Friday, October 2Malwa News
Shadow

Tag: punjab news

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ  ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ ।  ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨ...
ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 5 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦਾ ਮਜ਼ਬੂਤ ਆਧਾਰ ਬਣਾ ਕੇ ਪੰਜਾਬ ਦਾ ਭਵਿੱਖ ਬਦਲਣ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ। ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੇ ਸ਼ਬਦਾਂ ਦਾ ਹਵਾਲਾ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਕੰਮ ਕਰਦੇ ਹੱਥ ਜਦੋਂ ਇੱਕ ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰਮਦੀ ਹੈ।" ਉਨ੍ਹਾਂ ਕਿਹਾ ਕਿ ਇਹੀ ਸੋਚ ਮਾਨ ਸਰਕਾਰ ਦੀਆਂ ਲੋਕ-...
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

Hot News
ਚੰਡੀਗੜ੍ਹ, 5 ਅਗਸਤ: ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ ਲੋੜਾਂ ਮੁਤਾਬਿਕ ਪੂਰੀ ਤਰ੍ਹਾਂ ਸੁਚਾਰੂ ਸੇਵਾਵਾਂ ਪ੍ਰਦਾਨ ਕਰਨ ਨਹੀਂ ਜੂਝ ਰਿਹਾ ਸੀ। ਅਣਸੋਧਿਆ ਪਾਣੀ ਨਾਲ ਨਾਲੀਆਂ ਭਰੀਆਂ ਰਹਿੰਦੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਹੁਣ - ਅਮਰੁਤ 2.0 ਸਕੀਮ ਤਹਿਤ ਇੱਕ ਨਵੇਂ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਇਸ ਲਈ ਲੋੜੀਂਦੇ ਪੰਪਿੰਗ ਸਟੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕਾ ਹੈ ਅਤੇ ਅਗਸਤ 2026 ਵਿੱਚ ਬੰਦ ਹੋ ਜਾਵੇਗਾ, ਜਿਸ ਤੋਂ ਤੁਰੰਤ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਇਸ ਪਲਾਂਟ ਦੇ ਤਿਆਰ ਹੋਣ ਬਾਅਦ,  ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ ਤੇਜ਼ੀ ਨਾਲ ਵਾਧਾ ਹੋਵੇਗਾ, ਪੁਰਾਣੇ, ਓਵਰਲੋਡ ਸਿਸਟਮ ਤੋਂ ਦਬਾਅ ਘਟੇਗਾ ਅਤੇ ਅਨਟ੍ਰੀਟਡ ਡਿਸਚਾਰਜ ਵਿੱਚ ਕਮੀ ਆਵੇਗੀ। ਇਸ ਪਲਾਂਟ ਰਾਹੀਂ ਵੇਸਟ ਨੂੰ ਬਾਇਓ-ਸੀਐਨਜੀ ਵਿੱਚ ਵੀ ਬਦਲਿਆ ਜਾਵੇਗਾ, ਜਿਸ ਨਾਲ ਸਾਫ਼, ਗਰੀਨ ਊਰਜਾ ਸ਼ਹਿਰ ਵਿੱ...
ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ। ...
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

Hot News
ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਸ੍ਰੀ ਲਤੀਫ ਅਹਿਮਦ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਵਰਗੀਆਂ ਸਹਾਇਕ ਗਤੀਵਿਧੀਆਂ ਕਿਸਾਨਾਂ ਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

Hot News
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 5 ਅਗਸਤ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ ਮੁਹਿੰਮ ਵਿੱਢੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਹ ਰਾਸ਼ੀ ਬਿਜਲੀ ਵੰਡ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਸੁਚੱਜੇ ਢੰਗ ਨਾਲ ਵਰਤੀ ਜਾ ਰਹੀ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਖਪਤਕਾਰਾਂ ਨੂੰ ਭਰੋਸੇਯੋਗ, ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਵੀ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਬਿਜਲੀ ਵੰਡ ਨੈੱਟਵਰਕ ਸਬੰਧੀ ਪ੍ਰਮੁੱਖ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੈੱਟਵਰਕ ਦੀ ਭਰੋਸੇਯੋਗਤਾ ਵਿੱਚ ਸੁਧਾਰ ਅਤੇ ਮੌਜੂਦਾ ਸਿਸਟਮ 'ਤੇ ਓਵਰਲੋਡਿੰਗ ਨੂੰ ਘਟਾਉਣ ਲਈ 1,29...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

Breaking News
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

Breaking News
ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤ...
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 5 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਭਰਤੀ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਸਿਆਸੀ ਰਸੂਖ਼ ਤੋਂ ਨਿਰੋਲ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਯਕੀਨੀ ਬਣਾਉਣ ਦੀ ਨਵੀਂ ਪਿਰਤ ਪਾਈ ਹੈ। ਪੰਜਾਬ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਬਾਰੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦੇ ਮਤੇ ’ਤੇ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ। ਉਨ੍ਹਾਂ ਕਿਹਾ,‘‘ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ, ਸਰਕਾਰੀ ਨੌਕਰੀ ਲੈਣਾ ਸਿਆਸੀ ਰਸੂਖ, ਨਿੱਜੀ ਸਿਫ਼ਾਰਸ਼ ਅਤੇ ਪੈਸੇ ’ਤੇ ਨਿਰਭਰ ਪ੍ਰਕਿਰਿਆ ਮੰਨਿਆ ਜਾਂਦਾ ਸੀ। ਬਿਨੈਕਾਰਾਂ ਦੇ ਪਰਿ...