Thursday, October 1Malwa News
Shadow

Tag: punjab news

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ 

Hot News
ਚੰਡੀਗੜ੍ਹ, 14 ਅਕਤੂਬਰ : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।  ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।  ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ।  ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ 'ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ।  ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ।  ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ  ਰਹੇ ਕਿਉਂਕਿ ਉਹ ਇਨ੍ਹ...

ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Hot News
ਐਸਏਐਸ ਨਗਰ, 14 ਅਕਤੂਬਰ: ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ...

ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ

Hot News
ਚੰਡੀਗੜ੍ਹ, 14 ਅਕਤੂਬਰ :  ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਨਯੋਗ ਹਾਈ ਕੋਰਟ ਦਾ ਧੰਨਵਾਦ... ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ"। ਆਪ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ। ਉਹ ਲ...

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

Hot News
ਚੰਡੀਗੜ੍ਹ, 14 ਅਕਤੂਬਰ : ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ।  ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ। ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?  ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ।  ਇਸ ਦੇ ਲਈ ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਸੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ...

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਜੇਰੀਏਟ੍ਰਿਕ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਅੱਖਾਂ ਦੀ ਸਰਜਰੀ ਸਮੇਤ ਹੋਰ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਕੈਬਨਿਟ ਮੰਤਰੀ ਨੇ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਪਾਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਅਤੇ ਆਪਣੀ ਸਿਹ...

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

Breaking News
ਨਵੀਂ ਦਿੱਲੀ, 14 ਅਕਤੂਬਰ: ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ। ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਲਈ ਪੁੱਜੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇਕ ਤਿਉਹਾਰ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਇਸ ਖ਼ਰੀਦ ਸੀਜ਼ਨ ਉਤੇ ਨਿਰਭਰ ਕਰਦਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਇਹ ਸੀਜ਼ਨ ਅਹਿਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਮਿਲਿੰਗ ਤੋਂ ਬਾਅਦ 125 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱਤ ਲ...

ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 14 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾ...

ਹਾਈ ਕੋਰਟ ਵਲੋਂ ਸਰਕਾਰ ਨੂੰ ਵੱਡੀ ਰਾਹਤ : ਪੰਚਾਇਤ ਚੋਣਾ ਬਾਰੇ ਪਾਈਆਂ ਸਾਰੀਆਂ ਪਟੀਸ਼ਨਾਂ ਰੱਦ

Breaking News
ਚੰਡੀਗੜ੍ਹ 14 ਅਕਤੂਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉ਼ਦਿਆਂ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤ ਚੋਣਾ ਸਬੰਧੀ ਦਾਇਰ ਕੀਤੀਆਂ ਗਈਆਂ ਸਾਰੀਆਂ ਹੀ 700 ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਪਿਛਲੇ ਦਿਨਾਂ ਵਿਚ ਜਿਨ੍ਹਾਂ ਪਿੰਡਾਂ ਦੀਆਂ ਪੰਚਾਇਤ ਚੋਣਾ 'ਤੇ ਰੋਕ ਲਗਾਈ ਗਈ ਸੀ, ਉਹ ਰੋਕ ਵੀ ਹਟਾ ਦਿੱਤੀ ਗਈ ਹੈ। ਹੁਣ ਪੰਜਾਬ ਦੇ ਸਾਰੇ ਹੀ ਪਿੰਡਾਂ ਵਿਚ ਪੰਚਾਇਤਾਂ ਲਈ ਚੋਣਾ ਹੋਣਗੀਆਂ। ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੰਚਾਇਤ ਚੋਣਾ ਸਬੰਧੀ ਦਾਇਰ ਕੀਤੀਆਂ ਗਈਆਂ 700 ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਇਸ ਦੌਰਾਨ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਹੀ ਰੱਦ ਕਰਕੇ ਚੋਣ ਅਮਲ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦੇਈਆਂ ਪੰਜਾਬ ਵਿਚਲੀਆਂ ਪੰਚਾਇਤ ਚੋਣਾ ਲਈ ਭਾਵੇਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਸੀ ਦਖਲ ਅੰਦਾਜ਼ੀ ਨਾ ਕਰਨ ਦੀ ਅਪੀਲ ਕੀਤੀ ਸੀ, ਪਰ ਫਿਰ ਵੀ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਪੂਰੀ ਦਖਲ ਅੰਦਾਜ਼ੀ ਕੀਤੀ ਜਾ ਰਹੀ ਸੀ। ਇਸੇ ਦਖਲ ਅੰਦਾਜ਼ੀ ਕਾਰਨ ਹੀ ਵਿਰੋਧੀ ਪਾਰਟੀਆਂ...

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

Breaking News
ਚੰਡੀਗੜ੍ਹ, 14 ਅਕਤੂਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਲੋਨਾਈਨਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਆਖੀ ਗਈ। ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਿਰਵਿਘਨ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਕਲੋਨਾਈਜ਼ਰਾਂ ਤੇ ਸ਼ਹਿਰ ਵਾਸੀਆਂ ਦੇ ਕੰਮਾਂ ਦੀ ਪੈਂਡੇਸੀ ਬਿਲਕੁਲ ਖਤਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਦੇ ਪਹਿਲੇ ਕੈਂਪ ਤੋਂ ਬਾਅਦ ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਵੱਧ ਤੋਂ ਵੱਧ ਪੈਂਡਿੰਗ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ...

ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਕਰ ਲਿਆ ਗ੍ਰਿਫਤਾਰ

Breaking News
ਕਪੂਰਥਲਾ 14 ਅਕਤੂਬਰ : ਕਪੂਰਥਲਾ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਮੀਰ ਲੋਕਾਂ ਦੇ ਘਰਾਂ 'ਤੇ ਗੋਲੀਬਾਰੀ ਕਰਕੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਨਾਲ ਜੁੜੇ ਇੱਕ ਬਦਮਾਸ਼ ਨੂੰ ਕਾਬੂ ਕੀਤਾ ਹੈ। ਇਹ ਬਦਮਾਸ਼ ਲਖਵਿੰਦਰ ਲਾਂਡਾ ਗਰੁੱਪ ਅਤੇ ਗੈਂਗਸਟਰ ਗੋਲਡੀ ਬਰਾੜ ਦੇ ਨਾਲ-ਨਾਲ ਹੋਰ ਕਈ ਅਪਰਾਧਿਕ ਤੱਤਾਂ ਤੋਂ ਪੈਸੇ ਲੈ ਕੇ ਕੰਮ ਕਰਦਾ ਹੈ। ਉਕਤ ਬਦਮਾਸ਼ ਨੂੰ ਕੋਤਵਾਲੀ ਪੁਲਿਸ ਨੇ ਪਿੰਡ ਫੱਤੂ ਢਿੰਗਾ ਦੇ ਨੇੜੇ ਨਾਕਾਬੰਦੀ ਕਰਕੇ ਗ੍ਰਿਫਤਾਰ ਕੀਤਾ ਹੈ। ਐਸਐਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਮਲਕੀਤ ਸਿੰਘ ਵਾਸੀ ਹਰਸ਼ਾ ਛੀਨਾ ਰਾਜਾ ਸਾਂਸੀ ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ ਹੈ। ਇਹ ਲਾਂਡਾ ਗਰੁੱਪ ਅਤੇ ਹੋਰ ਕਈ ਅਜਿਹੇ ਗਰੁੱਪਾਂ ਲਈ ਪੈਸੇ ਲੈ ਕੇ ਲੁੱਟ-ਖੋਹ ਅਤੇ ਗੋਲੀਬਾਰੀ ਕਰਨ ਦਾ ਕੰਮ ਕਰਦਾ ਸੀ। ਨਾਲ ਹੀ ਵਟਸਐਪ ਰਾਹੀਂ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਦਾ ਸੀ। ਪੁਲਿਸ ਨੇ ਉਸ ਨੂੰ ਸੰਯੁਕਤ ਮੁਹਿੰਮ ਤਹਿਤ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ 7.65 ਐੱਮਐੱਮ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਹਨ। ਐਸਐਸਪੀ ...