Saturday, November 14Malwa News
Shadow

Tag: punjab news

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

Breaking News
ਚੰਡੀਗੜ੍ਹ, 7 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ 'ਤੇ ਚਾਨਣ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਲੋਕਾਂ ਦੇ ਜੀਵਨ ਵਿੱਚ ਅਮਨ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਉਂਦੀ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਭਨਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਸੱਚਾਈ ਅਤੇ ਭਾਈਚਾਰਕ ਸਾਂਝ ਦੇ ਮੁੱਖ ਮੁੱਲਾਂ 'ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਸੂਬਾ ਵਾਸੀਆਂ ਨੂੰ ਭਗਵਾਨ ਰਾਮ ਦੁਆਰਾ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਾਨਵਤਾ ਦੀ ਭਲਾਈ ਅਤੇ ਰਾਖੀ ਲਈ ਸਮਾਜ ਨੂੰ ਹਮੇਸ਼ਾ ਇੱਕਜੁੱਟ ਰਹਿਣਾ ਚਾਹੀਦਾ ਹੈ। ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅਤੇ ਦੇਸ਼ ਵਿੱਚ ਅਮੀਰ ਸੱਭਿਆਚਾਰ...
ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 7 ਨਵੰਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਗੋਆ ਵਿਖੇ ਹੋਈ ਖਾਣਾਂ ਅਤੇ ਕੋਲਾ ਖੇਤਰ ਵਿੱਚ ਸੁਧਾਰਾਂ ਸਬੰਧੀ ਖਣਨ ਮੰਤਰੀਆਂ ਦੀ ਉੱਚ ਪੱਧਰੀ ਕਾਨਫ਼ਰੰਸ ਦੌਰਾਨ ਸੂਬੇ ਨਾਲ ਸਬੰਧਤ ਅਹਿਮ ਖਣਨ ਮੁੱਦੇ ਅਤੇ ਨੀਤੀਗਤ ਮੰਗਾਂ ਉਠਾਈਆਂ। 5 ਅਤੇ 6 ਨਵੰਬਰ 2026 ਨੂੰ ਕੇਂਦਰੀ ਕੋਲਾ ਤੇ ਖਾਣ ਮੰਤਰੀ ਸ੍ਰੀ ਜੀ. ਕਿਸ਼ਨ ਰੈੱਡੀ ਦੀ ਪ੍ਰਧਾਨਗੀ ਹੇਠ ਹੋਏ ਇਸ ਕੌਮੀ ਸੰਮੇਲਨ ਦੌਰਾਨ ਪੰਜਾਬ ਨੇ ਖਣਨ ਪ੍ਰਸ਼ਾਸਨ ਵਿੱਚ ਕੀਤੀਆਂ ਮਹੱਤਵਪੂਰਨ ਤਰੱਕੀਆਂ ਦਾ ਵੇਰਵਾ ਪੇਸ਼ ਕਰਨ ਦੇ ਨਾਲ-ਨਾਲ ਮੁੱਖ ਤੌਰ ’ਤੇ ਮਾਈਨਰ ਮਿਨਰਲਾਂ ’ਤੇ ਨਿਰਭਰ ਸੂਬਿਆਂ ਲਈ ਬਰਾਬਰ ਦੀ ਕੇਂਦਰੀ ਸਹਾਇਤਾ ਦੀ ਮੰਗ ਕੀਤੀ।ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਚਿੰਤਾਵਾਂ ਦੇ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਐਸ.ਏ.ਐਸ.ਸੀ.ਆਈ ਢਾਂਚੇ ਸਬੰਧੀ ਸੂਬੇ ਵੱਲੋਂ ਚੁੱਕੇ ਗਏ ਨੁਕਤੇ ’ਤੇ ਵਿਚਾਰ ਕਰਨ ਦੀ ਸਹਿਮਤੀ ਦਿੱਤੀ।ਕਾਨਫ਼ਰੰਸ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਵਿੱਤੀ ਵਰ੍ਹੇ 2025-26 ਦੌਰਾਨ ਸਟੇਟ ਮਾਈਨਿੰਗ ਰੈਡੀਨੈੱਸ ਇੰਡੈਕਸ ਤਹ...
ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 7 ਨਵੰਬਰ- ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।" ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।" ਉਨ੍ਹਾਂ ਦੱਸਿਆ, ...
ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ

ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ

Hot News
ਮਾਲੇਰਕੋਟਲਾ, 6 ਨਵੰਬਰ :                 ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਕਾਰਜਪ੍ਰਣਾਲੀ ਅਤੇ ਰਿਕਾਰਡ ਦੀ ਜਾਂਚ ਕਰਨ ਲਈ ਸਿਵਲ ਸਰਜਨ ਡਾ. ਅਮਨ ਸੂਦ ਵੱਲੋਂ ਸਿਹਤ ਵਿਭਾਗ ਦੀ ਟੀਮ ਸਮੇਤ ਵੱਖ-ਵੱਖ ਸਕੈਨ ਸੈਂਟਰਾਂ ਦਾ ਨਿਰੀਖਣ ਕੀਤਾ ਗਿਆ।              ਇਸ ਨਿਰੀਖਣ ਦੌਰਾਨ ਸਿਵਲ ਸਰਜਨ ਨੇ ਸਕੈਨ ਸੈਂਟਰਾਂ ਵਿੱਚ ਰੱਖੇ ਜਾਣ ਵਾਲੇ ਲੋੜੀਂਦੇ ਰਿਕਾਰਡ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਲਾਗੂ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਸਾਰੇ ਲੋੜੀਂਦੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਸਹੀ ਢੰਗ ਨਾਲ ਸੰਭਾਲ ਕੇ ਰੱਖਿਆ ਜਾਵੇ।               ਡਾ. ਅਮਨ ਸੂਦ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਜਾਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਸਕੈਨ ਸੈਂਟਰ...
ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ: ਡਿਪਟੀ ਕਮਿਸ਼ਨਰ

ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ: ਡਿਪਟੀ ਕਮਿਸ਼ਨਰ

Hot News
ਸ੍ਰੀ ਮੁਕਤਸਰ ਸਾਹਿਬ, 06 ਨਵੰਬਰ:      ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਨਾਲ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਲਈ ਵਧੇਰੇ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਕਾਰਨ ਉਨ੍ਹਾਂ ਉੱਤੇ ਆਰਥਿਕ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਇਸ ਨੂੰ ਕੁਦਰਤੀ ਖਾਦ ਵਜੋਂ ਵਰਤਿਆ ਜਾਵੇ। ਇਸ ਨਾਲ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਮਾਤਰਾ ਵਧਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਲੰਬੇ ਸਮੇਂ ਵਿੱਚ ਫ਼ਸਲਾਂ...
ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਕਿਸਾਨਾਂ ਦੀ ਚੋਣ

ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਕਿਸਾਨਾਂ ਦੀ ਚੋਣ

Hot News
ਬਰਨਾਲਾ, 6 ਨਵੰਬਰ-       ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਅੱਜ ਲੱਕੀ ਡਰਾਅ ਕੱਢੇ ਗਏ ਜਿਸ ਵਿਚ 25 ਅਗਾਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ।   ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਮਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪਰਾਲੀ ਪ੍ਰਬੰਧਨ ਤਹਿਤ ਵੱਖ ਵੱਖ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਮੌਜੂਦਗੀ ਵਿਚ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕੁੱਲ 25 ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ।ਇਸ ਡਰਾਅ ਵਿੱਚ ਪਿੰਡ ਝਲੂਰ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ 20,000 ਰੁਪਏ ਦਾ ਇਨਾਮ ਜਿੱਤਿਆ। ਪਿੰਡ ਬੀਹਲਾ ਦੇ ਕਿਸਾਨ ਜਸਵਿੰਦਰ ਸਿੰਘ ਜੌਹਲ ਨੇ ਦੂਜਾ ਸਥਾਨ ਹਾਸਲ ਕਰਕੇ 15,000 ਰੁਪਏ ਅਤੇ ਪਿੰਡ ਹੰਡਿਆਇਆ ਦੇ ਕਿਸਾਨ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ 10,000 ਰੁਪਏ ਦਾ ਇ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ ਕੈਬਨਿਟ ਮੰਤਰੀ ਨੇ 80 ਸਖੀਆਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ ਕੈਬਨਿਟ ਮੰਤਰੀ ਨੇ 80 ਸਖੀਆਂ ਨੂੰ ਕੀਤਾ ਸਨਮਾਨਿਤ

