਾਨ, ਵੱਧ ਸਕਦਾ ਕੈਂਸਰ ਦਾ ਖਤਰਾ?

ਇਹ 7 ਆਦਤਾਂ ਤੁਹਾਡੇ ਫੇਫੜਿਆਂ ਨੂੰ ਪਹੁੰਚਾਦੀਆਂ ਨੁਕਸਾਨ, ਵੱਧ ਸਕਦਾ ਕੈਂਸਰ ਦਾ ਖਤਰਾ?

Health
HABITS THAT HARM YOUR LUNGS: ਜ਼ਿਆਦਾਤਰ ਲੋਕ ਫੇਫੜਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਸਿਰਫ਼ ਸਿਗਰਟਨੋਸ਼ੀ ਨਾਲ ਜੋੜਦੇ ਹਨ। ਹਾਲਾਂਕਿ, ਸਿਗਰਟਨੋਸ਼ੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕਾਰਕ ਹਨ, ਜੋ ਫੇਫੜਿਆਂ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੇ ਹਨ। ਦਰਅਸਲ, ਸਾਡੇ ਫੇਫੜੇ ਹਰ ਰੋਜ਼ ਨੁਕਸਾਨਦੇਹ ਪਦਾਰਥਾਂ ਦੇ ਸੰਪਰਕ ਵਿੱਚ ਆਉਂਦੇ ਹਨ। ਸਿਗਰਟਨੋਸ਼ੀ ਤੋਂ ਇਲਾਵਾ, ਬਹੁਤ ਸਾਰੇ ਲੁਕਵੇਂ ਕਾਰਕ ਹਨ, ਜੋ ਰੋਜ਼ਾਨਾ ਫੇਫੜਿਆਂ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ, ਅਕਸਰ ਸਾਨੂੰ ਇਸ ਬਾਰੇ ਪਤਾ ਵੀ ਨਹੀਂ ਚੱਲਦਾ ਹੈ। ਜਾਨਲੇਵਾ ਸਾਬਿਤ ਹੋ ਸਕਦਾ ਫੇਫੜਿਆਂ ਨੂੰ ਨੁਕਸਾਨ? ਸਾਡੇ ਫੇਫੜੇ ਬਹੁਤ ਸੰਵੇਦਨਸ਼ੀਲ ਹਨ; ਇਨ੍ਹਾਂ ਪਦਾਰਥਾਂ ਦੇ ਸੰਪਰਕ ਵਿੱਚ ਆਉਣ ਨਾਲ ਸਮੇਂ ਤੋਂ ਪਹਿਲਾਂ ਬੁਢਾਪਾ ਆ ਸਕਦਾ ਹੈ, ਫੇਫੜਿਆਂ ਦੇ ਕੰਮ ਨੂੰ ਘਟਾ ਸਕਦਾ ਹੈ, ਅਤੇ ਪੁਰਾਣੀ ਫੇਫੜਿਆਂ ਦੀ ਬਿਮਾਰੀ ਜਾਂ ਫੇਫੜਿਆਂ ਦੇ ਕੈਂਸਰ ਦਾ ਜੋਖਮ ਵਧ ਸਕਦਾ ਹੈ। ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿੱਚ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ। ਹਾਲਾਂਕਿ ਤੰਬਾਕੂ ਮੁੱਖ ਕਾਰਨ ਹੈ, ਮਾਹਿਰ ਹ...
ਪ੍ਰਦੀਪ ਰਾਵਤ ਦੀਆਂ ਸਭ ਤੋਂ ਖੌਫ਼ਨਾਕ ਵਿਲੇਨ ਭੂਮਿਕਾਵਾਂ, ਜਿਨ੍ਹਾਂ ਨੇ ਦਿਵਾਇਆ ਫਿਲਮਫੇਅਰ ਦਾ ਸਰਵੋਤਮ ਖਲਨਾਇਕ ਪੁਰਸਕਾਰ

ਪ੍ਰਦੀਪ ਰਾਵਤ ਦੀਆਂ ਸਭ ਤੋਂ ਖੌਫ਼ਨਾਕ ਵਿਲੇਨ ਭੂਮਿਕਾਵਾਂ, ਜਿਨ੍ਹਾਂ ਨੇ ਦਿਵਾਇਆ ਫਿਲਮਫੇਅਰ ਦਾ ਸਰਵੋਤਮ ਖਲਨਾਇਕ ਪੁਰਸਕਾਰ

Entertainment
ਹੈਦਰਾਬਾਦ: ਪ੍ਰਸਿੱਧ ਭਾਰਤੀ ਸਿਨੇਮਾ ਅਦਾਕਾਰ ਪ੍ਰਦੀਪ ਰਾਵਤ ਦਾ ਦੇਹਾਂਤ ਹੋ ਗਿਆ ਹੈ। 5 ਅਗਸਤ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਫਿਲਮ 'ਲਗਾਨ' ਦੇ ਉਨ੍ਹਾਂ ਦੇ ਸਹਿ-ਕਲਾਕਾਰ ਯਸ਼ਪਾਲ ਸ਼ਰਮਾ ਨੇ ਸਾਂਝੀ ਕੀਤੀ। ਪੂਰਾ ਫਿਲਮ ਉਦਯੋਗ ਉਨ੍ਹਾਂ ਦੀ ਮੌਤ 'ਤੇ ਸੋਗ ਮਨਾ ਰਿਹਾ ਹੈ, ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕ ਹੰਝੂਆਂ ਭਰੀਆਂ ਅੱਖਾਂ ਨਾਲ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਲਗਭਗ 150 ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਪ੍ਰਦੀਪ ਹਿੰਦੀ ਅਤੇ ਦੱਖਣੀ ਭਾਰਤੀ ਸਿਨੇਮਾ ਦੋਵਾਂ ਵਿੱਚ ਮਸ਼ਹੂਰ ਸਨ। ਉਨ੍ਹਾਂ ਨੇ ਬੰਗਾਲੀ, ਪੰਜਾਬੀ, ਭੋਜਪੁਰੀ, ਨੇਪਾਲੀ, ਅੰਗਰੇਜ਼ੀ, ਉੜੀਆ ਅਤੇ ਮਰਾਠੀ ਫਿਲਮਾਂ ਵਿੱਚ ਵੀ ਕੰਮ ਕੀਤਾ। ਬਾਲੀਵੁੱਡ ਵਿੱਚ ਉਨ੍ਹਾਂ ਨੂੰ ਆਮਿਰ ਖਾਨ ਦੀਆਂ ਫਿਲਮਾਂ 'ਲਗਾਨ' ਅਤੇ 'ਗਜਨੀ' ਰਾਹੀਂ ਮਹੱਤਵਪੂਰਨ ਪਛਾਣ ਮਿਲੀ। ਪ੍ਰਦੀਪ ਰਾਵਤ ਨੇ ਕਈ ਫਿਲਮਾਂ ਵਿੱਚ ਮੁੱਖ ਅਤੇ ਸਹਾਇਕ ਖਲਨਾਇਕ ਦੋਵੇਂ ਭੂਮਿਕਾਵਾਂ ਨਿਭਾਈਆਂ, ਅਕਸਰ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਡਰਾਇਆ ਹੈ। ਪ੍ਰਦੀਪ ਰਾਵਤ ਦੇ ਫਿਲਮੀ ਕਰੀਅਰ ਦੀ ਸ਼ੁਰੂਆਤ ਪ੍ਰਦੀਪ ਰਾਵਤ ਦਾ ਜ...
ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

Local
ਤਰਨ ਤਾਰਨ, 5 ਅਗਸਤ :           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਤਰਨ ਤਾਰਨ ਜ਼ਿਲ੍ਹੇ 'ਚ ਪਹਿਲਾ ਪੜਾਅ (ਬੀ.ਐਲ.ਓਜ਼ ਦੁਆਰਾ ਘਰ-ਘਰ ਗਣਨਾ) ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਭਰ ਵਿੱਚ 703160 ਗਣਨਾ ਫਾਰਮ ਇਕੱਤਰ ਕਰਕੇ ਡਿਜੀਟਾਈਜ਼ਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ  ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਵਿੱਚ ਕੁੱਲ 777353 ਵੋਟਰ ਸਨ। ਇਨ੍ਹਾਂ ਵਿੱਚੋਂ 74193 ਫਾਰਮ ਇਕੱਤਰ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿੱਚ 20956 ਅਜਿਹੇ ਵੋਟਰ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਜਦ ਕਿ 8325 ਵੋਟਰ ਗੈਰ ਹਾਜ਼ਰ, 37569 ਪੱਕੇ ਤੌਰ 'ਤੇ ਸ਼ਿਫਟ ਅਤੇ 69...
ਟਰੈਫਿਕ ਪੁਲਿਸ ਵੱਲੋਂ 42 ਬਿਨ੍ਹਾਂ ਨੰਬਰਾਂ ਵਾਲੇ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ

ਟਰੈਫਿਕ ਪੁਲਿਸ ਵੱਲੋਂ 42 ਬਿਨ੍ਹਾਂ ਨੰਬਰਾਂ ਵਾਲੇ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ

Local
ਰੂਪਨਗਰ, 5 ਅਗਸਤ: ਜ਼ਿਲ੍ਹਾ ਰੂਪਨਗਰ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਸਮਾਜਿਕ ਤੱਤਾਂ ਉੱਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਐੱਸ ਐੱਸ ਪੀ ਸ੍ਰੀ ਮਨਿੰਦਰ ਸਿੰਘ ਅਤੇ ਐਸ ਪੀ ਸ੍ਰੀ ਅਰਵਿੰਦ ਮੀਨਾ ਦੀਆਂ ਹਿਦਾਇਤਾਂ ਅਨੁਸਾਰ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 42 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੁਹਿੰਮ ਦੌਰਾਨ ਖ਼ਾਸ ਤੌਰ ‘ਤੇ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨਾਂ, ਟ੍ਰਿਪਲ ਰਾਈਡਿੰਗ ਕਰਨ ਵਾਲੇ ਦੋਪਹੀਆ ਵਾਹਨ ਸਵਾਰਾਂ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਨੂੰ ਕਾਬੂ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਅਣਦੇਖੀ ਕਰਕੇ ਸੜਕ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਰਬਜੀਤ ਸਿੰਘ ਅਤੇ ਅਸਿਸਟੈਂਟ ਸਬ ਇੰਸਪੈਕਟਰ ਅਜੇ ਕੁਮਾਰ ਅਤੇ ਦੀਦਾਰ ਸਿੰਘ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਸ਼ਰਾਰਤੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ...
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Local
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ 'ਤੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇ...
ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 5 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਸ਼ੁਰੂ ਹੋਈ ਵਿਸ਼ੇਸ਼ ਡੂੰਘੀ ਸੁਧਾਈ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਮੁਕੰਮਲ ਕਰ ਲਿਆ ਗਿਆ।           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗੈਰ-ਹਾਜਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28475 ਮ੍ਰਿ...
ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ  ਅਤੇ ਐਸਐਚਓ  ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ  ਅਤੇ ਐਸਐਚਓ  ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।  ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ

Hot News
ਚੰਡੀਗੜ੍ਹ; 5 ਅਗਸਤ: ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਇਸ ਪੱਖ ਤੋਂ ਨਹੀਂ ਲਗਾਇਆ ਜਾ ਸਕਦਾ ਕਿ ਉਸ ’ਤੇ ਕਿੰਨਾ  ਖ਼ਰਚ ਕੀਤਾ ਗਿਆ ਸਕਦਾ ਜਾਂ ਕਿੰਨੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਸਗੋਂ ਇਸ ਪੱਖ ਤੋਂ ਲਗਾਇਆ ਜਾਂਦਾ ਹੈ ਕਿ ਲੋੜ ਪੈਣ ’ਤੇ  ਲੋਕਾਂ ਨੂੰ ਸਮੇਂ ਸਿਰ ਇਲਾਜ ਮਿਲਿਆ ਜਾਂ ਨਹੀਂ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ 8 ਜਨਵਰੀ 2026 ਤੋਂ ਹੁਣ ਤੱਕ 291,417 ਲਾਭਪਾਤਰੀਆਂ ਨੂੰ ਇਲਾਜ ਦਾ ਲਾਭ ਮਿਲ ਚੁੱਕਾ ਹੈ, ਜੋ ਕਿ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.) ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ 1,044 ਕਰੋੜ ਰੁਪਏ ਮੁੱਲ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜੋ ਡਾਕਟਰੀ ਐਮਰਜੈਂਸੀ ਸਮੇਂ ਬਿਨਾਂ  ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਆਪਣੇ ਪਰਿਵਾਕ ਮੈਂਬਰਾਂ ਦੀ ਸਿਹਤ ’ਤੇ ਧਿਆਨ ਦੇ ਸਕੇ। ਇਸ ਪ੍ਰਾਪਤੀ ਬਾਰੇ ਬੋਲਦਿਆਂ ਸਿਹਤ ਅਤੇ ਪਰਿ...