ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ
ਚੰਡੀਗੜ੍ਹ; 2 ਅਗਸਤ : ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਉਸ ਦਾ ਇਲਾਜ ਪੇਸ਼ੇਵਰ ਨਿਗਰਾਨੀ ਹੇਠ ਘਰ ਵਿੱਚ ਹੀ ਜਾਰੀ ਰਹੇਗਾ।
ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਇਸ ਦਾ ਉਦੇਸ਼ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਵੀ ਯੋਜਨਾਬੱਧ ਅਤੇ ਲਗਾਤਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਨਸ਼ਾ ਛੁਡਾਊ ਕੇਂਦਰਾਂ ਵਿੱਚ ਡੀਟੌਕਸੀਫਿਕੇਸ਼ਨ ਪੂਰਾ ਕਰਨ ਤੋਂ ਬਾਅਦ ਮਰੀਜ਼ਾਂ ਨੂੰ ਆਮ ਤੌਰ ’ਤੇ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਜਾਂਦਾ ਹੈ। ਜਿੱਥੇ ਕਈ ਮਰੀਜ਼ ਆਪਣਾ ਇਲਾਜ ਜਾਰੀ ਰੱਖਦੇ ਹਨ, ਪਰ ਕਈ ਆਪਣੇ ਘਰ ਵਾਪਸ ਚਲੇ ਜਾਂਦੇ ਹਨ, ਜਿੱਥੇ ਪਹਿਲਾਂ ਲਗਾਤਾਰ ਇਲਾ...