Hot News
ਮਲੋਟ / ਸ੍ਰੀ ਮੁਕਤਸਰ ਸਾਹਿਬ 6 ਅਕਤੂਬਰ-        ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਵਿੱਚ ਸਖੀਆਂ ਦਾ ਅਹਿਮ ਰੋਲ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਪਿੰਡ ਝੋਰੜ,ਖਾਨੇ ਕੀ ਢਾਬ, ਲੱਕੜਵਾਲਾ, ਲਖਮੀਰੇਵਾਲਾ ਅਤੇ ਭੁਲੇਰੀਆਂ ਦੀਆਂ ਤਕਰੀਬਨ 80 ਸਖੀਆਂ ਨੂੰ ਸਨਮਾਨਿਤ ਕਰਦਿਆਂ ਕੀਤਾ।                         ਕੈਬਨਿਟ ਮੰਤਰੀ ਨੇ ਕਿਹਾ ਕਿ  ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ  ਤਹਿਤ ਪੰਜਾਬ ਵਿੱਚ ਵੱਧ ਤੋਂ ਵੱਧ ਔਰਤਾਂ ਦੀ ਰਜਿਸਟਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।    ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹਨਾਂ ਸਖੀਆਂ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਕੰਮ ਕੀਤਾ ਹੈ,  ਉਹਨਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ...
ਮੀਆਂਪੁਰ ਹੰਡੂਰ ਵਿੱਚ ਤਿਆਰ ਕਮਿਊਨਿਟੀ ਸੈਂਟਰ ਦਾ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ

ਮੀਆਂਪੁਰ ਹੰਡੂਰ ਵਿੱਚ ਤਿਆਰ ਕਮਿਊਨਿਟੀ ਸੈਂਟਰ ਦਾ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ

Hot News
ਕੀਰਤਪੁਰ ਸਾਹਿਬ 06 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮੀਆਂਪੁਰ ਹੰਡੂਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਸਹੂਲਤ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਿਕ, ਧਾਰਮਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਇੱਕ ਸਾਂਝੀ ਥਾਂ ਉਪਲੱਬਧ ਹੋਵੇਗੀ।       ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਸੜਕਾਂ ਅਤੇ ਇਮਾਰਤਾਂ ਦੀ ਉਸਾਰੀ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਸਹੂਲਤਾਂ ਦਾ ਨਿਰਮਾਣ ਵੀ ਜ਼ਰੂਰੀ ਹੈ, ਜਿਨ੍ਹਾਂ ਦਾ ਲਾਭ ਸਮੁੱਚੇ ਪਿੰਡ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਪਿੰਡ ਦੇ ਲੋਕਾਂ ਲਈ ਸਾਂਝੀ ਥਾਂ ਵਜੋਂ ਕੰਮ ਕਰੇਗ...
ਪਿਸਟਲ ਸ਼ੂਟਿੰਗ ’ਚ ਫਾਜ਼ਿਲਕਾ ਦੇ ਦਪਿੰਦਰ ਸਿੰਘ ਬਰਾੜ ਨੇ ਗੱਡੇ ਜਿੱਤ ਦੇ ਝੰਡੇ, ਗੋਲਡ ਤੇ ਸਿਲਵਰ ਸਮੇਤ ਜਿੱਤੇ ਪੰਜ ਮੈਡਲ

