Friday, October 2Malwa News
Shadow

Tag: punjab news

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

Breaking News
ਚੰਡੀਗੜ੍ਹ/ਪਟਿਆਲਾ, 30 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ "ਜੈਸਾ ਅੰਨ, ਵੈਸਾ ਮਨ" ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ...
ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

Hot News
ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮ...
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

Breaking News
ਚੰਡੀਗੜ੍ਹ; 30 ਜੁਲਾਈ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ “ਆਪ” ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ.ਈ.ਈ. (ਮੇਨ), ਜੇ.ਈ.ਈ.  (ਐਡਵਾਂਸਡ) ਅਤੇ ਨੀਟ ਯੂਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਨਾਲੋਂ 35.2 ਫ਼ੀਸ...
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

Hot News
ਗਿੱਦੜਬਾਹਾ 29 ਜੁਲਾਈ                         ਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਭਾਰੂ ਅਤੇ ਸਮਾਗ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ।                      ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ 'ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ' (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ...
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

Local
ਬਰਨਾਲਾ, 29 ਜੁਲਾਈ         ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਓਹਨਾਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।   ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲ...
ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 29 ਜੁਲਾਈ –ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਯੋਜਨਾ ਤਹਿਤ ਹਰਿਆਣਾ ਨੇ ਪਹਿਲੇ 10 ਵਿਚ ਸਥਾਨ ਹਾਸਲ ਕੀਤਾ ਹੈ। ਇਸ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਗਏ ਹਨ। ਮੁੱਖ ਮੰਤਰੀ 'ਵਿਕਸਿਤ ਭਾਰਤ ਵਿਜ਼ਨ 2047' ਤਹਿਤ ਰੁਜ਼ਗਾਰ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਹਰਿਆਣਾ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਹੁਨਰ ਮੁਕਾਬਲੇ ਵਿੱਚ ਰਾਜ ਦੇ 5 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਤੰਬਰ ਮਹੀਨੇ ਦੌਰਾਨ ਚੀਨ ਵਿੱਚ ਆਯੋਜਿਤ ਇਸ ਮੁਕਾਬਲੇ ਵਿੱਚ ਮੈਡਲ ਲਿਆਉਣ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਨੌਕਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਉਮਰੀ ਪਿੰਡ ਵਿੱਚ ਹੁਨਰ ਫੈਕਲਟੀ ਸਿਖਲਾਈ ਲਈ ਰਾਜ ਪੱਧਰੀ ਆਰਟ ਕਲਚਰ ਸੈਂਟਰ...
ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

Breaking News
ਨਵੀਂ ਦਿੱਲੀ, 29 ਜੁਲਾਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਮੋਦੀ ਜੀ ਪੁਲਿਸ ਦੇ ਦਮ 'ਤੇ 1 ਅਗਸਤ ਨੂੰ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਣ ਵਾਲੇ ਇਸ ਟਾਊਨਹਾਲ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇੱਕ ਅਗਸਤ ਨੂੰ ਹੀ 12 ਵਜੇ ਤੋਂ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਹੋਵੇਗਾ। ਉਹਨਾਂ ਦੱਸਿਆ ਕਿ ਕਾਂਸਟੀਚਿਊਸ਼ਨ ਕਲੱਬ ਵਿੱਚ ਪੈਸੇ ਜਮ੍ਹਾਂ ਹੋ ਗਏ, ਬੁਕਿੰਗ ਦੀ ਰਸੀਦ ਕੱਟ ਗਈ, ਹੁਣ ਪੁਲਿਸ ਕਲੱਬ ਤੋਂ ਬੁਕਿੰਗ ਰੱਦ ਕਰਨ ਲਈ ਕਹਿ ਰਹੀ ਹੈ। ਜਦੋਂ ਕਲੱਬ ਨੇ ਮਨ੍ਹਾ ਕਰ ਦਿੱਤਾ ਤਾਂ ਪੁਲਿਸ ਸਾਨੂੰ ਪਰਮਿਸ਼ਨ ਲੈਣ ਲਈ ਕਹਿ ਰਹੀ ਹੈ। ਜਦਕਿ ਇੰਡੋਰ ਗਤੀਵਿਧੀਆਂ ਦੀ ਪਰਮਿਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਈ-20 ਤਾਂ ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲੈਣ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ। ‘ਆਪ’ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ...
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

Hot News
ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ), 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ। ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗ...
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਟ੍ਰਾਂਸਪੋਰਟਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਟ੍ਰਾਂਸਪੋਰਟ ਦੇ ਕਾਰੋਬਾਰ ਕਰਦਾ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤ, ਬੱਜਰੀ, ਮਿੱਟੀ, ਪੱਥਰ ਆਦਿ ਦੀ ਸਪਲਾਈ ਕਰਦਾ ਹੈ। ਪਿਛਲੇ ਮਹੀਨੇ ਜਦੋਂ ਆਰ.ਟੀ.ਏ ਦਫ਼ਤਰ ਦੇ ਮੁਲਾਜ਼ਮਾਂ ਨੇ ਬੁਘੀਪੁਰਾ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ, ਤਾਂ ਉਕਤ ਮੁਲਾਜ਼ਮਾਂ ਵੱਲੋਂ ਉਸ ਦੇ ਟਰੱਕ ਨੂੰ ਬਿਨਾਂ ਕਿਸੇ ਕਾਰਨ ਰੋਕ ਲਿਆ ਗਿਆ ਅਤੇ ਬਾਜ ਕੁਮਾਰ ਨੇ ਖ਼ੁਦ ਨੂੰ ਆਰ.ਟੀ.ਏ. ਦਾ ਖ਼ਾਸ ਵਿਅਕਤੀ ਦੱਸਿਆ। ਇਸ ਸਬੰਧ ਵਿੱਚ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ...