Tuesday, August 11Malwa News
Shadow

Tag: punjab news

ਅਮਨ ਰੋਜ਼ੀ ਪਾਸੋਂ ਫੜ੍ਹੀ ਗਈ 48 ਕਿੱਲੋ ਹੈਰੋਇਨ

ਅਮਨ ਰੋਜ਼ੀ ਪਾਸੋਂ ਫੜ੍ਹੀ ਗਈ 48 ਕਿੱਲੋ ਹੈਰੋਇਨ

Punjab News
ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। https://youtu.be/awVuqWxZVj8 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ,  ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾ...

ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

Hot News
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ...

ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਲੜਨਗੇ ਚੋਣਾ

Breaking News
ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਅੱਜ ਪੰਜਾਬ ਦੇ ਚਾਲ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਇਨ੍ਹਾਂ ਨਵੇਂ ਉਮੀਦਵਾਰਾਂ ਵਿਚ ਵੱਡੇ ਕਾਂਗਰਸੀ ਆਗੂਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਮੈਦਾਨ ਵਿਚ ਉਤਾਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਲੋਕ ਸਭਾ ਚੋਣਾ ਲਈ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਕਾਂਗਰਸ ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਪੰਜਾਬ ਦੇ ਚਾਰ ਉਮੀਦਵਾਰਾਂ ਦੀ ਸੂਚੀ ਵਿਚ ਲੋਕ ਸਭਾ ਹਲਕਾ ਲੁਧਿਆਣਾ ਤੋਂ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਅਤੇ ਵਿਜੇ ਇੰਦਰ ਸਿੰਗਲਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਨੂੰ ਉਮੀਦਵਾਰ ਬਣਾਇਆ ਗਿਆ। http...

ਚੋਣਾ ਬਾਰੇ ਕਰੋ ਸਿੱਧਾ ਚੋਣ ਕਮਿਸ਼ਨ ਨੂੰ ਵੱਟਸਐਪ ਮੈਸੇਜ਼

Breaking News
ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।     ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।      ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤ...

ਬਾਦਲ ਭੋਗ ਰਹੇ ਨੇ ਕਰਮਾਂ ਦਾ ਫਲ : ਭਗਵੰਤ ਮਾਨ

Hot News
ਬਾਘਾ ਪੁਰਾਣਾ, 27 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ 'ਆਪ' ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ। ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ। ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ 'ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਉਹ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰਦੇ ਹਨ। ਉਹ ਹਮੇਸ਼ਾ ਇਸ ਨੂੰ ਢਾਲ ਵਜੋਂ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਹਰਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ ਪਰ ਲੋਕਾਂ ਦੇ ਪਿਆਰ ਅਤੇ ਸਮਰਥਨ ਨੇ ਹੀ ਇਹ ਸੰਭਵ ਕੀਤਾ ਹੈ। ਲੋਕਾਂ ਨੇ ਉਨਾਂ ਨੂੰ ਨਾ...

ਭਗਵੰਤ ਮਾਨ ਨੇ ਕਰ ਦਿੱਤਾ ਸੁਖਬੀਰ ਬਾਦਲ ‘ਤੇ ਧਾਵਾ

Breaking News
ਫ਼ਿਰੋਜ਼ਪੁਰ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ 'ਚ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ 'ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ। ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹ...

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ

Breaking News
ਚੰਡੀਗੜ੍ਹ, 27 ਅਪ੍ਰੈਲ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ  ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ। ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿ...

ਰਜਵਾੜਿਆਂ ਖਿਲਾਫ ਸਿੱਧਾ ਹੋ ਗਿਆ ਭਗਵੰਤ ਮਾਨ

Breaking News
ਤਰਨਤਾਰਨ, 26 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੱਟੀ, ਤਰਨਤਾਰਨ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਰਿੰਦਰ ਮੋਦੀ, ਬਾਦਲ, ਕੈਪਟਨ ਅਤੇ ਜਾਖੜ ਸਮੇਤ ਸਾਰੇ ਵਿਰੋਧੀ ਆਗੂਆਂ 'ਤੇ ਹਮਲਾ ਬੋਲਿਆ। ਪੱਟੀ ਵਿਖੇ ਲੋਕਾਂ ਦੇ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਲੋਕਾਂ ਦੀ ਆਪਣੀ ਸਰਕਾਰ ਹੈ। ਪਹਿਲਾਂ ਸਿਰਫ਼ ‘ਰਾਜੇ ਤੇ ਰਜਵਾੜੇ’ ਹੁੰਦੇ ਸਨ। ਮਾਨ ਨੇ ਕੈਪਟਨ ਨੂੰ ਰਾਜਾ ਅਤੇ ਬਾਦਲਾਂ ਨੂੰ ਰਜਵਾੜੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਦੌਲਤ-ਸੰਪਤੀ ਇਕੱਠੀ ਕੀਤੀ ਅਤੇ ਹੁਣ ਉਹ ਆਮ ਲੋਕਾਂ ਨੂੰ 'ਮਲੰਗ' ਅਤੇ 'ਮਟੀਰੀਅਲ' ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਅਤੇ ਉਸ ਦੇ ਲੋਕਾਂ ਨੂੰ ਲੁੱਟ ਕੇ ਆਪਣੇ ਖ਼ਾਨਦਾਨ (ਰਾਜਵੰਸ਼) ਬਣਾਏ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ ਅਤੇ ਹੁਣ ਉਹ ਲੋਕਾਂ ਤੋਂ ਮੌਕਾ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ 2024 ਵਿੱਚ ਪੰਜਾਬ ਹੀਰੋ ਬਣੇਗਾ ਅਤੇ ਇੱਕ ਮਿਸ...

ਭਗਵੰਤ ਮਾਨ ਨੇ ਨਿਆਮਤ ਨੂੰ ਟਿਕਾਇਆ ਮੱਥਾ

Breaking News
ਅੰਮ੍ਰਿਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ 'ਵਾਹਿਗੁਰੂ ਦੀ ਨਿਆਮਤ' ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦ...

ਮੰਡੀਆਂ ‘ਚ ਪਈ ਕਣਕ ਦੀ ਫਸਲ ਬਾਰੇ ਨਵੇਂ ਹੁਕਮ ਜਾਰੀ

Punjab News
ਚੰਡੀਗੜ੍ਹ, 26 ਅਪਰੈਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁ...