Wednesday, August 12Malwa News
Shadow

Tag: punjab news

 ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

 ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

Local
ਨੰਗਲ 13 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮਿਲ ਸਕੇ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫਾਈ ਮਾਡਲ ਵੱਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ।      ਸਥਾਨਕ ਸਰਕਾਰਾਂ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਖੁਦ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਅਰੋੜਾ, ਸਾਗਰ ਸੋਬਤੀ ਅਤੇ ਨਵੀਨ ਛਾਬੜਾ ਨੇ ਕਿਹਾ ਕਿ ਜਦੋਂ ਤੋਂ ਸ. ਬੈਂਸ ਨੇ ਇਸ ਵਿਭਾਗ ਦੀ ਜਿੰਮੇਵਾਰੀ ਸੰਭਾਲੀ ਹੈ, ਸ਼ਹਿਰਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਰ ਨਗਰ ਵਿੱਚ ਵਿਆਪਕ ਸਫਾਈ ਅਭਿਆਨ ਚੱਲ ...
ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ  ਨੂੰ ਦਿੱਤੀ ਗਈ ਸਿਖਲਾਈ

ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ  ਨੂੰ ਦਿੱਤੀ ਗਈ ਸਿਖਲਾਈ

Local
ਸ੍ਰੀ ਮੁਕਤਸਰ ਸਾਹਿਬ 13 ਜੂਨ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ— ਕਮ— ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾਂ ਤੇ ਐਸ.ਆਈ.ਆਰ—2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਲੰਬੀ—83, ਗਿੱਦੜਬਾਹਾ—84,ਮਲੋਟ—85,ਸ੍ਰੀ ਮੁਕਤਸਰ ਸਾਹਿਬ—86 ਦੇ ਕਲੀਰੀਕਲ, ਟੈਕਨੀਕਲ ਅਤੇ ਡਿਪੂਟਿਡ ਸਟਾਫ ਨੂੰ ਸਿਖਲਾਈ ਦਿੱਤੀ ਗਈ।                     ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟਰ ਟਰੇਨਰ  ਨੀਰਜ ਪਟੇਲ ਇੰਗਲਿਸ਼ ਲੈਕਚਰਾਰ,ਸੁਨੀਲ ਜੱਗਾ ਪੰਜਾਬੀ ਲੈਕਚਰਾਰ,ਹਰਜਿੰਦਰ ਸਿੰਘ ਕਮਰਸ਼ ਲੈਕਚਰਾਰ, ਰੰਜੀਵ ਕੁਮਾਰ ਇੰਗਲਿਸ਼ ਲੈਕਚਰਾਰ  ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ਤਾਂ ਜੋ  ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਹੋ ਸਕ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Local
ਕੋਟਕਪੂਰਾ 13 ਜੂਨ - ਵਪਾਰੀਆਂ ਦੀਆਂ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ  ਸਕੀਮਾਂ ਦਾ ਲਾਭ  ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਵ...
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

Hot News
ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਕੰਮਾਂ ਸਿਰ ਬੰਨ੍ਹਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੈਗਾ ਰੋਡ ਸ਼ੋਅ ਦੌਰਾਨ ਲੋਕਾਂ ਦਾ ਭਾਰੀ ਇਕੱਠ ਅਤੇ ਉਤਸ਼ਾਹਪੂਰਵਕ ਹੁੰਗਾਰਾ ਸਰਕਾਰ ਪ੍ਰਤੀ ਪੰਜਾਬ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ ਪੁਰਾਣੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਸੀ, ਉੱਥੇ ਹੀ ਭਗਵੰਤ ਸਿੰਘ ਮਾਨ ਜਾਂ ਉਨ੍ਹਾਂ ਦੀ ਸਰਕਾਰ ਦੇ ਕਿਸੇ ਵੀ ਮੈਂਬਰ ਖ਼ਿਲਾਫ਼ ਇੱਕ ਵੀ ਦੋਸ਼ ਸਾਹਮਣੇ ਨਹੀਂ ਆਇਆ। ਉਨ੍ਹਾਂ ਭਰੋਸਾ...
ਸੂਬੇ ਦੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਨਰਿੰਦਰ ਕੌਰ ਭਰਾਜ

