Friday, September 19Malwa News
Shadow

Tag: punjab police

ਚਾਈਨਾ ਡੋਰ ਦੇ 80 ਹਜਾਰ ਬੰਡਲ ਜਬਤ, 90 ਪਰਚੇ ਕੀਤੇ ਦਰਜ

ਚਾਈਨਾ ਡੋਰ ਦੇ 80 ਹਜਾਰ ਬੰਡਲ ਜਬਤ, 90 ਪਰਚੇ ਕੀਤੇ ਦਰਜ

Hot News
ਚੰਡੀਗੜ੍ਹ, 22 ਜਨਵਰੀ : ਪੰਜਾਬ ਵਿੱਚ ਪਿਛਲੇ 20 ਦਿਨਾਂ ਵਿੱਚ ਪੁਲਿਸ ਟੀਮਾਂ ਨੇ ਸੂਬੇ ਵਿੱਚ ਚਾਈਨਾ ਡੋਰ ਦੇ 80,879 ਬੰਡਲ ਜ਼ਬਤ ਕੀਤੇ ਹਨ ਅਤੇ 90 ਐੱਫਆਈਆਰ ਦਰਜ ਕੀਤੀਆਂ ਹਨ। ਇਹ ਜਾਣਕਾਰੀ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਬੁੱਧਵਾਰ ਨੂੰ ਸਾਂਝੀ ਕੀਤੀ ਹੈ।ਪੰਜਾਬ ਵਿੱਚ ਚਾਈਨਾ ਡੋਰ (ਚੀਨੀ ਮਾਂਝਾ) ਲੋਕਾਂ ਲਈ ਮੌਤ ਦੀ ਡੋਰ ਸਾਬਤ ਹੋ ਰਿਹਾ ਹੈ। ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਹ ਡੋਰ ਇੰਨੀ ਖਤਰਨਾਕ ਹੈ ਕਿ ਇਸਦੀ ਲਪੇਟ ਵਿੱਚ ਆਉਣ ਨਾਲ ਕਈ ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਇਸਦੇ ਬਾਵਜੂਦ ਸੂਬੇ ਵਿੱਚ ਇਹ ਜਾਨਲੇਵਾ ਡੋਰ ਚੋਰੀ-ਛਿਪੇ ਵਿਕ ਰਹੀ ਹੈ।ਪੰਜਾਬ ਪੁਲਿਸ ਨੇ ਚੀਨੀ ਮਾਂਝੇ ਦੇ ਖਿਲਾਫ਼ ਸਖ਼ਤੀ ਕਰਦਿਆਂ ਇਸਦੀ ਵਰਤੋਂ ਕਰਨ ਵਾਲਿਆਂ ਅਤੇ ਵੇਚਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰ ਰਹੀ ਹੈ।ਸੁਰੱਖਿਅਤ ਰਾਜ ਬਣਾਉਣ ਦੇ ਮਕਸਦ ਨਾਲ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਘਾਤਕ ਚੀਨੀ ਡੋਰ 'ਮਾਂਝਾ' ਦੇ ਖਿਲਾਫ਼ ਇੱਕ ਮੁਹਿੰਮ ਸ਼ੁਰੂ ਕੀਤੀ ਹੈ।ਡੀਜੀਪੀ ਸ਼ੁਕਲਾ ਨੇ...
ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ

ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ

Breaking News
ਬਠਿੰਡਾ : ਪੰਜਾਬ ਪੁਲੀਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਖਤਰਨਾਕ ਗ੍ਰੋਹ ਜੱਸਾ ਬੁਰਜ ਦੇ ਮੁਖੀ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿਚੋਂ ਅਪਰਾਧਕ ਕਾਰਵਾਈਆਂ ਨੂੰ ਬਿੱਲਕੁੱਲ ਖਤਮ ਕਰਨ ਲਈ ਪੁਲੀਸ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਨੇ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੇ ਗ੍ਰਿਫਤਾਰ ਕੀਤੇ ਗਏ ਜੱਸਾ ਬੁਰਜ ਪਾਸੋਂ 32 ਬੋਰ ਦੇ ਚਾਰ ਪਿਸਤੌਲ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ। ਗੈਂਗਸਟਰ ਜੱਸਾ ਬੁਰਜ ਪਿਛਲੇ ਲੰਮੇ ਸਮੇਂ ਤੋਂ ਪੁਲੀਸ ਨੂੰ ਲੋੜੀਂਦਾ ਸੀ। ਉਸ ਖਿਲਾਫ ਵੱਖ ਵੱਖ ਥਾਵਾਂ 'ਤੇ 11 ਪਰਚੇ ਦਰਜ ਹਨ। ਪੁਲੀਸ ਵਲੋਂ ਕਾਫੀ ਸਮੇਂ ਤੋਂ ਜੱਸਾ ਬੁਰਜ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਸਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਦੇ ਲੋਕਾਂ ਨੂੰ ਅਮਨ ਕਾਨੂੰਨ ਮੁਹਈਆ ਕਰਵਾਉਣ ਲਈ ਹਰ ਕਿਸਮ ਦੇ ਅਪਰਾਧੀਆਂ ਨਾਲ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪ...
ਅੰਮ੍ਰਿਤਸਰ ਪੁਲੀਸ ਨੇ ਕੀਤਾ ਸਮਗਲਰਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲੀਸ ਨੇ ਕੀਤਾ ਸਮਗਲਰਾਂ ਦਾ ਪਰਦਾਫਾਸ਼

Hot News
ਅੰਮ੍ਰਿਤਸਰ : ਕਮਿਸ਼ਨਰੇਟ ਪੁਲੀਸ ਨੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਅੱਜ ਇਕ ਵੱਡੇ ਨਸ਼ਾ ਤਸਕਰ ਗ੍ਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਰੀ ਕੀਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਥਾਣਾ ਛੇਹਰਟਾ ਦੀ ਪੁਲੀਸ ਵਲੋਂ ਇਕ ਵਿਅਕਤੀ ਪਾਸੋਂ 4 ਕਿੱਲੋ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਸੋਂ ਉਸਦੇ ਹੋਰ ਨੈਟਵਕਰ ਦੀ ਵੀ ਜਾਣਕਾਰੀ ਲਈ ਜਾ ਰਹੀ ਹੈ।ਇਸੇ ਤਰਾਂ ਅੰਮ੍ਰਿਤਸਰ ਪੁਲੀਸ ਨੇ ਇਕ ਹੋਰ ਕਰਵਾਈ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ 7 ਕਾਰਤੂਸ, ਇਕ ਦੇਸੀ ਪਿਸਟਲ ਤੇ ਖੋਲ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।...
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Punjab News
ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪ...