ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ
ਗੁਰਦਾਸਪੁਰ, 22 ਮਾਰਚ ( ) ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸ.ਡੀ.ਐੱਮ. ਅਨੁਪ੍ਰੀਤ ਕੌਰ ਰੰਧਾਵਾ ਅਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਮੌਜੂਦ ਸਨ।
ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ, ਇਸੇ ਕੜੀ ਤਹਿਤ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬ...