ਸੂਬੇ ਦੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਨਰਿੰਦਰ ਕੌਰ ਭਰਾਜ

Hot News
ਸੰਗਰੂਰ, 12 ਜੂਨ:ਸੂਬੇ ਦੇ ਵਪਾਰੀਆਂ ਨੂੰ ਬਿਹਤਰ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਸੰਗਰੂਰ ਵੱਲੋਂ ਅੱਜ ਸੰਗਰੂਰ ਅਨਾਜ ਮੰਡੀ ਵਿਖੇ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਵਪਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਪਾਰਕ ਗਤੀਵਿਧੀਆਂ ਰੁਜ਼ਗਾਰ ਸਿਰਜਣ ਦੇ ਨਾਲ-ਨਾਲ ਸਰਕਾਰੀ ਮਾਲੀਏ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਇਸ ਲਈ ਵਪਾਰੀਆਂ ਦੀਆਂ ਹਰ ਜਾਇਜ਼ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ...
ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

Hot News
ਚੰਡੀਗੜ੍ਹ, 12 ਜੂਨ:ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਦੇ ਬਾਹਰ ਸਵੇਰ ਦਾ ਮਾਹੌਲ ਆਮ ਤੌਰ 'ਤੇ ਇੱਕੋ ਜਿਹਾ ਹੁੰਦਾ ਹੈ; ਐਂਬੂਲੈਂਸਾਂ ਦੇ ਸਾਇਰਨ, ਮਰੀਜ਼ਾਂ ਦੇ ਰਿਸ਼ਤੇਦਾਰਾਂ ਦੀ ਦੌੜ-ਭੱਜ, ਚਾਹ ਵੇਚਣ ਵਾਲੇ ਆਵਾਜ਼ਾਂ ਮਾਰਦੇ ਹਨ। ਪਰ ਅੱਜ ਸਵੇਰੇ ਉਸ ਵੇਲੇ ਇਹ ਮਾਹੌਲ ਬਦਲਿਆ ਹੋਇਆ ਦੇਖਿਆ ਜਦੋਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਕਾਰ ਤੋਂ ਬਾਹਰ ਨਿਕਲੇ। ਉਨ੍ਹਾਂ ਨਾਲ ਕੋਈ ਕਾਫਲਾ ਨਹੀਂ, ਕੋਈ ਲਾਲ ਬੱਤੀ ਵਾਲੀ ਗੱਡੀ ਨਹੀਂ ਸੀ, ਕੋਈ ਅਧਿਕਾਰੀ ਫਾਈਲਾਂ ਲੈ ਕੇ ਉਨ੍ਹਾਂ ਦੇ ਪਿੱਛੇ ਨਹੀਂ ਆ ਰਹੇ ਸਨ। ਉਹ ਲੁਧਿਆਣਾ ਨਗਰ ਨਿਗਮ ਦੇ ਖੇਤਰਾਂ ਦੀ ਅਚਨਚੇਤ ਚੈਕਿੰਗ ਕਰਨ ਆਏ ਸਨ। ਉਹ ਸਿੱਧਾ ਸਫ਼ਾਈ ਸੇਵਕਾਂ ਦੀ ਇਕ ਟੀਮ ਕੋਲ ਗਏ ਜੋ ਹਸਪਤਾਲ ਦੇ ਨੇੜੇ ਇੱਕ ਸੜਕ ਦੀ ਸਫਾਈ ਕਰ ਰਹੇ ਸਨ। ਸਥਾਨਕ ਸਰਕਾਰਾਂ ਮੰਤਰੀ ਨੇ ਇੱਕ ਛੋਟਾ ਜਿਹਾ ਸਟੂਲ ਖਿੱਚਿਆ, ਜਿਸ ਦੀ ਵਰਤੋਂ ਸੜਕ ਕਿਨਾਰੇ ਚਾਹ ਵੇਚਣ ਵਾਲੇ ਕਰਦੇ ਹਨ, ਅਤੇ ਸਫਾਈ ਕਰਮਚਾਰੀਆਂ ਵਿਚਕਾਰ ਬੈਠ ਗਏ ਅਤੇ ਕਿਹਾ, "ਚਾਹ ਲਿਆਓ, ਬੈਠੋ, ਆਓ ਵਿਚਾਰ-ਵਟਾਂਦਰਾ ਕਰੀਏ।" ਉਨ੍ਹਾਂ ਨੇ ਸਫਾਈ ਸੇਵਕਾਂ ਤੋਂ ਸਫਾਈ, ਪਾਣੀ ਦੀ ਨਿਕਾਸੀ ਅਤੇ ਸੁ...
ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

