‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼
ਚੰਡੀਗੜ 12 ਫਰਵਰੀ 2026
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਸਿਆਸੀ ਧਮਾਕਾ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਭਰਾਜ ਨੇ ਖੁਲਾਸਾ ਕੀਤਾ ਕਿ ਭਾਜਪਾ ਦੇ 'ਆਪਰੇਸ਼ਨ ਲੋਟਸ' ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨਾਲ ਸੰਪਰਕ ਸਾਧਿਆ ਅਤੇ ਉਨ੍ਹਾਂ ਨੂੰ ਬੰਦ ਕਮਰਾ ਮੀਟਿੰਗ ਕਰਨ ਸਮੇਤ ਭਾਜਪਾ ਦੀ ਟਿਕਟ ਅਤੇ ਮਨਮੰਗੀਆਂ ਸ਼ਰਤਾਂ ਪੂਰੀਆਂ ਕਰਨ ਦੀ ਵੱਡੀ ਪੇਸ਼ਕਸ਼ ਕੀਤੀ ਹੈ।
ਵੀਰਵਾਰ ਨੂੰ ਪਾਰਟੀ ਦਫਤਰ ਵਿੱਖੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਾਜਪਾ ਪੂਰੇ ਦੇਸ਼ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣ ਲਈ 'ਆਪਰੇਸ਼ਨ ਲੋਟਸ' ਚਲਾ ਰਹੀ ਹੈ। ਪਿਛਲੇ ਦਿਨੀਂ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੇ ਮੇਰੇ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਸੰਗਰੂਰ ਤੋਂ ਭਾਜਪਾ ਦੀ ਟਿਕਟ ਦੇਣ ਦਾ ਲਾਲਚ ਦਿੱਤਾ ਅਤੇ ਕਿਹਾ ਕਿ ਮੇਰੀ ਕੋਈ ਵੀ ਮੰਗ ਹੋਵੇ, ਉਹ ਪੂਰੀ ਕੀਤੀ ਜਾਵੇਗੀ।
ਭਰਾਜ ਨੇ ਅੱਗੇ ਕਿਹਾ ਕਿ ਉਹ 2014...