ਪਿਸਟਲ ਸ਼ੂਟਿੰਗ ’ਚ ਫਾਜ਼ਿਲਕਾ ਦੇ ਦਪਿੰਦਰ ਸਿੰਘ ਬਰਾੜ ਨੇ ਗੱਡੇ ਜਿੱਤ ਦੇ ਝੰਡੇ, ਗੋਲਡ ਤੇ ਸਿਲਵਰ ਸਮੇਤ ਜਿੱਤੇ ਪੰਜ ਮੈਡਲ

Hot News
ਫਾਜ਼ਿਲਕਾ, 6 ਨਵੰਬਰ-    ਸ੍ਰੀ ਦਪਿੰਦਰ ਸਿੰਘ ਬਰਾੜ ਪਿੰਡ ਅਸਮਾਨ ਖੇੜਾ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਦੇ ਹੋਣਹਾਰ ਨਿਸ਼ਾਨੇਬਾਜ਼ ਨੇ ਪਿਛਲੇ ਤਿੰਨ ਮਹੀਨੇ ਦੇ ਦੌਰਾਨ ਸ਼ੂਟਿੰਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਮੈਡਲ ਜਿਤੱਣ *ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਖਿਡਾਰੀ ਨੂੰ ਵਧਾਈ ਦਿੱਤੀ ਹੈ ਅਤੇ ਖੇਡ ਜਗਤ ਵਿਚ ਨਾਮ ਕਮਾਉਣ *ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸ੍ਰੀ ਦਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੋਹਾਲੀ ਵਿਖੇ ਸਤੰਬਰ 2026 ਦੌਰਾਨ ਹੋਏ ਨਿਸ਼ਾਨੇਬਾਜੀ ਦੇ ਮੁਕਾਬਲੇ 10 ਮੀਟਰ ਏਅਰ ਪਿਸਟਲ ਵਿੱਚ 2 ਸਿਲਵਰ ਮੈਡਲ ਅਤੇ ਮੋਹਾਲੀ ਵਿਖੇ ਹੀ ਨਵੰਬਰ 2026 ਨੂੰ ਆਈ.ਐਸ.ਐਸ.ਐਫ. ਸਟੇਟ ਮੁਕਾਬਲੇ ਵਿੱਚ ਵੀ ਉਸ ਨੇ 50 ਮੀਟਰ ਪਿਸਟਲ .22 ਬੋਰ ਵਿੱਚ ਸਿਲਵਰ ਮੈਡਲ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨਵੰਬਰ 2026 ਨੂੰ ਦੇਹਰਾਦੂਨ ਵਿਖੇ ਹੋਏ ਪ੍ਰੀ-ਨੈਸ਼ਨਲ ਨਿਸ਼ਾਨੇਬਾਜੀ ਦੇ ਮੁਕਾਬਲੇ ਵਿੱਚ 10 ਮੀਟਰ ਏਅਰ ਪਿਸਟਲ ਵਿੱਚ ਗੋਲਡ ਮੈਡਲ ਜਿੱਤੀਆ । ਇਸ ਤੋਂ ਪਹਿਲਾਂ ਅਕਤੂਬਰ 2026 ਵਿੱਚ ਭੋਪਾਲ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

Hot News
ਲੁਧਿਆਣਾ, 06 ਨਵੰਬਰ (000) - ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ 03.11.2026 ਤੋਂ ਮਿਤੀ 09.11.2026 ਤੱਕ ਚੱਲ ਰਹੇ ਲੀਗਲ ਸਰਵਿਸ ਹਫਤੇ ਦੌਰਾਨ ਏ.ਡੀ.ਆਰ. ਸੈਂਟਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਕਾਨੂੰਨੀ ਸੇਵਾਵਾਂ, ਸਮਾਜਿਕ ਨਿਆਂ, ਸਮਾਨਤਾ, ਸੜਕ ਸੁਰੱਖਿਆ,ਬਾਲ ਮਜ਼ਦੂਰੀ ਅਤੇ ਲੋਕਾਂ ਦੇ ਅਧਿਕਾਰਾਂ ਸਬੰਧੀ ਬਹੁਤ ਹੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ। ਇਸ ਮੌਕੇ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਬੱਚਿਆਂ ਦੀ ਸਿਰਜਣਾਤਮਕਤਾ ਅਤ...