Breaking News
ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ ਕਰਦਿਆਂ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ ਰੋਜ਼ਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਜ਼ਮੀਨੀ ਪੱਧਰ 'ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਨਗਰ ਨਿਗਮ ਖੇਤਰਾਂ ਦੇ ਸਵੇਰੇ-ਸਵੇਰੇ ਅਚਾਨਕ ਨਿਰੀਖਣ ਦੌਰਾਨ, ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਵਿੱਚੋਂ ਲੰਘਦੀਆਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀਆਂ ਸੜਕਾਂ 'ਤੇ ਖੜ੍ਹੇ ਮੀਂਹ ਦੇ ਪਾਣੀ ਅਤੇ ਕੂੜੇ ਦਾ ਗੰਭੀਰ ਨੋਟਿਸ ਲਿਆ। ਸ਼ਹਿਰ ਦਾ ਤਿੰਨ ਘੰਟੇ ਦੌਰਾ ਕਰਨ ਉਪਰੰਤ ਸ੍ਰ ਬੈਂਸ ਨੇ ਕਿਹਾ ਕਿ"ਜੇਕਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਸੜਕਾਂ ਦੀ ਸਫਾਈ ਨਹੀਂ ਕਰਦਾ ਹੈ, ਤਾਂ ਨਗਰ ਨਿਗਮ ਇਸਦੀ ਸਫਾਈ ਕਰੇਗਾ ਅਤੇ ਉਨ੍ਹਾਂ ਨੂੰ ਬਿੱਲ ਭੇਜੇਗਾ । ਸਫ਼ਾਈ ਅਤੇ ਅਦਾਇਗੀ ਨਾ ਕਰਨ ਦੀ ਸੂਰਤ ਵਿੱਚ, ਜੁਰਮਾਨਾ...
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

Breaking News
*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ। ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ...
ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਪੜ੍ਹੇ-ਲਿਖੇ ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਹੋਰ ਜਨਤਕ ਪ੍ਰਤੀਨਿਧੀਆਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਇਨ੍ਹਾਂ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ। ਸਪੀਕਰ ਸੰਧਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਭਗ 40 ਲੱਖ ਨਾਗਰਿਕਾਂ ਨੂੰ ਪਹਿਲਾਂ ਆਪਣੀ ਫਰਦ (ਜ਼ਮੀਨ ਰਿਕਾਰਡ ਦੀਆਂ ਕਾਪੀਆਂ) ਪ੍ਰਾਪਤ ਕਰਨ ਲਈ ਪਟਵਾਰਖਾਨਿਆਂ ਦੇ ਗੇੜੇ ਲਾਣੇ ਪੈਂਦੇ ਸਨ ਜਾਂ ਸੇਵਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ। ਇਸ ਪੁਰਾਣੀ...
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

Hot News
ਚੰਡੀਗੜ੍ਹ, 12 ਜੂਨ 2026:ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।” ...